Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

08 ਤੋਂ 10 ਦਸੰਬਰ ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੂੰਦਾਂ - ਡਾ. ਰਣਜੀਤ ਸਿੰਘ ਰਾਏ

ਸਿਵਲ ਸਰਜਨ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਕੀਤੀ ਅਹਿਮ ਮੀਟਿੰਗ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 03 Dec 2024

Last updated on: Dec 03, 2024, 00:00 IST

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 8 ਤੋਂ 10 ਦਸਬੰਰ 2024 ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ.ਅਤੇ ਐਲ.ਐਚ.ਵੀ. ਨਾਲ ਹੋਈ।

ਇਸ ਮੌਕੇ ਬੋਲਦਿਆਂ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਭਵਿੱਖ ਵਿੱਚ ਲਾਭਕਾਰੀ ਸਿੱਧ ਹੋਣਗੀਆਂ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ 72274 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਰੈਗੂਲਰ ਬੂਥਾਂ ਲਈ 376 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ’ਤੇ 13 ਟਰਾਂਜਿਟ ਟੀਮਾਂ ਕੰਮ ਕਰ ਰਹੀਆਂ ਹਨ।  

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ 18 ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਪਲਸ ਪੋਲਿਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜਿਲ੍ਹੇ ਅੰਦਰ 73 ਸੁਪਰਵਾਈਜਰ ਲਾਏ ਗਏ ਹਨ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਪੱਧਰ ਤੋਂ ਪਲਸ ਪੋਲਿਓ ਦੇ ਪ੍ਰੋਗਰਾਮ ਨੂੰ ਜ਼ਿਲ੍ਹਾ ਟੀਮਾਂ ਦੁਆਰਾ ਮੋਨੀਟਰ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਪੋਲੀਓ ਬੂੰਦਾਂ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋ ਵਾਂਝਾ ਨਾ ਰਹਿ ਜਾਵੇ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ, ਐਸ.ਐਮ.ਓ. ਸਰਦੂਲਗੜ੍ਹ ਡਾ. ਰਵਨੀਤ ਕੌਰ, ਡਾ. ਵਰੁਣ ਮਿੱਤਲ ਮੈਡੀਕਲ ਅਫ਼ਸਰ, ਡਾਕਟਰ ਜੋਤੀ ਸ਼ਾਰਦਾ ਮੈਡੀਕਲ ਅਫ਼ਸਰ ਭੀਖੀ, ਡਾਕਟਰ ਰੁਪਿੰਦਰ ਕੌਰ ਮੈਡੀਕਲ ਅਫ਼ਸਰ ਬੁਢਲਾਡਾ, ਵਿਜੈ ਕੁਮਾਰ ਜੈਨ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਅਵਤਾਰ ਸਿੰਘ ਪ੍ਰੋਗਰਾਮ ਮੈਨੇਜਰ, ਦਰਸਨ ਸਿੰਘ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਹਰਬੰਸ ਲਾਲ ਅਤੇ ਕੇਵਲ ਸਿੰਘ ਬਲਾਕ ਐਜੂਕੇਟਰ ਅਤੇ ਮੈਡਮ ਮੀਨਾਕਸ਼ੀ ਤੋ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD