Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ

ਖੇਤੀਬਾੜੀ ਯੂਨੀਵਰਸਿਟੀ ਵਿੱਚ ਯੁਵਕ ਮੇਲੇ ਵਿੱਚ ਸੰਤ ਰਾਮ ਉਦਾਸੀ ਦੀ ਕਵਿਤਾ ਸੁਣਾ ਕੇ ਸਰੋਤਿਆਂ ਨੂੰ ਕੀਲਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਲੁਧਿਆਣਾ , 01 Dec 2024

Last updated on: Dec 01, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਇੱਥੇ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰ ਜ਼ੋਨਲ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਹੁੰਦੇ ਹਨ ਅਤੇ ਇਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ਾਂ ਦੀ ਤਰ੍ਹਾਂ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ। 

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਮਾਣ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇੱਥੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਉਹ ਅਜਿਹੇ ਯੁਵਕ ਮੇਲਿਆਂ ਦੀ ਪੈਦਾਇਸ਼ ਹਨ। ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਸਫ਼ਲ ਹੋਣ ਵਿੱਚ ਮਦਦ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਬਪੱਖੀ ਵਿਕਾਸ ਲਈ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਖ਼ੁਦ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਆਪਣੇ ਕਾਲਜ ਲਈ ਟਰਾਫੀਆਂ ਜਿੱਤੀਆਂ ਅਤੇ ਕਿਹਾ ਕਿ ਜਿੱਤਣਾ ਹੀ ਉਨ੍ਹਾਂ ਦਾ ਇੱਕੋ ਇੱਕ ਜਨੂੰਨ ਸੀ ਅਤੇ ਉਹ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਰੱਖਦੇ ਸਨ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਕਿਉਂਕਿ ਅੰਤ ਵਿੱਚ ਪ੍ਰਦਰਸ਼ਨ ਹੀ ਮਾਇਨੇ ਰੱਖਦਾ ਹੈ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਜਿੱਤ ਤੋਂ ਬਾਅਦ ਵੀ ਡਟੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲੇ ਸਫਲ ਅਤੇ ਚੰਗੇ ਇਨਸਾਨ ਬਣਨ ਦਾ ਮੰਚ ਪ੍ਰਦਾਨ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਇੰਸ ਦੇ ਅਧਿਆਪਕ ਸਨ ਅਤੇ ਚਾਹੁੰਦੇ ਸਨ ਕਿ ਉਹ ਵਿੱਦਿਅਕ ਖੇਤਰ ਵਿੱਚ ਤਰੱਕੀ ਹਾਸਲ ਕਰਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲਾ ਅਤੇ ਸੱਭਿਆਚਾਰ ਪ੍ਰਤੀ ਜਨੂੰਨ ਕਾਰਨ ਆਖਰਕਾਰ ਉਹ ਇਸ ਖੇਤਰ ਵਿੱਚ ਸਫਲ ਹੋਏ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਪੁਰਾਣੇ ਰਿਸ਼ਤਿਆਂ, ਦੋਸਤਾਂ ਤੇ ਅਧਿਆਪਕਾਂ ਦੀ ਕਦਰ ਕਰਨ।

ਪੰਜਾਬ ਨੂੰ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਅੰਤ ਤਾਕਤ ਅਤੇ ਪ੍ਰਤਿਭਾ ਦੀ ਬਖ਼ਸ਼ਿਸ਼ ਹੈ, ਜਿਸ ਨੇ ਹਮੇਸ਼ਾ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਨੌਜਵਾਨਾਂ ਨੂੰ ਸੂਬੇ ਅਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਕਾਰਾਤਮਕ ਯੋਗਦਾਨ ਪਾਉਣਾ ਚਾਹੀਦਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਕਦੇ ਵੀ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਏ ਕਿਉਂਕਿ ਉਨ੍ਹਾਂ ਨੂੰ ਨੌਜਵਾਨਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ, ਜਿਸ ਲਈ ਉਹ ਬਿਨਾਂ ਖੁੰਝੇ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋ ਰਹੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਦੌਰਾਨ ਵਿਦਿਆਰਥੀਆਂ ਦੀ ਮੰਗ 'ਤੇ ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਦੇ ਨਾਲ ਸਟੇਜ ਤੋਂ ਉੱਘੇ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੁਆਰਾ ਲਿਖੀ ਕਵਿਤਾ 'ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ' ਸੁਣਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ। 

ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਉਹ ਆਪਣੇ ਕਾਲਜ ਦੇ ਦਿਨਾਂ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਇਹ ਕਵਿਤਾ ਸੁਣਾਉਂਦੇ ਸਨ ਅਤੇ ਅੱਜ ਉਨ੍ਹਾਂ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕੀਤਾ ਹੈ। ਆਪਣੀ ਕਿਸਮ ਦੀ ਪਹਿਲੀ ਪੇਸ਼ਕਾਰੀ ਤਹਿਤ ਸਟੇਜ ਤੋਂ ਦੋ ਮਿੰਟ ਤੱਕ ਕਵਿਤਾ ਸੁਣਾ ਕੇ ਭਗਵੰਤ ਸਿੰਘ ਮਾਨ ਨੇ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ। 

ਇਸ ਦੌਰਾਨ ਮੌਕੇ 'ਤੇ ਮੌਜੂਦ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਾਂ ਨੇ ਮੁੱਖ ਮੰਤਰੀ ਦੀ ਇਸ ਦੁਰਲੱਭ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD