Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਦੇ ਪੈਰਾ ਖਿਡਾਰੀਆਂ ਨੇ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ - ਡਾ. ਸੋਨਾ ਥਿੰਦ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Dec 2024

Last updated on: Dec 03, 2024, 00:00 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਿਸ਼ਵ ਅਪੰਗਤਾ ਦਿਵਸ ਮੌਕੇ ਖੇਡਾਂ ਵਤਨ ਪੰਜਾਬ ਦੀਆਂ ਦੇ ਪੈਰਾ ਮੁਕਾਬਲਿਆਂ ਵਿੱਚ 20 ਮੈਡਲ ਜਿੱਤਣ ਵਾਲੇ ਜ਼ਿਲ੍ਹੇ ਦੇ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ। ਇਸ ਮੌਕੇ ਡਾ. ਸੋਨਾ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਖੇਡਾਂ ਦੇ ਮੁਕਾਬਲੇ ਕਰਵਾ ਕੇ ਪੈਰਾ ਖਿਡਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੈਰਾ ਖਿਡਾਰੀਆਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਪੈਰਾ ਖਿਡਾਰੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਕਿਸੇ ਤੋਂ ਘੱਟ ਨਹੀਂ ਹੁੰਦੇ ਸਗੋਂ ਲੋੜ ਹੈ ਕਿ ਉਨ੍ਹਾਂ ਨੂੰ ਸਮਾਜ ਵਿੱਚ ਅੱਗੇ ਵੱਧਣ ਦੇ ਬਰਾਬਰ ਮੌਕੇ ਦਿੱਤੇ ਜਾਣ। 

ਉਨ੍ਹਾਂ ਦੱਸਿਆ ਕਿ ਵਿਸੇਸ਼ ਲੋੜਾਂ ਵਾਲੇ ਬੱਚਿਆਂ ਲਈ ਜ਼ਿਲ੍ਹੇ ਵਿੱਚ ਰਿਸੋਰਸ ਰੂਮ ਵੀ ਚੱਲ ਰਹੇ ਹਨ ਜਿਨ੍ਹਾਂ ਵਿੱਚ ਇਨ੍ਹਾਂ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਵਰਨਣਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਰੁਪਿੰਦਰ ਸਿੰਘ ਨੇ 400 ਤੇ 1500 ਮੀਟਰ ਦੌੜ ਵਿੱਚ ਸੋਨੇ ਦਾ ਤਮਗਾ ਜਿੱਤਿਆ ਜਦੋਂ ਕਿ ਦਵਿੰਦਰ ਸਿੰਘ ਨੇ ਸ਼ਾਟਪੁੱਟ ਵਿੱਚ ਸੋਨੇ ਦਾ ਤਮਗਾ ਤੇ 100 ਮੀਟਰ ਦੌੜ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। 

ਬਲਵੰਤ ਸਿੰਘ ਨੇ 100 ਤੇ 200 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਅਤੇ ਅਵਤਾਰ ਸਿੰਘ ਹਰਲਾਲਪੁਰ ਨੇ ਡਿਸਕਸ ਥਰੋਅ ਤੇ ਡਿਸਕਸ ਕਲੱਬ ਥਰੋਅ ਵਿੱਚ ਸੋਨੇ ਦਾ ਤਮਗਾ ਜਿੱਤਿਆ ਹੈ। ਇਸੇ ਤਰ੍ਹਾਂ ਤਨਵੀਰ ਸਿੰਘ ਨੇ 200 ਮੀਟਰ ਵਿੱਚ ਚਾਂਦੀ, ਭਾਰਗਵ ਸ਼ਰਮਾ ਨੇ 400 ਮੀਟਰ ਵਿੱਚ ਕਾਂਸੀ, ਦਵਿੰਦਰ ਸਿੰਘ ਅਮਲੋਹ ਨੇ ਸ਼ਾਟਪੁੱਟ ਵਿੱਚ ਚਾਂਦੀ, ਅਮਿਤ ਕੁਮਾਰ ਨੇ 200 ਤੇ 400 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ।

ਔਰਤਾਂ ਦੇ ਵਰਗ ਵਿੱਚ ਅਨੁ ਕੁਮਾਰੀ ਨੇ 100 ਮੀਟਰ ਦੌੜ ਲੰਮੀ ਛਾਲ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਬਲਵਿੰਦਰ ਕੌਰ ਨੇ ਡਿਸਕਸ ਥ੍ਰੋਅ ਵਿੱਚ ਸੋਨੇ ਦਾ ਤਮਗਾ ਜਿੱਤਿਆ ਤੇ ਲੰਮੀਂ ਛਾਲ ਵਿੱਚ ਚਾਂਦੀ ਤੇ 200 ਮੀਟਰ ਦੌੜ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਜਨਮਪ੍ਰੀਤ ਕੌਰ ਨੇ 1500 ਮੀਟਰ ਦੌੜ ਵਿੱਚ ਸੋਨੇ ਦਾ ਅਤੇ 400 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਇਸ ਮੌਕੇ ਜ਼ਿਲ੍ਹਾ ਸੈਰੇਬੁਲ ਸਪੋਰਟਸ ਐਸੋਸੀਏਸ਼ਨ ਦੇ ਚੇਅਰਮੈਨ ਸੁਖਰਾਜ ਸਿੰਘ ਰਾਜਾ, ਪ੍ਰਧਾਨ ਗੁਰਵਿੰਦਰ ਸਿੰਘ ਸੋਹੀ, ਐਡਵੋਕੇਟ ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਬੱਬਲ ਨੇ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਪੈਰਾ ਖੇਡਾਂ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਮਸ਼ੇਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਡੀ.ਡੀ.ਐਫ. ਇਕਰਾਮ ਖਾਨ, ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।  

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD