Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਪੁਲਿਸ ਨੇ ਗੁੰਮ ਹੋਏ 60 ਮੋਬਾਇਲ ਫੋਨ ਕੀਤੇ ਬ੍ਰਾਮਦ

ਐਸ.ਐਸ.ਪੀ. ਅਜੈ ਗਾਂਧੀ ਨੇ ਅਸਲ ਮਾਲਕਾਂ ਨੂੰ ਸੌਂਪੇ ਫੋਨ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 02 Dec 2024

Last updated on: Dec 02, 2024, 00:00 IST

ਪੰਜਾਬ ਸਰਕਾਰ ਤੇ ਡੀ.ਜੀ.ਪੀ ਪੰਜਾਬ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਪੁਲਿਸ ਸੇਵਾਵਾਂ ਪਾਰਦਰਸ਼ੀ ਤੇ ਬਿਨ੍ਹਾਂ ਭੇਦਭਾਵ ਦੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਆ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋਂ ਸੀ.ਈ.ਆਈ.ਆਰ ਪੋਰਟਲ ਤੇ ਆਪਣੇ ਮੋਬਾਇਲ ਫੋਨਾਂ ਸਬੰਧੀ ਆਨਲਾਇਨ ਦਰਖਾਸਤਾਂ ਅਪਲੋਡ ਕੀਤੀਆਂ ਗਈਆਂ ਸਨ। 

ਇਹਨਾ ਦਰਖਾਸਤਾਂ ਤੇ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਵੱਲੋ ਗੁੰਮ ਹੋਏ ਮਿਤੀ 01/10/24 ਤੋ ਹੁਣ ਤੱਕ, ਸਿਰਫ 02 ਮਹੀਨਿਆਂ ਵਿੱਚ 60 ਮੋਬਾਇਲ ਫੋਨਾਂ ਦੀ ਜਾਣਕਾਰੀ ਮਿਲਣ ਤੇ ਇਹਨਾਂ ਫੋਨਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਪੰਜਾਬ ਤੋਂ ਬਾਹਰ ਤੋਂ ਵੀ ਵਾਪਸ ਲਿਆਂਦਾ ਗਿਆ। ਐਸ.ਐਸ.ਪੀ. ਮੋਗਾ ਵੱਲੋਂ ਖੁਦ ਅੱਜ ਇਹਨਾਂ ਗੁੰਮ ਹੋਏ ਮੋਬਾਇਲਾਂ ਦੇ ਅਸਲ ਵਾਰਸਾਂ ਨੂੰ ਬੁਲਾ ਕੇ ਇਹ ਮੋਬਾਇਲ ਫੋਨ ਵਾਪਿਸ ਕੀਤੇ ਗਏ ਹਨ।

ਸੀਨੀਅਰ ਕਪਤਾਨ ਪੁਲਿਸ ਸ਼੍ਰੀ ਅਜੈ ਗਾਂਧੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਪਾਸੋਂ ਮੋਬਾਇਲ ਫੋਨ ਖਰੀਦ ਕਰਨ ਤੋ ਪਹਿਲਾਂ ਉਸਦੀ ਪੂਰੀ ਜਾਣਕਾਰੀ ਹਾਸਿਲ ਕਰ ਲੈਣੀ ਚਾਹੀਦੀ ਹੈ ਅਤੇ ਕਿਸੇ ਸ਼ੱਕੀ ਜਾਂ ਅਣਜਾਣ ਵਿਅਕਤੀ ਪਾਸੋਂ ਕਿਸੇ ਦਸਤਾਵੇਜ ਤੋ ਬਿਨ੍ਹਾਂ ਮੋਬਾਇਲ ਫੋਨ ਦੀ ਖਰੀਦ ਨਹੀਂ ਕਰਨੀ ਚਾਹੀਦੀ। ਜੇਕਰ ਕਿਤੇ ਵੀ ਕਿਸੇ ਨੂੰ ਲਵਾਰਿਸ ਪਿਆ ਫੋਨ ਮਿਲਦਾ ਹੈ ਤਾਂ ਇਸ ਮੋਬਾਇਲ ਫੋਨ ਨੂੰ ਉਸਦੇ ਅਸਲ ਮਾਲਕ ਜਾਂ ਤੁਹਾਡੇ ਨਜਦੀਕ ਪੈਂਦੇ ਪੁਲਿਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਇਆ ਜਾਵੇ, ਤਾਂ ਜੋ ਇਸ ਦੀ ਕਿਸੇ ਕਿਸਮ ਦੀ ਦੁਰਵਰਤੋਂ ਨਾ ਹੋ ਸਕੇ।  

ਮੋਬਾਇਲ ਫੋਨਾਂ ਵਿਚ ਮੌਜੂਦ ਜਰੂਰੀ ਡਾਟੇ ਦੀ ਸੁਰੱਖਿਆ ਲਈ ਸਿਕਉਰਿਟੀ ਲਾਕ ਜਰੂਰ ਲਗਾ ਕੇ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਅਣਜਾਣ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦਾ ਓ.ਟੀ.ਪੀ. ਸਾਂਝਾ ਨਹੀਂ ਕਰਨਾ ਚਾਹੀਦਾ। ਇਸ ਤੋ ਇਲਾਵਾ ਸੀ.ਈ.ਆਈ.ਆਰ ਪੋਰਟਲ ਸਬੰਧੀ ਹੋਰ ਲੋਕਾਂ ਨੂੰ ਵੀ ਜਾਕਰੂਕ ਕੀਤਾ ਜਾਵੇ ਤਾਂ ਜੋ ਉਸਦਾ ਫੋਨ ਲੱਭਣ ਵਿੱਚ ਅਸਾਨੀ ਹੋ ਸਕੇ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD