Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 1 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਕਿਹਾ, ਪੰਜਾਬ ਸਰਕਾਰ ਵਲੋਂ ਵਿਕਾਸ ਪੱਖੋਂ ਹਰ ਸ਼ਹਿਰ ਦੀ ਬਦਲੀ ਜਾਵੇਗੀ ਨੁਹਾਰ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

Web Admin

Web Admin

5 Dariya News

ਜਲੰਧਰ , 30 Nov 2024

Last updated on: Nov 30, 2024, 00:00 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬਸਤੀ ਦਾਨਿਸ਼ਮੰਦਾਂ ਦੇ ਕੜੀਵਾਲਾ ਚੌਕ ਤੋਂ ਲੈ ਕੇ ਗਾਖਲਾਂ ਪੁਲੀ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ।  ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਪਿਛਲੇ ਢਾਈ ਸਾਲਾਂ ਤੋਂ ਵਿਕਾਸ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਹਰ ਖੇਤਰ ਦੀ ਦਿੱਖ ਨੂੰ ਸੁਧਾਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇੱਥੇ ਰਹਿੰਦੇ ਲੋਕਾਂ ਦੀ ਹਰ ਲੋੜ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਣ ਵਾਲੀਆਂ ਸੜਕਾਂ ਨੂੰ ਪਹਿਲ ਦੇ ਅਧਾਰ ਉੱਤੇ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੜੀਵਾਲਾ ਚੌਕ ਤੋਂ ਲੈ ਕੇ ਗਾਖਲਾਂ ਪੁਲੀ ਤੱਕ ਸੜਕ ਦੇ ਨਿਰਮਾਣ ’ਤੇ ਲਗਭਗ 1 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਸਾਬਕਾ ਡਿਪਟੀ ਮੇਅਰ ਹਰਸਿਮਰਨ ਜੀਤ ਸਿੰਘ ਬੰਟੀ, ਮੁਕੇਸ਼ ਸੇਠੀ, ਡਾ. ਮੁਨੀਸ਼ ਕਾਰਲਪੁਰਿਆ, ਬੰਸੀ ਲਾਲ, ਕਮਲ ਲੋਚ, ਸੰਦੀਪ ਸੰਧੂ, ਹਰਚਰਨ ਸਿੰਘ ਸੰਧੂ, ਭਾਰਤ ਭੂਸ਼ਨ ਜੈਰਥ, ਵਾਈਸ ਚੇਅਰਮੈਨ ਪਵਨ ਹੰਸ, ਪ੍ਰਦੀਪ ਖੁੱਲਰ, ਗੁਰਨਾਮ ਸਿੰਘ, ਸੰਜੀਵ ਭਗਤ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD