Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੱਸਾਕਸੀ ਪੰਜਾਬ ਸਟੇਟ ਚੈਂਪੀਅਨ ਬਣੀ ਫ਼ਿਰੋਜ਼ਪੁਰ ਦੀ ਟੀਮ ਦਾ ਫ਼ਿਰੋਜ਼ਪੁਰ ਪੁੱਜਣ 'ਤੇ ਭਰਵਾਂ ਸਵਾਗਤ

ਜੇਤੂ ਖਿਡਾਰਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦਿੱਤੀ ਮੁਬਾਰਕਬਾਦ

Sports News, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 03 Dec 2024

Last updated on: Dec 03, 2024, 00:00 IST

68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024 ਖੇਡ ਰੱਸਾਕਸੀ ਅੰਡਰ 19 ਲੜਕੀਆਂ ਜੋ ਕਿ ਮਿਤੀ 26/11/ 24 ਤੋਂ 30/11/ 24 ਤੱਕ ਜਿਲਾ ਕਪੂਰਥਲਾ ਵਿਖੇ ਕਰਵਾਈਆਂ ਗਈਆਂ। ਪੂਰੇ ਪੰਜਾਬ ਚੋਂ ਪਹੁੰਚੀਆਂ ਵੱਖ-ਵੱਖ ਜ਼ਿਲਿਆਂ ਦੀਆਂ ਟੀਮਾਂ ਨੂੰ ਫਸਵੇ ਮੁਕਾਬਲਿਆਂ 'ਚ ਹਰਾ ਕੇ ਪਹਿਲਾਂ ਸਥਾਨ ਹਾਸਲ ਕਰਕੇ ਫ਼ਿਰੋਜ਼ਪੁਰ ਪਹੁੰਚੀ ਜ਼ਿਲ੍ਹਾ ਫਿਰੋਜਪੁਰ ਦੀ ਟੀਮ ਦਾ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮੈਡਮ ਮੁਨੀਲਾ ਅਰੋੜਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ) ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਵੱਲੋਂ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਟੀਮ ਨਾਲ ਪਹੁੰਚੇ ਸ਼ਹੀਦ ਸ਼ਾਮ ਸਿੰਘ ਅਟਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਭਰਾ ਦੇ ਪ੍ਰਿੰਸੀਪਲ ਸ. ਇਕਬਾਲ ਸਿੰਘ ਅਤੇ ਕੋਚ ਸ. ਅਮਰਜੀਤ ਸਿੰਘ ਨੂੰ ਵਧਾਈਆਂ ਦਿੱਤੀਆਂ। 

ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਟੀਮ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਹੀ ਉਹਨਾਂ ਨੇ ਬੱਚਿਆਂ ਨੂੰ ਜੀਵਨ ਵਿੱਚ ਹੋਰ ਉੱਚੀਆਂ ਬੁਲੰਦੀਆਂ ਹਾਸਲ ਕਰਨ ਲਈ ਹਮੇਸ਼ਾਂ ਹੀ ਸਖਤ ਮਿਹਨਤ ਦਾ ਸਹਾਰਾ ਲੈ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਪ੍ਰੇਰਨਾ ਦਿੰਦਿਆਂ ਕਿਹਾ ਕਿ ਜਿਸ ਪ੍ਰਕਾਰ ਲੜਕੀਆਂ ਨੇ ਅੱਜ ਪੰਜਾਬ ਵਿੱਚ ਜ਼ਿਲ੍ਹਾ ਫਿਰੋਜ਼ਪਰ ਦਾ ਨਾਮ ਉੱਚਾ ਕੀਤਾ ਹੈ, ਉਸੇ ਪ੍ਰਕਾਰ ਭਵਿੱਖ ਵਿਚ ਵੀ ਕਰੜੀ ਮਿਹਨਤ ਨਾਲ ਇਹ ਲੜਕੀਆਂ/ਖਿਡਾਰਨਾਂ ਆਪਣੇ ਜੀਵਨ ਵਿੱਚ ਮਾਪਿਆਂ ਅਤੇ ਦੇਸ਼ ਦਾ ਨਾਮ ਉੱਚਾ ਕਰਨ। 

ਇਸ ਮੌਕੇ ਡੀਐਮ ਸਪੋਰਟਸ ਅਕਸ਼ ਕੁਮਾਰ, ਉੱਪ ਸਕੱਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਸ. ਬਲਜਿੰਦਰ ਪਾਲ ਸਿੰਘ , ਨਵਿੰਦਰ ਕੁਮਾਰ ਸਕੱਤਰ ਜੋਨ ਸਤੀਏ ਵਾਲਾ, ਜਰਮਨਜੀਤ ਸਿੰਘ ਸੋਢੀ ਨਗਰ, ਸਟੈਨੋ ਸੁਖਚੈਨ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਆਉਣ ਵਾਲੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: Sports News , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD