ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸ਼ੁਰੂ ਤੋਂ ਹੀ ਲੋਕਾਂ ਨੂੰ ਮੁਢਲੀਆਂ ਸਹਾਇਤਾ ਮੁਹੱਈਆ ਕਰਵਾਉਣਾ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵੱਖ ਵੱਖ ਬਣਨ ਵਾਲੀ ਸੜਕਾਂ ਦਾ ਉਦਘਾਟਨ ਕਰਨ ਪਿਛੋਂ ਕੀਤਾ। ਉਹਨਾਂ ਕਿਹਾ ਕਿ ਜਿਮਨੀ ਚੋਣਾਂ ਵਿੱਚ ਲੋਕਾਂ ਨੇ ਇੱਕ ਵਾਰ ਫਿਰ ਸਾਨੂੰ ਫਤਵਾ ਦਿੱਤਾ ਹੈ ਅਤੇ ਸਾਡੇ ਕੰਮਾਂ ਤੇ ਜਿੱਤ ਦੀ ਮੋਹਰ ਲਾਈ ਹੈ
ਡਾ. ਨਿੱਜਰ ਨੇ ਦੱਸਿਆ ਕਿ ਭਗਤਾਂ ਵਾਲਾ ਚੌਂਕ ਤੋਂ ਕਟਰਾ ਕਰਮ ਸਿੰਘ, ਬਾਜ਼ਾਰ ਜੱਟਾਂ ਵਾਲਾ ਤੋਂ ਚੌਂਕ ਚਬੂਤਰਾ, ਗਿਲਵਾਲੀ ਗੇਟ ਤੋਂ ਚਿੰਤਪੁਰਨੀ ਚੌਂਕ , ਚਾਟੀ ਵਿੰਡ ਚੌਂਕ ਤੋਂ ਲਛਮਣਸਰ ਚੌਂਕ ,ਚਿੰਤਪੁਰਨੀ ਚੌਂਕ ਤੋਂ ਦਾਲ ਮੰਡੀ ਚੌਕ ,ਢਾਬ ਵਸਤੀ ਰਾਮ ਤੋਂ ਚਿੰਤਪੁਰਨੀ ਚੌਂਕ ,ਚੌਂਕ ਕਟੋੜੀ ਤੋਂ ਮਾਨਾ ਸਿੰਘ ਚੌਂਕ ਲਖਮਣ ਚੌਂਕ ਤੋਂ ਬਸਤੀ ਰਾਮ ਮੋਨੀ ਚੌਂਕ ਤੋਂ ਜੈ ਸਿੰਘ ਚੌਂਕ ਦੀਆਂ ਸੜਕਾਂ ਬਣਾਉਣ ਦਾ ਉਦਘਾਟਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਇਹ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।
ਡਾਕਟਰ ਨਿਜਰ ਨੇ ਦੱਸਿਆ ਕਿ ਇਸ ਸਮੇਂ ਸਾਰੇ ਸ਼ਹਿਰ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਜਾਰੀ ਹਨ ਅਤੇ ਜਲਦੀ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨਾਂ ਹਲਕਾ ਨਿਵਾਸੀਆਂ ਨੂੰ ਯਕੀਨ ਦਵਾਇਆ ਕਿ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕਾ ਦੱਖਣੀ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹਾਂ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਹੀ ਵੱਡੀਆਂ ਪੁਲਾਂਗਾਂ ਪੁੱਟੀਆਂ ਹਨ। ਜਿਵੇਂ ਕਿ ਕਰੀਬ 50 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ , ਸੜਕ ਸੁਰੱਖਿਆ ਫੋਰਸ, 600 ਯੂਨਿਟ ਮੁਫ਼ਤ ਬਿਜਲੀ ਆਦਿ ਸ਼ਾਮਲ ਹਨ।
ਉਨਾਂ ਕਿਹਾ ਕਿ ਅਸੀਂ ਚੌਣਾਂ ਦੌਰਾਨ ਤੁਹਾਡੇ ਨਾਲ ਜੋ ਵੀ ਗਰੰਟੀਆਂ ਕੀਤੀਆਂ ਸਨ ਉਨਾਂ ਨੂੰ ਹਰ ਹੀਲੇ ਪੂਰਾ ਕਰਾਂਗੇ। ਇਸ ਮੌਕੇ ਨਵਨੀਤ ਸ਼ਰਮਾ, ਸ਼੍ਰੀ ਰੋਬਿਨ ਕੁਮਾਰ, ਸ੍ਰੀ ਸ਼ਿਵ ਕਾਲੀਚਰਨ ,ਜੋਤੀ ਪ੍ਰੇਮ, ਸ਼੍ਰੀ ਨਰਿੰਦਰ ਕੁਮਾਰ ਪ੍ਰਿੰਸ ਮੰਟੋ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।