Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਿਰਮਲਾ ਸੀਤਾਰਮਨ ਨੇ ਮਧੂਬਨੀ ਵਿਖੇ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ

ਬਿਹਾਰ ਦੇ ਉਪ ਮੁੱਖ ਮੰਤਰੀ ਸ਼੍ਰੀ ਸਮਰਾਟ ਚੌਧਰੀ ਸਮੇਤ ਸਾਂਸਦਾਂ ਅਤੇ ਵਿਧਾਇਕਾਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ

Nirmala Sitharaman, Union Minister for Finance & Corporate Affairs, BJP, Bharatiya Janata Party, Madhubani, Bihar, Samrat Choudhary, Deputy Chief Minister Of Bihar

Web Admin

Web Admin

5 Dariya News

ਮਧੁਬਨੀ (ਬਿਹਾਰ) , 30 Nov 2024

Last updated on: Nov 30, 2024, 00:00 IST

ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਨੇ ਅੱਜ ਬਿਹਾਰ ਦੇ ਮਧੁਬਨੀ ਵਿੱਚ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਬਿਹਾਰ ਦੇ ਉਪ ਮੁੱਖ ਮੰਤਰੀ ਸ਼੍ਰੀ ਸਮਰਾਟ ਚੌਧਰੀ ਵੀ ਇਸ ਵਿੱਚ ਮੌਜੂਦ ਸਨ। ਪ੍ਰੋਗਰਾਮ ਵਿੱਚ ਸਾਂਸਦ ਸਰਵਸ਼੍ਰੀ ਰਾਮਪ੍ਰੀਤ ਮੰਡਲ, ਸੰਜੈ ਕੁਮਾਰ ਝਾ, ਡਾ. ਅਸ਼ੋਕ ਕੁਮਾਰ ਯਾਦਵ ਅਤੇ ਵਿਧਾਇਕ ਸਰਵਸ਼੍ਰੀ ਵਿਨੋਦ ਨਾਰਾਇਣ ਝਾ, ਸੁਧਾਂਸ਼ੁ ਸ਼ੇਖਰ ਤੇ ਘਨਸ਼ਿਆਮ ਠਾਕੁਰ ਵੀ ਮੌਜੂਦ ਸਨ।

ਵਿੱਤ ਸੇਵਾ ਵਿਭਾਗ (ਡੀਐੱਫਐੱਸ) ਦੇ ਸਕੱਤਰ ਸ਼੍ਰੀ ਐੱਮ. ਨਾਗਰਾਜੂ, ਰਾਸ਼ਟਰੀ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਬੈਂਕ – ਨਾਬਾਰਡ ਦੇ ਚੇਅਰਮੈਨ ਸ਼੍ਰੀ ਕੇਵੀ ਸ਼ੈਜੀ (K.V. Shaiji), ਸੈਂਟਰਲ ਬੈਂਕ ਆਫ਼ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਐੱਮ ਵੀ ਰਾਓ, ਭਾਰਤੀ  ਲਘੂ ਉਦਯੋਗ ਵਿਕਾਸ ਬੈਂਕ  ਸਿਡਬੀ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਸ਼੍ਰੀ ਮਨੋਜ ਮਿੱਤਲ, ਵਿੱਤੀ ਸੇਵਾ ਵਿਭਾਗ ਦੇ ਐਡੀਸ਼ਨਲ ਸੱਕਤਰ ਸ਼੍ਰੀ ਐੱਮਪੀ ਤੰਗਿਰਾਲਾ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਰਿੰਦਰ ਰਾਣਾ ਨੇ ਵੀ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਵਿੱਚ ਹਿੱਸਾ ਲਿਆ।

ਸ਼੍ਰੀ ਸਮਰਾਟ ਚੌਧਰੀ ਨੇ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਲਈ ਮਧੁਬਨੀ ਆਉਣ ਲਈ ਕੇਂਦਰੀ ਵਿੱਤ ਮੰਤਰੀ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਮਾਗਰਦਰਸ਼ਨ ਵਿੱਚ ਖੇਤਰ ਦੇ ਆਰਥਿਕ ਵਿਕਾਸ ਲਈ ਕੇਂਦਰੀ ਵਿੱਤ ਮੰਤਰੀ ਦੀ ਦੇਖ-ਰੇਖ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਵਿਸ਼ੇਸ਼ ਉਲੇਖ ਕੀਤਾ।

ਸ਼੍ਰੀਮਤੀ ਸੀਤਾਰਮਣ ਨੇ ਇਸ ਮੌਕੇ ‘ਤੇ ਵਿਭਿੰਨ ਬੈਂਕਾਂ ਦੁਆਰਾ 50,294 ਲਾਭਾਰਥੀਆਂ ਨੂੰ 1,121 ਕਰੋੜ ਰੁਪਏ ਦੇ ਲੋਨ ਦਿੱਤੇ ਗਏ। ਕ੍ਰੈਡਿਟ ਆਊਟਰੀਚ ਪ੍ਰੋਗਰਾਮ ਦੇ ਦੌਰਾਨ 70 ਸਾਲ ਅਤੇ ਅਧਿਕ ਉਮਰ ਦੇ ਕੁਝ ਸੀਨੀਅਰ ਨਾਗਰਿਕਾਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਏਬੀ ਪੀਐੱਮ-ਜੇਏਵਾਈ) ਕਾਰਡ ਵੀ ਪ੍ਰਦਾਨ ਕੀਤੇ ਗਏ।

ਨਾਬਾਰਡ ਅਤੇ ਸਿਡਬੀ ਨੇ ਵਿਭਿੰਨ ਗ੍ਰਾਮੀਣ ਸੜਕ ਪ੍ਰੋਜੈਕਟਾਂ ਦੇ ਲਈ ਲੜੀਵਾਰ : 155.84 ਕਰੋੜ ਰੁਪਏ ਅਤੇ 75.52 ਲੱਖ ਰੁਪਏ ਤੋਂ ਅਧਿਕ ਦੀ ਮਨਜ਼ੂਰੀ ਦਾ ਐਲਾਨ ਕੀਤਾ। ਸ਼੍ਰੀਮਤੀ ਸੀਤਾਰਮਣ ਨੇ ਵਿਸ਼ੇਸ਼ ਵਿਅਕਤੀਆਂ ਨਾਲ ਲਗਭਗ 25 ਸਟਾਲਾਂ ਦਾ ਦੌਰਾ ਕੀਤਾ ਜਿੱਥੇ ਬੈਂਕਾਂ ਅਤੇ ਨਾਬਾਰਡ ਦੁਆਰਾ ਵਿੱਤਪੋਸ਼ਿਤ ਉਦਮੀਆਂ ਦੇ ਵਿਭਿੰਨ ਸਥਾਨਕ ਉਤਪਾਦ ਅਤੇ ਹੈਂਡੀਕ੍ਰਾਫਟਸ ਪ੍ਰਦਰਸ਼ਿਤ ਕੀਤੇ ਗਏ ਸੀ।

ਕੇਂਦਰੀ ਵਿੱਤ ਮੰਤਰੀ ਨੇ ਮਾਣਯੋਗ ਨਾਗਰਿਕਾਂ ਨੂੰ ਮੈਥਿਲੀ ਅਤੇ ਸੰਸਕ੍ਰਿਤ ਵਿੱਚ ਸੰਵਿਧਾਨ ਦੀਆਂ ਪੰਜ-ਪੰਜ ਕਾਪੀਆਂ ਵੀ ਭੇਟ ਕੀਤੀਆਂ। ਇਸ ਮੌਕੇ ‘ਤੇ ਕਾਰਪੋਰੇਟ ਸਮਾਜਿਕ ਜ਼ਿੰਮੇਦਾਰੀ (ਸੀਐੱਸਆਰ) ਦੀਆਂ ਵਿਭਿੰਨ ਗਤੀਵਿਧੀਆਂ ਦਾ ਐਲਾਨ ਕੀਤਾ ਗਿਆ। ਬੈਕਾਂ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਦਾਰੀ ਦੇ ਤਹਿਤ ਸਕੂਲਾਂ ਖਾਸ ਤੌਰ ‘ਤੇ ਬਾਲਿਕਾ ਸਕੂਲਾਂ ਵਿੱਚ ਬੁਨਿਆਦੀ ਢਾਂਚਾ  ਬਿਹਤਰ ਬਣਾਉਣ ਦੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ। ਕੇਂਦਰੀ ਵਿੱਤ ਮੰਤਰੀ ਨੇ ਇੱਕ ਐਂਬੂਲੈਂਸ ਨੂੰ ਹਰੀ ਝੰਡੀ ਦਿਖਾਈ।

ਭਾਰਤੀ ਸਟੇਟ ਬੈਂਕ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ (ਡੀਐੱਮਡੀ) ਸ਼੍ਰੀ ਐੱਮ, ਨਾਗਰਾਜੂ ਨੇ ਜ਼ਿਲ੍ਹੇ ਵਿੱਚ ਵਿੱਤੀ ਸਮਾਵੇਸ਼ਨ ਪਹਿਲ ਦੇ ਤਹਿਤ ਬੈਂਕਾਂ ਦੁਆਰਾ ਕੀਤੇ ਗਏ ਯਤਨਾਂ ਤੋਂ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ।

 

Tags: Nirmala Sitharaman , Union Minister for Finance & Corporate Affairs , BJP , Bharatiya Janata Party , Madhubani , Bihar , Samrat Choudhary , Deputy Chief Minister Of Bihar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD