Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਗੈਰ ਕਾਨੂੰਨੀ ਫਾਰਮਾਂ ਅਤੇ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਫਾਜਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਸੀ.ਆਈ.ਏ-2 ਫਾਜ਼ਿਲਕਾ ਕੈਂਪ ਐਟ ਅਬੋਹਰ ਦੀ ਟੀਮ ਨੇ ਰਾਜਸਥਾਨ ਤੋ ਆ ਰਹੇ ਟਰੱਕ ਵਿਚੋ 1,71,500 ਨਸ਼ੀਲੀਆਂ ਗੋਲੀਆਂ ਅਤੇ 14 ਕਿਲੋਗ੍ਰਾਮ ਪੋਸਤ ਕੀਤਾ ਬ੍ਰਾਮਦ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜਿਲਕਾ , 02 Dec 2024

Last updated on: Dec 02, 2024, 00:00 IST

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਸਚਿਨ, ਇੰਚਾਰਜ ਸੀ.ਆਈ.ਏ-2 ਫਾਜ਼ਿਲਕਾ ਕੈਂਪ ਐਟ ਅਬੋਹਰ ਦੀ ਟੀਮ ਜਦ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਕੱਲਰ ਖੇੜ੍ਹਾ ਮੌਜੂਦ ਸੀ ਤਾਂ ਮੁਖਬਰ ਖਾਸ ਪਾਸੋ ਇਤਲਾਹ ਮਿਲੀ ਕਿ ਮਾਂਗੀ ਲਾਲ ਬਿਸ਼ਨੋਈ ਪੁੱਤਰ ਸ਼ੰਕਰ ਲਾਲ ਵਾਸੀ ਸਲਗੋ ਕੀ ਢਾਣੀਆਂ ਰਾਵਤ ਨਗਰ ਸਿਰਮੰਡੀ ਜਿਲ੍ਹਾ ਜੋਧਪੁਰ ਰਾਜਸਥਾਨ ਜੋ ਕਿ ਨਸ਼ੀਲੀਆਂ ਗੋਲੀਆਂ ਅਤੇ ਪੋਸਤ ਰਾਜਸਥਾਨ ਤੋਂ ਟਰੱਕ ਵਿਚ ਲਿਆ ਕੇ ਪੰਜਾਬ ਵਿਚ ਵੇਚਦਾ ਹੈ।

ਇਤਲਾਹ ਠੋਸ ਹੋਣ ਕਰਕੇ ਅਬੋਹਰ-ਗੰਗਾਨਗਰ ਰੋਡ ਨਜ਼ਦੀਕ ਬੱਸ ਅੱਡਾ ਗੁਮੰਜਾਲ ਪਰ ਨਾਕਾਬੰਦੀ ਕੀਤੀ ਗਈ ਤਾਂ ਰਾਜਸਥਾਨ ਸ੍ਰੀ ਗੰਗਾਨਗਰ ਤੋਂ ਆ ਰਹੇ ਟਰੱਕ ਨੰਬਰ RJ-19GB-8879, ਨੂੰ ਚੈਕਿੰਗ ਦੌਰਾਨ ਰੋਕਿਆ ਗਿਆ ਤਾਂ ਮਾਂਗੀ ਲਾਲ ਬਿਸ਼ਨੋਈ ਨਾਕਾਬੰਦੀ ਤੋ ਥੋੜਾ ਪਿੱਛੇ ਟਰੱਕ ਰੋਕ ਕੇ ਮੌਕਾ ਤੋਂ ਫਰਾਰ ਹੋ ਗਿਆ। ਉਕਤ ਟਰੱਕ ਕੈਟਲ ਫੀਡ ਨਾਲ ਭਰਿਆ ਹੋਇਆ ਸੀ, ਜਿਸਦੀ ਚੈਕਿੰਗ ਕਰਨ ਤੇ ਟਰੱਕ ਵਿਚੋ ਕੁੱਲ 1,71,500 ਨਸ਼ੀਲੀਆਂ ਗੋਲੀਆਂ ਅਤੇ 14 ਕਿਲੋਗ੍ਰਾਮ ਪੋਸਤ ਬ੍ਰਾਮਦ ਕੀਤਾ ਗਿਆ। 

ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 136 ਮਿਤੀ 30-11-2024 ਜੁਰਮ 15-22/61/85 ਐਨ.ਡੀ.ਪੀ.ਐਸ ਐਕਟ ਥਾਣਾ ਖੂਈਆਂ ਸਰਵਰ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਸ਼ੀ ਮਾਂਗੀ ਲਾਲ ਦੀ ਤਲਾਸ਼ ਜਾਰੀ ਹੈ, ਜਿਸਨੂੰ ਜਲਦ ਹੀ ਗ੍ਰਿਫਤਾਰ ਕਰਕੇ ਬੈਕਵਾਰਡ ਅਤੇ ਫਾਰਵਰਡ ਲਿੰਕ ਸਬੰਧੀ ਪੁੱਛ ਗਿੱਛ ਕਰਕੇ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਨਸ਼ੇ ਦੇ ਖਾਤਮੇ ਲਈ ਫਾਜਿਲਕਾ ਪੁਲਿਸ ਵੱਲੋਂ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD