Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਏਡਜ਼ ਦੇ ਮਰੀਜ਼ਾਂ ਨਾਲ ਨਾ ਕਰੋ ਭੇਦਭਾਵ : ਸਿਵਲ ਸਰਜਨ

ਐੱਸ ਐਮ ਓ ਡਾ. ਕੌਸ਼ਲ ਨੇ ਸਕੂਲੀ ਬੱਚਿਆਂ ਦੀ ਏਡਜ਼ ਵਿਰੁੱਧ ਜਾਗਰੂਕਤਾ ਰੈਲੀ ਨੂੰ ਕੀਤਾ ਰਵਾਨਾ

Health, Civil Surgeon Barnala, Barnala

5 Dariya News

5 Dariya News

5 Dariya News

ਬਰਨਾਲਾ , 02 Dec 2024

Last updated on: Dec 02, 2024, 00:00 IST

ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਨੇ ਕਿਹਾ ਕਿ ਏਡਜ਼ ਦੀ ਰੋਕਥਾਮ ਅਤੇ ਇਸ ਤੋਂ ਪੀੜਤ ਵਿਅਕਤੀਆਂ ਪ੍ਰਤੀ ਸਤਿਕਾਰ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਕਰਨ, ਏਡਜ਼ ਦੇ ਮਰੀਜ਼ਾਂ ਨਾਲ ਭੇਦਭਾਵ ਨਾ ਕਰਨ ਸਬੰਧੀ ਜਾਗਰੂਕਤਾ ਲਈ ਹਰ ਸਾਲ ਇੱਕ ਦਸੰਬਰ ਨੂੰ ਵਿਸਵ ਏਡਜ਼ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਏਡਜ਼ ਦੇ ਮਰੀਜ਼ਾਂ ਨਾਲ ਭੇਦਭਾਵ ਨਾ ਕੀਤਾ ਜਾਵੇ। ਇਸੇ ਤਹਿਤ ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਸਕੂਲੀ ਬੱਚਿਆਂ ਦੀ ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਾ. ਕੌਸ਼ਲ ਨੇ ਦੱਸਿਆ ਕਿ ਏਡਜ਼ ਐਚ ਆਈ ਵੀ ਵਾਇਰਸ ਰਾਹੀਂ ਫੈਲਦੀ ਹੈ। 

ਇਹ ਸਰੀਰ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘਟਾ ਦਿੰਦੀ ਹੈ। ਏਡਜ਼ ਬਿਮਾਰੀ ਤੋਂ ਪੀੜਤ ਵਿਆਕਤੀ ਤੋਂ ਸੂਈ ਸਰਿੰਜ, ਟੈਟੂ ਉਸਤਰਾ ਬਲੇਡ, ਏਡਜ਼ ਪੀੜਤ ਔਰਤ ਤੋਂ ਬੱਚੇ ਨੂੰ ਅਤੇ ਅਸੁਰੱਖਿਅਤ ਸਬੰਧਾਂ ਕਾਰਨ ਹੋ ਸਕਦੀ ਹੈ। ਮਨਜਿੰਦਰ ਸਿੰਘ ਅਤੇ ਹਰਮਨਜੀਤ ਕੌਰ ਕਾਊਂਸਲਰ ਨੇ ਦੱਸਿਆ ਕਿ ਬਰਨਾਲਾ, ਤਪਾ ਅਤੇ ਧਨੌਲਾ ਆਈ ਸੀ ਟੀ ਸੀ ਸੈਂਟਰਾਂ ਵਿਖੇ ਐਚ ਆਈ ਵੀ ਟੈਸਟ ਮੁਫਤ ਕੀਤੇ ਜਾਂਦੇ ਹਨ ਅਤੇ ਬਚਾਅ ਲਈ ਕਾਂਊਸਲਿੰਗ ਕੀਤੀ ਜਾਂਦੀ ਹੈ। 

ਇਨ੍ਹਾਂ ਸੈਂਟਰਾਂ 'ਤੇ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਸਮੇਂ ਸਿਰ ਜਾਂਚ ਕਰਵਾ ਕੇ ਏਡਜ਼ ਪੀੜਤ ਔਰਤ ਤੋਂ ਬੱਚੇ ਨੂੰ ਏਡਜ਼ ਹੋਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਐਚ ਆਈ ਵੀ ਵਾਇਰਸ ਦਾ ਸਮੇਂ ਸਿਰ ਟੈਸਟ ਕਰਵਾ ਕੇ ਪਤਾ ਲਗਾ ਕੇ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

ਇਸ ਸਮੇਂ ਸਿਵਲ ਹਸਪਤਾਲ ਬਰਨਾਲਾ ਦੇ ਡਾ. ਦੀਪਲੇਖ ਸਿੰਘ ਬਾਜਵਾ, ਡਾ. ਕਰਨਦੀਪ ਸਿੰਘ ਐਮ ਡੀ ਮੈਡੀਸਨ, ਡਾ.ਹਰਜਿੰਦਰ ਕੌਰ,ਆਈ.ਸੀ.ਟੀ,ਐਸ.ਟੀ.ਆਈ.ਅਤੇ ਐਸ.ਐਸ.ਕੇ. ਸਟਾਫ ਹਾਜ਼ਰ ਸਨ।

 

Tags: Health , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD