Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ 13ਵੇਂ ਅੰਤਰ-ਕਾਲਜ ਯੁਵਕ ਮੇਲੇ ਦਾ ਉਦਘਾਟਨ ਕੀਤਾ

ਕਿਹਾ! ਨੌਜਵਾਨਾਂ ਦੀ ਅਸੀਮ ਊਰਜ਼ਾ ਨੂੰ ਸਕਾਰਾਤਮਕ ਦਿਸ਼ਾ 'ਚ ਲਿਆਉਣ ਦੀ ਲੋੜ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab, Guru Angad Dev Veterinary & Animal Sciences University

Web Admin

Web Admin

5 Dariya News

ਲੁਧਿਆਣਾ , 03 Dec 2024

Last updated on: Dec 03, 2024, 00:00 IST

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਓਪਨ ਏਅਰ ਥੀਏਟਰ, ਪੀ.ਏ.ਯੂ, ਲੁਧਿਆਣਾ ਵਿਖੇ ਤਿੰਨ ਰੋਜ਼ਾ 13ਵਾ ਇੰਟਰ ਕਾਲਜ ਯੂਥ ਫੈਸਟੀਵਲ ਦਾ ਉਦਘਾਟਨ ਸ਼ਮਾਂ ਰੌਸ਼ਨ ਕਰਕੇ ਕੀਤਾ।  

ਇਸ ਫੈਸਟੀਵਲ ਦਾ ਆਯੋਜਨ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਨਾਲ ਗਡਵਾਸੂ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਨੌਜਵਾਨਾਂ ਦੀ ਅਸੀਮ ਊਰਜ਼ਾ ਨੂੰ ਇੱਕ ਸਕਾਰਾਤਮਕ ਦਿਸ਼ਾ ਵਿੱਚ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ, ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਦੋਂ ਨੌਜਵਾਨ ਪੀੜ੍ਹੀ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਕੋਈ ਆਪਣਾ ਬਿਜਨੈਸ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ ਪੰਜਾਬ ਸਰਕਾਰ ਉਹਨਾਂ ਨੂੰ 5 ਲੱਖ ਰੁਪਏ ਦੀ ਮੱਦਦ ਦਿੰਦੀ ਹੈ। ਇਸ ਕਰਕੇ ਕਿਸੇ ਨੌਜਵਾਨ ਨੇ ਆਪਣਾ ਕੰਮ ਸ਼ੁਰੂ ਕਰਨਾ ਹੋਵੇ ਤਾਂ ਮਾਨ ਸਰਕਾਰ ਉਹਨਾਂ ਪਿੱਛੇ ਚਟਾਨ ਬਣਕੇ ਖੜ੍ਹੀ ਹੈ। 

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਕੀਮਾਂ ਹਨ ਜਿਵੇਂ ਕਿ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ) ਦੀ ਗੱਲ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਭਾਰਤ ਦੇ 28 ਰਾਜਾ ਅਤੇ 8 ਕੇਂਦਰ ਪ੍ਰਸ਼ਾਸ਼ਤ ਰਾਜਾਂ ਵਿੱਚੋਂ ਸਾਡੇ ਪੰਜਾਬ ਦੇ ਇਨਵੈਸਟਮੈਂਟ ਪੋਰਟਲ ਨੇ ਸਾਰੇ ਰਾਜਾਂ ਵਿੱਚੋਂ ਪਹਿਲਾ ਦਰਜਾ ਪ੍ਰਾਪਤ ਕੀਤਾ ਹੈ। 

ਇਸ ਤੋਂ ਇਲਾਵਾ ਪੰਜਾਬ ਦੇ 55 ਹਜ਼ਾਰ ਨਵੇਂ ਐਮ.ਐਸ.ਐਮ.ਈ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਕਿ ਅਸੀਂ ਆਪਣਾ ਕਾਰੋਬਾਰ ਕਰਨਾ ਚਾਹੁੰਦੇ ਹਾਂ ਜ਼ੋ ਕਿ ਪੂਰੇ ਭਾਰਤ ਵਿੱਚੋਂ ਕਿਸੇ ਰਾਜ ਦਾ ਸਭ ਤੋਂ ਵੱਧ ਅੰਕੜਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਜਮੀਨੀ ਪੱਧਰ ਉੱਤੇ ਵੱਡੀ ਪੱਧਰ ਤੇ ਨਿਵੇਸ਼ ਹੋਏ ਹਨ ਜਿਸ ਵਿੱਚੋਂ ਬਹੁਤ ਕੀਮਤੀ ਵੱਡੀਆ ਕੰਪਨੀਆਂ ਨੇ ਆ ਕੇ ਨਿਵੇਸ਼ ਕੀਤਾ ਹੈ।

ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬੀ ਨੌਜਵਾਨ ਲੰਮੇ ਸਮੇਂ ਤੋਂ ਆਪਣੀ ਮਿਹਨਤ, ਇਮਾਨਦਾਰੀ ਤੇ ਦ੍ਰਿੜ ਸੰਕਲਪ ਲਈ ਵਿਸ਼ਵ ਭਰ ਵਿੱਚ ਪ੍ਰਸਿੱਧ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬੀ ਨੌਜਵਾਨਾਂ ਨੇ ਨਾ ਸਿਰਫ ਆਪਣੇ ਸੂਬੇ, ਦੇਸ਼ ਵਿੱਚ ਬਲਕਿ ਵਿਸ਼ਵ ਪੱਧਰ 'ਤੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਹਤਰੀ ਲਈ ਨੌਜਵਾਨਾਂ ਦੀ ਭਰਪੂਰ ਊਰਜ਼ਾ ਦੀ ਵਰਤੋਂ ਕਰਨ ਦੀ ਲੋੜ ਹੈ ਜਿਸ ਲਈ ਅਜਿਹੇ ਯੂਥ ਫੈਸਟੀਵਲਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਯੂਥ ਫੈਸਟੀਵਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸੰਗੀਤ, ਡਾਂਸ, ਥੀਏਟਰ ਅਤੇ ਹੋਰਾਂ ਦੇ ਖੇਤਰ ਵਿੱਚ ਵੱਖ-ਵੱਖ ਗਤੀਵਿਧੀਆਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।  

ਉਹਨਾਂ ਕਿਹਾ ਕਿ ਕਲਾ ਅਤੇ ਸੱਭਿਆਚਾਰ ਦੀ ਵਿਅਕਤੀਗਤ ਸ਼ਖਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਹੁੰਦੀ ਹੈ ਅਤੇ ਇਸ ਤਰ੍ਹਾਂ ਅਜਿਹੇ ਫੈਸਟੀਵਲ ਸਾਡੇ ਨੌਜਵਾਨਾਂ ਨੂੰ ਆਪਣੀ ਅਨੋਖੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਸਿਹਤਮੰਦ ਮੰਚ ਪ੍ਰਦਾਨ ਕਰ ਸਕਦੇ ਹਨ। ਉਨ੍ਹਾਂ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੀ ਅਸੀਮ ਊਰਜ਼ਾ ਨੂੰ ਉਸਾਰੂ ਢੰਗ ਨਾਲ ਚਲਾਉਣ ਦੀ ਕੋਸ਼ਿਸ਼ ਜਾਰੀ ਰੱਖਣ ਜਿਸ ਨਾਲ ਸਹੀ ਤਰੀਕੇ ਨਾਲ ਦੇਸ਼ ਦੀ ਸੇਵਾ ਕੀਤੀ ਜਾ ਸਕੇ। 

ਉਨ੍ਹਾਂ ਕਿਹਾ, 'ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਹੋਰ ਯੂਥ ਫੈਸਟੀਵਲਾਂ ਦਾ ਆਯੋਜਨ ਕੀਤਾ ਜਾਵੇ ਅਤੇ ਇਸ ਤਰ੍ਹਾਂ ਸੂਬੇ ਦੁਆਰਾ ਦਰਪੇਸ਼ ਸਮਾਜਿਕ ਬੁਰਾਈਆਂ ਨੂੰ ਰੋਕਣ ਲਈ ਉਸਾਰੂ ਢੰਗ ਨਾਲ ਉਨ੍ਹਾਂ ਦੀ ਸਮਰੱਥਾ ਦਾ ਉਪਯੋਗ ਕੀਤਾ ਜਾਵੇ'। ਗਡਵਾਸੂ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਵੱਲੋਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ, ਸ੍ਰੀ ਕੁਲਦੀਪ ਸਿੰਘ ਯੂ.ਐਸ.ਏ ਅਤੇ ਸ੍ਰੀ ਗਗਨਦੀਪ ਸਿੰਘ ਕੈਨੇਡਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab , Guru Angad Dev Veterinary & Animal Sciences University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD