Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ 150 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Dec 2024

Last updated on: Dec 02, 2024, 00:00 IST

ਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਂਟ ਮੋਹਾਲੀ ਦੀ ਟੀਮ ਨੇ ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਰੂਪਨਗਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। 01 ਦਸੰਬਰ 2024 ਨੂੰ ਰੇਂਜ ਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈੱਲ ਕੈਂਪ ਐਂਟ ਮੋਹਾਲੀ ਦੀ ਟੀਮ ਦੇ ਇੰਚਾਰਜ ਐਸ.ਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੱਗੂ ਪੰਪ ਚੌਂਕ ਨੇੜੇ ਨਵਾਂ ਬੱਸ ਅੱਡਾ ਮੋਹਾਲੀ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਅਲਹਿਦਗੀ ਵਿੱਚ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਉਰਫ ਕੀਪਾ ਠੇਕੇਦਾਰ ਪੁੱਤਰ ਲੇਟ ਅਜੈਬ ਸਿੰਘ ਵਾਸੀ ਪਿੰਡ ਪਲਾਸੋਰ ਥਾਣਾ ਸਿਟੀ ਤਰਨਤਾਰਨ ਤਹਿ: ਵਾ: ਜ਼ਿਲ੍ਹਾ ਤਰਨਤਾਰਨ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। 

ਜੋ ਕਿ ਹੁਣੇ ਹੀ ਨਵੇ ਬੱਸ ਅੱਡੇ ਸਾਇਡ ਤੋਂ ਮੱਗੂ ਪੰਪ ਚੌਂਕ ਸਾਇਡ ਵੱਲ ਨੂੰ ਪੈਦਲ ਹੀ ਸਮੇਤ ਹੈਰੋਇਨ ਆਉਣ ਵਾਲਾ ਹੈ। ਜੇਕਰ ਯੋਜਨਾਬੱਧ ਤਰੀਕੇ ਨਾਲ ਉਸਨੂੰ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਹੈਰੋਇਨ ਬ੍ਰਾਮਦ ਹੋ ਸਕਦੀ ਹੈ, ਜਿਸਦੇ ਖਿਲਾਫ ਮੁਕੱਦਮਾ ਨੰ:195 ਮਿਤੀ 01 ਦਸੰਬਰ 2024 ਅ/ਧ 21/61/85 ਐਨ.ਡੀ.ਪੀ.ਐਸ.ਐਕਯ ਥਾਣਾ ਫੇਜ਼-1 ਮੋਹਾਲੀ ਦਰਜ ਰਜਿਸਟਰ ਕਰਵਾਇਆ ਗਿਆ ਅਤੇ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 150 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਅਤੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ। 

ਦੋਸ਼ੀ ਖਿਲਾਫ ਪਹਿਲਾ ਵੀ ਸਿਟੀ ਤਰਨਤਾਰਨ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਹੈ, ਜਿਸਨੂੰ ਅੱਜ ਅਦਾਲਤ ਮੋਹਾਲੀ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋ ਪੁੱਛਗਿਛ ਕੀਤੀ ਜਾਵੇਗੀ ਕਿ ਉਹ ਇਹ ਹੈਰੋਇਨ ਕਿਥੋਂ ਲੈ ਕੇ ਆਇਆ ਹੈ ਅਤੇ ਅੱਗੇ ਕਿਸ-ਕਿਸ ਨੂੰ ਵੇਚਣੀ ਸੀ ।

ਤਫਤੀਸ਼ੀ ਅਫਸਰ :- ਐਸ.ਆਈ ਸੁਖਵਿੰਦਰ ਸਿੰਘ ਨੰਬਰ 207/ਰੋਪੜ

ਮੋਬਾਇਲ ਨੰਬਰ :-95921-00207

ਬ੍ਰਾਮਦਗੀ :- 150 ਗ੍ਰਾਮ ਹੈਰੋਇਨ

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD