Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਹੀ ਜਾਣਕਾਰੀ ਅਤੇ ਪਰਹੇਜ਼ ਹੀ ਏਡਜ਼ ਦਾ ਇਲਾਜ ਹੈ - ਡਾ. ਰਣਜੀਤ ਸਿੰਘ ਰਾਏ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 02 Dec 2024

Last updated on: Dec 02, 2024, 00:00 IST

ਏਡਜ ਦੀ ਬਿਮਾਰੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਤਹਿਤ ਜ਼ਿਲਾ ਯੂਥ ਵੈਲਫੇਅਰ ਐਸੋਸੀਏਸ਼ਨ ਮਾਨਸਾ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਵਿਸ਼ਵ ਏਡਜ ਦਿਵਸ ਦੇ ਮੌਕੇ ਸ਼ਾਂਤੀ ਭਵਨ ਮਾਨਸਾ ਵਿਖੇ  ਸੈਮੀਨਾਰ ਦਾ ਆਯੋਜਨ ਕੀਤਾ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਬਤੌਰ ਮੁੱਖ ਮਹਿਮਾਨ ਸ਼ਿਕਰਤ ਕੀਤੀ। 

ਇਸ ਮੌਕੇ ਬੋਲਦਿਆਂ ਡਾਕਟਰ ਰਾਏ ਨੇ ਦੱਸਿਆ ਕਿ ਏਡਜ਼ ਇੱਕ ਲਾ-ਇਲਾਜ ਬੀਮਾਰੀ ਹੈ ਅਤੇ ਪਰਹੇਜ਼ ਹੀ ਇਸ ਬਿਮਾਰੀ ਦਾ ਇਲਾਜ ਹੈ। ਉਨ੍ਹਾਂ ਦੱਸਿਆ ਕਿ  ਇਸ ਬਿਮਾਰੀ ਦੇ ਫੈਲਣ ਦਾ ਮੁੱਖ ਕਾਰਨ ਦੂਸ਼ਿਤ ਸੂਈਆਂ, ਸਰਿੰਜਾਂ, ਦੂਸ਼ਿਤ ਖ਼ੂਨ, ਅਣ-ਸੁਰੱਖਿਅਤ ਸੈਕਸ ਸਬੰਧ, ਮਾਂ ਤੋਂ ਬੱਚੇ ਨੂੰ ਵੀ ਹੋ ਸਕਦੀ ਹੈ। ਅਜੋਕੇ ਸਮੇਂ ਵਿਚ ਨੱਕ, ਕੰਨ ਬਿਨਾਉਣ ਲਈ ਵਰਤੀਆਂ ਦੂਸ਼ਿਤ ਸੂਈਆਂ, ਟੈਟੂ ਖੁਦਵਾਉਣ ਸਮੇਂ ਵੀ ਇਹ ਬਿਮਾਰੀ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਸਬੰਧੀ ਲੋਕਾਂ ਨੂੰ ਨੁਕੱੜ ਨਾਟਕਾਂ, ਮੁਨਾਦੀ, ਪ੍ਰਦਰਸ਼ਨੀ, ਪੋਸਟਰ, ਪੈਂਫਲਿਟ, ਬੈਨਰਾਂ ਤੇ ਹੋਰ ਤਰੀਕਿਆਂ ਨਾਲ ਏਡਜ਼ ਦੀ ਬਿਮਾਰੀ ਰਾਹੀਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਅਤੇ ਹੋਰ ਜਨਤਕ ਥਾਵਾਂ ’ਤੇ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਏਡਜ ਦੀ ਬਿਮਾਰੀ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਨੁਕੜ ਨਾਟਕ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਇਸ ਬਿਮਾਰੀ ਦੇ ਖਾਤਮੇ ਲਈ ਇਸ ਜਾਗਰੂਕਤਾ ਦਿਵਸ ਨੂੰ ਮਨਾਉਣ ਦੀ ਪ੍ਰਥਾ ਸੰਯੁਕਤ ਰਾਸ਼ਟਰ ਵੱਲੋਂ 1987 ਤੋਂ ਸ਼ੁਰੂ ਕੀਤੀ ਗਈ। ਇਸ ਮੌਕੇ ਡਾਕਟਰ ਨਿਸ਼ੀ ਸੂਦ ਜ਼ਿਲ੍ਹਾ ਟੀ.ਬੀ.ਅਫਸਰ ਮਾਨਸਾ ਨੇ ਦੱਸਿਆ ਕਿ ਇਹ ਬਿਮਾਰੀ ਇਕ ਵਾਇਰਸ ਰਾਹੀਂ ਫੈਲਦੀ ਹੈ ਜਿਸ ਨੂੰ ਹਿਊਮਨ ਇਮਿਊਨ ਡੈਫੀਸ਼ੈਂਸੀ ਵਾਇਰਸ ਕਿਹਾ ਜਾਂਦਾ ਹੈ। 

ਇਹ ਸਾਡੇ ਸਰੀਰ ਵਿਚਲੀ ਰੋਗਾਂ ਵਿਰੁੱਧ ਲੜਨ ਵਾਲੀ ਸ਼ਕਤੀ ਨੂੰ ਖ਼ਤਮ ਕਰ ਦਿੰਦੀ ਹੈ ਜੋ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਰੱਖਦੀ ਹੈ, ਇਸ ਭਿਆਨਕ ਬੀਮਾਰੀ ਨੂੰ ਫੈਲਾਉਣ ਵਿੱਚ ਦੇਹ ਵਪਾਰ ਦਾ ਵੱਡਾ ਹੱਥ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਏਡਜ ਹੁੰਦੀ ਹੈ, ਉਹਨਾਂ ਮਰੀਜ਼ਾਂ ਨੂੰ ਟੀ.ਬੀ. ਦੀ ਬਿਮਾਰੀ ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ।  ਸ੍ਰ. ਲਛਮਣ ਸਿੰਘ ਪ੍ਰਧਾਨ ਜ਼ਿਲ੍ਹਾ ਯੂਥ ਵੈਲਫੇਅਰ ਐਸੋਸੀਏਸ਼ਨ ਮਾਨਸਾ ਨੇ ਦੱਸਿਆ ਕਿ ਕੁਝ ਤੱਥ ਇਸ ਤਰ੍ਹਾਂ ਦੇ ਵੀ ਹਨ, ਜਿਨ੍ਹਾਂ ਰਾਹੀਂ ਇਹ ਬਿਮਾਰੀ ਨਹੀਂ ਫੈਲਦੀ ਜਿਸ ਤਰ੍ਹਾਂ ਕਿ ਗੱਲਵਕੜੀ ਪਾਉਣੀ, ਹੱਥ ਮਿਲਾਉਣਾ, ਥੁੱਕ, ਖੰਘ, ਅੱਥਰੂ, ਹੰਝੂ, ਕੱਪੜੇ, ਸਾਬਣ ਰਾਹੀਂ ਇਹ ਬਿਮਾਰੀ ਫੈਲਣ ਦਾ ਕੋਈ ਖ਼ਤਰਾ ਨਹੀਂ ਹੈ।

ਇਸ ਮੌਕੇ ਜਸਵੀਰ ਸਿੰਘ ਸੈਕਟਰੀ ਜਿਲਾ ਯੂਥ ਵੈਲਫੇਅਰ ਐਸੋਸੀਏਸ਼ਨ, ਡਾਕਟਰ ਆਸ਼ੂ ਨੋਡਲ ਅਫਸਰ ਏਡਜ ਕੰਟਰੋਲ ਪ੍ਰੋਗਰਾਮ ਮਾਨਸਾ, ਡਾਕਟਰ ਵਰੁਣ ਮਿੱਤਲ, ਡਾਕਟਰ ਮੰਗਲ ਸਿੰਘ ਡਾਕਟਰ ਰਜਨੀਸ਼ ਸਿੱਧੂ, ਡਾਕਟਰ ਨੀਤੂ, ਬੇਅੰਤ ਕੌਰ ਐਸ.ਐਚ. ਓ.,ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਰਜਿੰਦਰ ਸਿੰਘ ਪ੍ਰੋਜੈਕਟ ਮੈਨੇਜਰ ਤੋਂ ਇਲਾਵਾ ਜਿਲਾ ਯੂਥ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD