Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ

ਦੋਸ਼ੀ ਜੇ.ਈ ਨੇ ਪਹਿਲਾਂ ਵੀ 10,000 ਰੁਪਏ ਦੀ ਲਈ ਸੀ ਰਿਸ਼ਵਤ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Nabha

Web Admin

Web Admin

5 Dariya News

ਨਾਭਾ , 02 Dec 2024

Last updated on: Dec 02, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਵਾ ਇਨਕਲੇਵ ਨਾਭਾ ਦੇ ਵਸਨੀਕ ਭੋਲਾ ਚੰਦ ਸਿੰਗਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

 ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਦੋਸ਼ੀ ਨਰਿੰਦਰ ਸਿੰਘ ਜੇ.ਈ.ਉਸ ਦੇ ਘਰ ਵਿੱਚ ਲਗਾਏ ਗਏ ਬਿਜਲੀ ਮੀਟਰ ਦੇ ਲੋਡ ਦੇ ਬਕਾਇਆ ਜੁਰਮਾਨੇ ਨੂੰ ਐਡਜਸਟ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।  ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਜੇਈ ਪਹਿਲਾਂ ਵੀ 10,000 ਰੁਪਏ ਲੈ ਚੁੱਕਾ ਹੈ ਅਤੇ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 

 ਬੁਲਾਰੇ ਨੇ ਅੱਗੇ ਦੱਸਿਆ ਕਿ  ਸ਼ਿਕਾਇਤ  ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਰਿੰਦਰ ਸਿੰਘ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ  ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD