Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ 8 ਅਧਿਆਪਕਾਂ ਨੇ ਚੈੱਸ ਮੁਕਾਬਲਿਆਂ ਵਿੱਚੋਂ ਜਿੱਤੇ ਗੋਲਡ, ਚਾਂਦੀ, ਕਾਂਸੀ ਮੈਡਲ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan, Moga

Web Admin

Web Admin

5 Dariya News

ਮੋਗਾ , 02 Dec 2024

Last updated on: Dec 02, 2024, 00:00 IST

‘ਖੇਡਾ ਵਤਨ ਪੰਜਾਬ ਦੀਆਂ-2024’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਅਧਿਆਪਕਾਂ ਨੇ ਚੈੱਸ ਮੁਕਾਬਲਿਆ ਵਿੱਚ ਇੱਕ ਗੋਲਡ, ਚਾਰ ਚਾਂਦੀ ਅਤੇ ਤਿੰਨ ਕਾਂਸੀ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਇਹ ਮੁਕਾਬਲੇ ਜਲੰਧਰ ਵਿਖੇ ਆਯੋਜਿਤ ਕਰਵਾਏ ਗਏ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਕਮਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਸਰਕਾਰੀ ਸੇਵਾਵਾਂ ਨਿਭਾਅ ਰਹੇ 8 ਅਧਿਆਪਕਾਂ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ਖੇਡਾ ਵਤਨ ਪੰਜਾਬ ਦੀਆਂ-2024 ਵਿੱਚ ਭਾਗ ਲਿਆ ਅਤੇ ਸਾਰੇ ਹੀ ਅਧਿਆਪਕਾਂ ਨੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਦੇ ਹੋਏ ਵੱਖ ਵੱਖ ਮੈਡਲ ਹਾਸਲ ਕੀਤੇ। ਇਹਨਾਂ ਮੁਕਾਬਲਿਆਂ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇਹ ਮੁਕਾਬਲੇ ਮਿਤੀ 19 ਨਵੰਬਰ ਤੋਂ 22 ਨਵੰਬਰ 2024 ਤੱਕ ਹੋਏ ਹੋਏ ਸਨ। 

ਮਹਿਲਾ ਉਮਰ 31-40 ਵਰਗ ਵਿੱਚ ਉਹਨਾਂ ਦੇ ਸਕੂਲ ਦੇ ਸਾਇੰਸ ਵਿਸ਼ੇ ਦੇ ਅਧਿਆਪਕ ਸੁਨੀਤਾ ਰਾਣੀ ਦੀ ਟੀਮ ਨੇ ਮੋਗਾ ਜ਼ਿਲ੍ਹੇ ਲਈ ਪਹਿਲਾ ਸਥਾਨ ਜਿੱਤ ਕੇ ਗੋਲਡ ਮੈਡਲ, ਮਹਿਲਾ ਉਮਰ 41-50 ਵਰਗ ਵਿੱਚ ਅਧਿਆਪਕ ਪ੍ਰਭੂਤਾ ਗੋਇਲ (ਸਾਇੰਸ ਮਿਸਟ੍ਰੈਸ), ਰੁਪਿੰਦਰ ਕੌਰ (ਸਾਇੰਸ ਮਿਸਟ੍ਰੈਸ) ਅਤੇ ਹਰਦੀਪ ਕੌਰ (ਅੰਗਰੇਜ਼ੀ ਮਿਸਟ੍ਰੈਸ) ਦੀ ਟੀਮ ਨੇ ਮੋਗਾ ਜ਼ਿਲ੍ਹੇ ਲਈ ਤੀਸਰਾ ਸਥਾਨ ਜਿੱਤ ਕੇ ਕਾਂਸੇ ਦੇ ਮੈਡਲ ਅਤੇ ਮਹਿਲਾ ਉਮਰ 51-60 ਵਰਗ ਵਿੱਚ ਰਜਨੀ ਕੱਕੜ (ਅੰਗਰੇਜ਼ੀ ਮਿਸਟ੍ਰੈਸ),  ਸਰਸਵਤੀ ਦੇਵੀ (ਪੰਜਾਬੀ ਮਿਸਟ੍ਰੈਸ),  ਡਿੰਪਲ ਰਾਣੀ (ਹਿੰਦੀ ਮਿਸਟ੍ਰੈਸ)ਅਤੇ ਕਰਮਜੀਤ ਕੌਰ (ਪੀ ਟੀ ਆਈ) ਦੀ ਟੀਮ ਨੇ ਮੋਗਾ ਜ਼ਿਲ੍ਹੇ ਲਈ ਦੂਸਰਾ ਸਥਾਨ ਜਿੱਤ ਕੇ ਚਾਂਦੀ ਦੇ ਮੈਡਲ ਹਾਸਲ ਕੀਤੇ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD