Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਸਮਝੌਤੇ ਦਾ ਉਦੇਸ਼ ਇਮਾਰਤਾਂ, ਉਦਯੋਗ ਅਤੇ ਹੋਰ ਸੈਕਟਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੀਨ ਪ੍ਰੋਜੈਕਟਾਂ 'ਤੇ ਧਿਆਨ ਕੇਂਦਰਿਤ ਕਰਨਾ

Punjab Energy Development Agency, PEDA, Chandigarh University, CU, Sandeep Hans, Dr. Raj Kumar, Chandigarh

Web Admin

Web Admin

5 Dariya News

ਚੰਡੀਗੜ੍ਹ , 02 Dec 2024

Last updated on: Dec 02, 2024, 00:00 IST

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ 'ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ 'ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹੰਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਮਕੈਨੀਕਲ ਇੰਜਨੀਅਰਿੰਗ ਸ਼ਾਖਾ ਦੇ ਪ੍ਰੋਫ਼ੈਸਰ ਡਾ. ਰਾਜ ਕੁਮਾਰ ਵੱਲੋਂ ਹਸਤਾਖ਼ਰ ਕੀਤੇ ਗਏ।

ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਇਸ ਸਮਝੌਤੇ ਦਾ ਉਦੇਸ਼ ਪੰਜਾਬ ਦੇ ਘਰੇਲੂ, ਵਪਾਰਕ, ਉਦਯੋਗਿਕ, ਖੇਤੀਬਾੜੀ ਅਤੇ ਟਰਾਂਸਪੋਰਟ ਖੇਤਰਾਂ ਵਿੱਚ ਇਮਾਰਤਾਂ, ਉਦਯੋਗ, ਸਾਫ਼-ਸੁਥਰੀ ਤਕਨਾਲੋਜੀ ਅਤੇ ਊਰਜਾ ਬਚਾਊ ਉਪਕਰਨਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੇਂ ਪ੍ਰੋਜੈਕਟਾਂ 'ਤੇ ਧਿਆਨ ਕੇਂਦਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਇਸ ਪ੍ਰੋਗਰਾਮ ਨੂੰ ਸਥਾਨਕ ਪੱਧਰ 'ਤੇ ਉਤਸ਼ਾਹਿਤ ਕਰੇਗੀ ਤਾਂ ਜੋ ਇਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਈ ਜਾ ਸਕੇ।

ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਖੋਜ ਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟਾਂ ਅਤੇ ਵੱਖ-ਵੱਖ ਤਕਨਾਲੋਜੀਆਂ ਦੇ ਡਿਜ਼ਾਈਨ, ਟੈਸਟਿੰਗ, ਕਾਰਗੁਜ਼ਾਰੀ ਦੇ ਮੁਲਾਂਕਣ ਅਤੇ ਵਿਸ਼ਲੇਸ਼ਣ ਲਈ ਰਣਨੀਤਕ ਖੋਜ ਸਹਾਇਤਾ, ਢੁਕਵੀਂ ਸੇਧ ਅਤੇ ਦਿਸ਼ਾ ਪ੍ਰਦਾਨ ਕਰੇਗੀ। ਪੇਡਾ ਦੇ ਡਾਇਰੈਕਟਰ ਐਮ.ਪੀ.ਸਿੰਘ ਨੇ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਖੇਤਰ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। 

ਉਨ੍ਹਾਂ ਨੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਵੱਖ-ਵੱਖ ਵਿਚਾਰਾਂ 'ਤੇ ਵੀ ਚਰਚਾ ਕੀਤੀ। ਇਸ ਮੌਕੇ ਪ੍ਰੋਜੈਕਟ ਇੰਜਨੀਅਰ ਪੇਡਾ ਮਨੀ ਖੰਨਾ, ਰੋਹਿਤ ਕੁਮਾਰ ਅਤੇ ਸੀ.ਯੂ. ਦੇ ਡਾ. ਹਰਪ੍ਰੀਤ ਲੁਬਾਣਾ ਵੀ ਹਾਜ਼ਰ ਸਨ।

 

Tags: Punjab Energy Development Agency , PEDA , Chandigarh University , CU , Sandeep Hans , Dr. Raj Kumar , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD