Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਨਾਜਾਇਜ਼ ਉਸਾਰੀਆਂ ਦਾ ਪਤਾ ਲਗਾਉਣ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਕਾਰਪੋਰੇਸ਼ਨ ਤੋਂ ਮੰਗੀ ਜਾਇਜ਼ ਉਸਾਰੀਆਂ ਦੀ ਸੂਚੀ

ਨਿਗਰਾਨ ਕਮੇਟੀ ਦੀ ਹਾਜ਼ਰੀ ਵਿੱਚ ਹੀ ਵੰਡੀ ਜਾਵੇ ਡੀਪੂਆਂ ਉੱਤੇ ਕਣਕ - ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Inderbir Singh Nijjar, Dr. Ajay Gupta,Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 02 Dec 2024

Last updated on: Dec 02, 2024, 00:00 IST

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਕੀਤੀ ਗਈ ਉੱਚ ਪਧਰੀ ਮੀਟਿੰਗ ਵਿੱਚ ਕਾਰਪੋਰੇਸ਼ਨ ਅੰਮ੍ਰਿਤਸਰ ਕੋਲੋਂ ਜਾਇਜ਼ ਹੋ ਰਹੀਆਂ ਉਸਾਰੀਆਂ ਦੀ ਸੂਚੀ ਮੰਗੀ ਹੈ। ਉਨਾਂ ਕਿਹਾ ਕਿ ਤੁਹਾਡੇ ਵੱਲੋਂ ਪਾਸ ਹੋਈਆਂ ਉਸਾਰੀਆਂ ਦੀ ਸੂਚੀ ਦੇ ਨਾਲ ਮੈਂ ਨਜਾਇਜ਼ ਹੋ ਰਹੀਆਂ ਉਸਾਰੀਆਂ ਤੱਕ ਪਹੁੰਚ ਸਕਾਂਗਾ। 

ਉਹਨਾਂ ਕਿਹਾ ਕਿ ਸਾਨੂੰ ਨਾਜਾਇਜ਼ ਉਸਾਰੀਆਂ ਰੋਕਣ ਲਈ ਪਹਿਲਾਂ ਹਰਕਤ ਵਿੱਚ ਆਉਣ ਦੀ ਲੋੜ ਹੈ ਨਾ ਕਿ ਉਸਾਰੀ ਤੋਂ ਬਾਅਦ ਉਸ ਨੂੰ ਢਾਉਣ ਜਾਂ ਉਸ ਉੱਤੇ ਪਾਬੰਦੀਆਂ ਲਗਾਉਣ ਵਰਗੇ ਫੈਸਲੇ ਲੈਣ ਦੀ ਸਰਦਾਰ ਧਾਲੀਵਾਲ ਨੇ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰੇਕ ਹਲਕੇ ਨੂੰ 150 ਕਰੋੜ ਰੁਪਈਆ ਵਿਕਾਸ ਕਾਰਜਾਂ ਲਈ ਦਿੱਤਾ ਗਿਆ ਸੀ ਅਤੇ ਅੰਮ੍ਰਿਤਸਰ ਵਿੱਚ ਇਹ ਦੱਸਿਆ ਜਾਵੇ ਕਿ ਇਹ ਪੈਸਾ ਕਿੱਥੇ ਅਤੇ ਕਿੰਨਾ ਲੱਗਾ ਹੈ।

ਇਸ ਦੇ ਨਾਲ ਹੀ ਉਹਨਾਂ ਨੇ ਕਾਰਪੋਰੇਸ਼ਨ ਕੋਲੋਂ ਹੁਣ ਤੱਕ ਜਾਰੀ ਕੀਤੇ ਗਏ ਟੈਂਡਰਾਂ ਅਤੇ ਕਰਵਾਏ ਜਾ ਰਹੇ ਕੰਮਾਂ ਦੀ ਸੂਚੀ ਦੀ ਮੰਗ ਵੀ ਕੀਤੀ। ਲੰਮੇ ਸਮੇਂ ਤੋਂ ਬੰਦ ਪਏ ਰੀਗੋ ਬ੍ਰਿਜ ਦੀ ਗੱਲ ਸੁਣਦਿਆਂ ਹੀ ਉਹਨਾਂ ਨੇ ਪੁਲ ਦੇ ਕੋਲ ਬਣ ਰਹੇ ਹੋਟਲ ਵੱਲੋਂ ਪਾਸ ਕਰਵਾਈ ਗਈ ਇਮਾਰਤ ਦਾ ਨਕਸ਼ਾ ਵੀ ਮੰਗਿਆ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਉਸਾਰੀ ਨਿਯਮਾਂ ਅਨੁਸਾਰ ਹੋ ਰਹੀ ਹੈ ਜਾਂ ਨਹੀਂ।

ਵਿਧਾਇਕ ਸ ਇੰਦਰਬੀਰ ਸਿੰਘ ਨਿੱਜਰ ਵੱਲੋਂ ਕਣਕ ਦੀ ਵੰਡ ਵੇਲੇ ਲੋਕਾਂ ਨੂੰ ਹੁੰਦੀ ਪਰੇਸ਼ਾਨੀ ਸੁਣਦੇ ਹੀ ਸ ਧਾਲੀਵਾਲ ਨੇ ਹਦਾਇਤ ਕੀਤੀ ਕਿ ਕੋਈ ਵੀ ਡੀਪੂ ਹੋਲਡਰ ਨਿਗਰਾਨ ਕਮੇਟੀ ਦੀ ਗੈਰ ਹਾਜ਼ਰੀ ਵਿੱਚ ਕਣਕ ਦੀ ਵੰਡ ਨਾ ਕਰੇ ਉਹਨਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਡੀਪੂ ਇੰਨੇ ਵਜੇ ਤੋਂ ਇੰਨੇ ਵਜੇ ਤੱਕ ਖੁੱਲਣਗੇ। ਸ: ਧਾਲੀਵਾਲ ਨੇ ਫਤਿਹਗੜ੍ਹ ਚੂੜੀਆਂ ਸੜਕ ਉੱਤੇ ਲੱਗਣ ਵਾਲੀਆਂ ਲਾਈਟਾਂ ਲਗਾਉਣ ਅਤੇ ਵੱਡਾ ਮੰਡੀ ਵਿੱਚੋਂ ਨਜਾਇਜ਼ ਫੜੀਆਂ ਚੁਕਾਉਣ ਲਈ ਸੰਬੰਧਿਤ ਵਿਭਾਗਾਂ ਨੂੰ ਦੋ ਦਿਨ ਦਾ ਸਮਾਂ ਦਿੰਦੇ ਹੋਏ ਇਹ ਕੰਮ ਪਹਿਲ ਦੇ ਅਧਾਰ ਉੱਤੇ ਕਰਨ ਲਈ ਕਿਹਾ। 

ਸ‌ ਧਾਲੀਵਾਲ ਨੇ ਇਸ ਮੌਕੇ  ਵਿਧਾਇਕਾਂ ਦੀ ਹਾਜ਼ਰੀ ਵਿੱਚ ਹਰੇਕ ਹਲਕੇ ਵਿੱਚ ਕਰਵਾਏ ਜਾ ਰਹੇ ਕੰਮਾਂ ਦੇ ਵੇਰਵੇ ਕਾਰਪੋਰੇਸ਼ਨ ਕਮਿਸ਼ਨਰ ਕੋਲੋਂ ਲਏ ਅਤੇ ਵਿਧਾਇਕ ਸਾਹਿਬਾਨ ਦੀ ਇਹਨਾਂ ਬਾਰੇ ਫੀਡਬੈਕ ਲਈ। ਮੀਟਿੰਗ ਵਿੱਚ ਸ਼ਹਿਰ ਦੀ ਸਫਾਈ ਸੀਵਰੇਜ ਪਾਰਕਾਂ ਦਾ ਰੱਖ ਰਖਾਓ ਸੜਕਾਂ ਨਜਾਇਜ਼ ਉਸਾਰੀਆਂ ਦੇ ਮੁੱਦੇ ਸ਼ਾਇਰ ਰਹੇ ਅਤੇ ਹਰੇਕ ਵਿਧਾਇਕ ਸਾਹਿਬਾਨ ਨੇ ਆਪੋ ਆਪਣੇ ਹਲਕੇ ਦੀ ਮੌਜੂਦਾ ਸਥਿਤੀ ਤੋਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ।

ਇਸ ਮੌਕੇ ਸ ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਸ਼੍ਰੀ ਅਜੇ ਗੁਪਤਾ, ਵਿਧਾਇਕ ਸ਼੍ਰੀ ਜਸਬੀਰ ਸਿੰਘ ਸੰਧੂ, ਚੇਅਰਮੈਨ ਜਸਪ੍ਰੀਤ ਸਿੰਘ, ਚੇਅਰਮੈਨ ਪ੍ਰਭਬੀਰ ਬਰਾੜ, ਚੇਅਰਮੈਨ ਸ਼੍ਰੀ ਅਸ਼ੋਕ ਤਲਵਾਰ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਕਮਿਸ਼ਨਰ ਨਗਰ ਨਿਗਮ ਸ: ਗੁਲਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ, ਆਪ ਦੇ ਸ਼ਹਿਰੀ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਅਤੇ ਦਿਹਾਤੀ ਪ੍ਰਧਾਨ ਸ: ਬਲਜਿੰਦਰ ਸਿੰਘ ਥਾਂਦੇ, ਸ੍ਰੀ ਰਵਿੰਦਰ ਹੰਸ ਅਤੇ ਹੋਰ ਪਾਰਟੀ ਨੇਤਾ ਵੀ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Inderbir Singh Nijjar , Dr. Ajay Gupta , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD