Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਿਹਤ ਵਿਭਾਗ ਨੇ ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਵਾਤਾਵਰਣ ਦੀ ਸੁਰੱਖਿਆ ਲਈ ਲਿਆ ਸੰਕਲਪ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 02 Dec 2024

Last updated on: Dec 02, 2024, 00:00 IST

ਸਿਹਤ ਵਿਭਾਗ ਮਾਨਸਾ ਵੱਲੋਂ ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਵਾਤਾਵਰਨ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਲਈ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੰਕਲਪ ਲਿਆ। ਇਸ ਮੌਕੇ ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਸਾਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਸੰਭਾਲ ਵਿੱਚ ਸਰਗਰਮੀ ਨਾਲ ਯੋਗਦਾਨ ਆਪਣਾ ਪਾਉਣਾ ਚਾਹੀਦਾ ਹੈ। 

ਸਾਨੂੰ ਸਿੰਗਲ ਯੂਜ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਰ ਦੀ ਬਗੀਚੀ ਵਿੱਚ ਹਾਨੀਕਾਰਕ ਰਸਾਇਣਾਂ ਤੋਂ ਪਰਹੇਜ ਕਰਕੇ ਜੈਵਿਕ ਖਾਦਾਂ ਦੀ ਵਰਤੋਂ ਨਾਲ ਫਲਾਂ ਤੇ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਸਫਾਈ ਮੁਹਿੰਮ, ਰੁੱਖ ਲਗਾਉਣੇ, ਗੈਰ-ਜ਼ਹਿਰੀਲੇ ਵਿਕਲਪਾਂ, ਬਿਜਲੀ ਦੀ ਬੱਚਤ ਕਰਕੇ ਅਤੇ ਵਾਤਾਵਰਨ ਅਨੁਕੂਲ ਅਤੇ ਨੈਤਿਕ ਤੌਰ ’ਤੇ ਉਤਪਾਦਕ ਚੀਜ਼ਾਂ ਦੀ ਚੋਣ ਕਰਕੇ ਸਵੱਛ ਸਿਹਤਮੰਦ ਅਤੇ ਵਧੇਰੇ ਟਿਕਾਓ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕਣ ਲਈ ਆਪਣੇ ਆਪ ਨੂੰ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਪ੍ਰਤਾਪ ਸਿੰਘ ਸੁਪਰਡੈਂਟ, ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ, ਸੀਨੀਅਰ ਸਹਾਇਕ ਗੀਤਾ ਗੁਪਤਾ, ਸੰਜੀਵ ਕੁਮਾਰ ਹੈਲਥ ਸੁਪਰਵਾਈਜ਼ਰ, ਰਾਮ ਕੁਮਾਰ ਹੈਲਥ ਸੁਪਰਵਾਈਜ਼ਰ, ਜਗਦੇਵ ਸਿੰਘ ਆਸ਼ਾ ਕਮਿਊਨਿਟੀ ਮੋਬਿਲਾਈਜ਼ਰ, ਰਾਜਵੀਰ ਕੌਰ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਕਰਮਵੀਰ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ, ਰਵਿੰਦਰ ਕੁਮਾਰ, ਬਲਜੀਤ ਸਿੰਘ, ਗੁਰਿੰਦਰਜੀਤ ਸ਼ਰਮਾ, ਦੀਪ ਸ਼ਿਖਾ, ਲਲਿਤ ਕੁਮਾਰ, ਨੀਸ਼ਾ ਰਾਣੀ ਅਤੇ ਵਿਸ਼ਵ ਸਿੰਗਲਾ ਹਾਜ਼ਰ ਸਨ। 

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD