Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਦੀਪ ਸਿੰਘ ਧਾਲੀਵਾਲ ਨੇ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ

ਜ਼ਿਲ੍ਹੇ ਦੇ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Shery Kalsi, Amansher Singh Shery Kalsi, Batala, Oma Shankar Gupta, DC Gurdaspur, Gurdaspur, Deputy Commissioner Gurdaspur

5 Dariya News

5 Dariya News

5 Dariya News

ਬਟਾਲਾ (ਗੁਰਦਾਸਪੁਰ) , 03 Dec 2024

Last updated on: Dec 03, 2024, 00:00 IST

ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਦਾਣਾ ਮੰਡੀ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ।ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 11 ਬਲਾਕਾਂ ਵਿੱਚ ਚੁਣੇ ਗਏ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ।

ਸਹੁੰ ਚੁਕਾਉਣ ਤੋਂ ਪਹਿਲਾਂ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ, ਕਿਉਂਕਿ ਇਹ ਪੰਚਾਇਤੀ ਚੋਣਾਂ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪਰਛਾਵੇਂ ਤੋਂ ਦੂਰ ਰੱਖਣ ਲਈ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨ੍ਹਾਂ ਕਰਵਾਈਆਂ ਗਈਆਂ ਸਨ। 

ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ। ਸ. ਧਾਲੀਵਾਲ ਨੇ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਮੀਟਿੰਗਾ ਕਰਕੇ ਪੰਚਾਇਤੀ ਫੈਸਲਿਆਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਸਰਪੰਚ/ਪੰਚ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਕੇ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਭ ਤੋਂ ਪਹਿਲਾਂ ਪੰਚਾਇਤੀ ਰਾਜ ਐਕਟ ਨੂੰ ਪੜ੍ਹ ਕੇ ਆਪਣੇ ਅਧਿਕਾਰਾਂ ਤੇ ਫਰਜਾਂ ਪ੍ਰਤੀ ਜਾਣੂ ਹੋਣ। 

ਉਨ੍ਹਾਂ ਕਿਹਾ ਕਿ ਚੁਣੇ ਗਏ ਪੰਚਾਇਤੀ ਨੁਮਾਇੰਦਿਆਂ ਵਿੱਚ 50 ਫੀਸਦੀ ਮਹਿਲਾਵਾਂ ਚੁਣੀਆਂ ਗਈਆਂ ਹਨ ਅਤੇ ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਖੁਦ ਅੱਗੇ ਹੋ ਕੇ ਪੰਚਾਇਤ ਦੇ ਕੰਮ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਨੁਮਾਇੰਦਿਆਂ ਨੂੰ ਸਿਖਲਾਈ ਦੇਣ ਲਈ ਵਿਸ਼ੇਸ਼ ਸੈਮੀਨਾਰ ਵੀ ਲਗਾਏ ਜਾਣਗੇ।

ਇਸ ਤੋਂ ਪਹਿਲਾਂ ਸਰਪੰਚਾਂ ਤੇ ਪੰਚਾਂ ਨੂੰ ਵਧਾਈ ਦਿੰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਮੁੱਢਲੀ ਅਤੇ ਸਭ ਤੋਂ ਅਹਿਮ ਇਕਾਈ ਹੁੰਦੀਆਂ ਹਨ ਅਤੇ ਜੇਕਰ ਪਿੰਡ ਦੀ ਪੰਚਾਇਤ ਪੂਰੀ ਜਿੰਮੇਵਾਰੀ ਤੇ ਇਮਾਨਦਾਰੀ ਨਾਲ ਆਪਣਾ ਕੰਮ ਕਰੇ ਤਾਂ ਉਸ ਪਿੰਡ ਦੀ ਨੁਹਾਰ ਬਦਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਧੜੇਬੰਦੀ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ। 

ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ, ਤਾਂ ਜੋ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਬਣਾਇਆ ਜਾ ਸਕੇ। ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਸ੍ਰੀ ਅਮਰਪਾਲ ਸਿੰਘ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਪ ਦੇ ਸੂਬਾ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ,  ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਅਤੇ ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਦੀਨਾਨਗਰ ਨੇ ਵੀ ਨਵੇਂ ਚੁਣੇ ਸਰਪੰਚ ਤੇ ਪੰਚ ਸਾਹਿਬਾਨ ਨੂੰ ਮੁਬਾਰਕਬਾਦ ਤੇ ਸ਼ੁਭ-ਕਾਮਨਾਵਾਂ ਦਿੱਤੀਆਂ। 

ਉਨ੍ਹਾਂ ਕਿਹਾ ਕਿ ਉਹ ਆਪਣੇ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਨਾਲ ਨਿੱਜੀ ਤੌਰ `ਤੇ ਗੱਲਬਾਤ ਕਰਕੇ ਉਨ੍ਹਾਂ ਦੇ ਕੰਮਕਾਜ ਵਿੱਚ ਮਦਦ ਕਰਨਗੇ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਐੱਸ.ਐੱਸ.ਪੀ. ਬਟਾਲਾ ਜਨਾਬ ਸੁਹੇਲ ਕਾਸਮ ਮੀਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ, ਡੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।    

ਇਸ ਮੌਕੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਨਰੇਸ਼ ਗੋਇਲ, ਸੀਨੀਅਰ ਆਪ ਆਗੂ ਮਨਦੀਪ ਸਿੰਘ ਗਿੱਲ, ਚੇਅਰਮੈਨ ਰਣਜੇਤ ਸਿੰਘ, ਮਲਕੀਤ ਸਿੰਘ ਵੈਰੋਨੰਗਲ, ਮਾਣਕ ਮਹਿਤਾ, ਗਗਨ ਬਟਾਲਾ, ਨਿੱਕੂ ਹੰਸਪਾਲ, ਬਲਾਕ ਪ੍ਰਧਾਨ ਪਰਮਜੀਤ ਸਿੰਘ ਖੋਖਰ, ਪੀਟਰ ਮੱਟੂ, ਸੈਮੂਅਲ ਗਿੱਲ ਦਾਖਲਾ, ਵਿਕਰਮ ਚੌਹਾਨ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਆਗੂ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Shery Kalsi , Amansher Singh Shery Kalsi , Batala , Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD