Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ, ਇਸ ਤੋਂ ਪਹਿਲਾਂ ਜ਼ਮੀਨ ਦੇ ਤਬਾਦਲੇ ਲਈ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਐਸ.ਬੀ.ਐਸ.ਨਗਰ , 02 Dec 2024

Last updated on: Dec 02, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ  ਰਿਕਾਰਡ ਕਰ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD