Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰਜੀਤ ਸਿੰਘ ਔਜਲਾ ਨੇ ਜੇਠੂਵਾਲ ਪੁਲ ਨੂੰ ਲੋਕਾਂ ਨੂੰ ਸਮਰਪਿਤ ਕੀਤਾ

ਤੰਗ ਪੁਲ ਚੌੜਾ ਕੀਤਾ ਗਿਆ

Gurjeet Singh Aujla, Gurjit Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 01 Dec 2024

Last updated on: Dec 01, 2024, 00:00 IST

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਜੇਠੂਵਾਲ ਡਰੋਨ ’ਤੇ ਬਣੇ ਪੁਲ ਨੂੰ ਲੋਕਾਂ ਨੂੰ ਸੌਂਪਿਆ। ਸੰਸਦ ਮੈਂਬਰ ਔਜਲਾ ਨੇ ਦੱਸਿਆ ਕਿ ਉਨ੍ਹਾਂ ਕੋਲ 2017 ਤੋਂ ਇਸ ਪੁਲ ਦੀ ਮੰਗ ਆਈ ਸੀ, ਜਿਸ ਨੂੰ ਅੱਜ ਉਨ੍ਹਾਂ ਨੇ ਪੂਰਾ ਕਰਕੇ ਇਸ ਨੂੰ ਚੌੜਾ ਕਰ ਦਿੱਤਾ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਦੋਂ ਉਹ 2017 ਵਿੱਚ ਸੰਸਦ ਮੈਂਬਰ ਬਣੇ ਸਨ ਤਾਂ ਜਦੋਂ ਉਨ੍ਹਾਂ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਸੀ ਤਾਂ ਲੋਕਾਂ ਵੱਲੋਂ ਹਮੇਸ਼ਾ ਹੀ ਜੇਠੂਵਾਲ ਡਰੇਨ ਦੇ ਤੰਗ ਪੁਲ ਨੂੰ ਚੌੜਾ ਕਰਨ ਦੀ ਮੰਗ ਕੀਤੀ ਜਾਂਦੀ ਸੀ। 

ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦਾ ਐਸਟੀਮੇਟ ਬਣਾਇਆ ਅਤੇ ਵਾਰ-ਵਾਰ ਕੋਸ਼ਿਸ਼ਾਂ ਤੋਂ ਬਾਅਦ 2022 ਵਿੱਚ ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਅਤੇ ਫਿਰ ਇਸ ਲਈ ਐਸਟੀਮੇਟ ਬਣਾਇਆ ਗਿਆ। ਜਿਸ ਤੋਂ ਬਾਅਦ ਇਸ ਨੂੰ ਮੰਡੀ ਬੋਰਡ ਨੇ ਬਣਾ ਕੇ ਹੁਣ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਤੰਗ ਪੁਲ ਦਾ ਰਸਤਾ ਕਈ ਪਿੰਡਾਂ ਨੂੰ ਜਾਂਦਾ ਹੈ ਅਤੇ ਮਹਿਤਾ ਨਾਲ ਜੋੜਦਾ ਹੈ ਪਰ ਹਮੇਸ਼ਾ ਖ਼ਤਰਾ ਬਣਿਆ ਰਹਿੰਦਾ ਸੀ। 

ਪੁਰਾਣਾ ਪੁਲ ਸਿਰਫ਼ 3.05 ਮੀਟਰ ਚੌੜਾ ਸੀ ਜਦਕਿ ਨਵਾਂ ਪੁਲ 8.20 ਮੀਟਰ ਚੌੜਾ ਬਣਾਇਆ ਗਿਆ ਹੈ। ਜਿਸ 'ਤੇ ਲਗਭਗ 3.51 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਸ ਦੀ ਲੰਬਾਈ 34 ਮੀਟਰ ਹੈ। ਐਮ.ਪੀ ਔਜਲਾ ਨੇ ਕਿਹਾ ਕਿ ਇਹ ਪੁਲ ਲਗਭਗ ਮੁਕੰਮਲ ਹੋ ਚੁੱਕਾ ਹੈ ਪਰ ਅਜੇ ਵੀ ਕੁਝ ਤਕਨੀਕੀ ਸਮੱਸਿਆਵਾਂ ਹਨ, ਜਿਨ੍ਹਾਂ ਬਾਰੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਵੀ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।

ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਪੁਰਾਣੇ ਪੁਲ 'ਤੇ ਹਮੇਸ਼ਾ ਹਾਦਸੇ ਹੁੰਦੇ ਰਹਿੰਦੇ ਹਨ ਪਰ ਹੁਣ ਉਨ੍ਹਾਂ ਨੂੰ ਖੁਸ਼ੀ ਹੈ ਕਿ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਪਿੰਡਾਂ ਨੂੰ ਜਾਣ ਵਾਲੀ ਸੜਕ ਸਾਫ਼-ਸੁਥਰੀ ਅਤੇ ਸੁਰੱਖਿਅਤ ਹੋਵੇਗੀ। ਇਸ ਪੁਲ ਨੂੰ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਕੰਮਾਂ ਨੂੰ ਸਮਰਪਿਤ ਹਨ ਅਤੇ ਚਾਹੁੰਦੇ ਹਨ ਕਿ ਕੇਂਦਰ ਤੋਂ ਅਜਿਹੇ ਪ੍ਰੋਜੈਕਟ ਲਿਆਂਦੇ ਜਾਣ ਜਿਨ੍ਹਾਂ ਨਾਲ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਜੀਵਨ ਵੀ ਸੁਖਾਲਾ ਹੋ ਸਕੇ। 

ਉਨ੍ਹਾਂ ਕਿਹਾ ਕਿ ਲੋਕਾਂ ਦਾ ਕੋਈ ਵੀ ਕੰਮ ਹੋਵੇ ਤਾਂ ਉਹ ਉਸ ਲਈ ਹਰ ਸਮੇਂ ਹਾਜ਼ਰ ਹਨ ਅਤੇ ਉਨ੍ਹਾਂ ਦਾ ਦਫ਼ਤਰ ਹਮੇਸ਼ਾ ਖੁੱਲ੍ਹਾ ਰਹਿੰਦਾ ਹੈ। ਲੋਕ ਊਹਨਾੰ ਨੂੰ ਜਾਣਕਾਰੀ ਦੇਣ ਤਾਂ ਜੋ ਉਹ ਇਲਾਕੇ ਦੇ ਵੱਧ ਤੋਂ ਵੱਧ ਕੰਮ ਕਰਵਾ ਸਕਣ।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD