Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਵਜੋਤ ਸਿੰਘ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਐਸ.ਟੀ.ਪੀ. ਸਮੇਤ ਨਵਾਂ ਸੀਵਰੇਜ ਸਿਸਟਮ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਮੁਹੱਈਆ ਕਰਵਾਏਗਾ ਸੀਵਰੇਜ ਸਹੂਲਤਾਂ : ਡਾ. ਰਵਜੋਤ ਸਿੰਘ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅਲਾਵਲਪੁਰ/ਜਲੰਧਰ , 03 Dec 2024

Last updated on: Dec 03, 2024, 00:00 IST

ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ 10.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸੀਵਰੇਜ ਸਬੰਧੀ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅਲਾਵਲਪੁਰ ਸ਼ਹਿਰ ਨੂੰ ਪੰਜਾਬ ਦੇ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣਾ ਹੈ।

ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ 10452 ਅਬਾਦੀ ਨੂੰ ਕਵਰ ਕੀਤਾ ਜਾਵੇਗਾ, ਜਿਸ ਵਿੱਚ 896 ਮੀਟਰ ਇੰਟਰਸੈਪਟਿੰਗ ਸੀਵਰੇਜ ਲਾਈਨ, ਇਕ 2 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, ਮੇਨ ਪੰਪਿੰਗ ਸਟੇਸ਼ਨ, 100 ਮੀਟਰ ਰਾਈਜਿੰਗ ਲਾਈਨ ਅਤੇ ਇਕ ਸਕਰੀਨਿੰਗ ਚੈਂਬਰ ਸ਼ਾਮਿਲ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਾਲੇ ਗੰਦੇ ਪਾਣੀ ਨੂੰ ਪਿੰਡ ਦੇ ਛੱਪੜ ਵਿੱਚ ਸੁੱਟਿਆ ਜਾ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਇਸ ਨਵੇਂ ਪ੍ਰੋਜੈਕਟ ਨਾਲ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਜ਼ਰੀਏ ਸਾਫ਼ ਕਰਕੇ ਮੁੜ ਸਿੰਚਾਈ ਲਈ ਵਰਤਿਆ ਜਾਵੇਗਾ, ਜਿਸ ਨਾਲ ਪਿੰਡ ਦੇ ਛੱਪੜ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇਗਾ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਵਿੱਚ ਅਨੇਕਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਵੀਆਂ ਮਿਸਾਲਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਲਾਵਲਪੁਰ ਸ਼ਹਿਰ ਵਿੱਚ ਲਗਾਏ ਜਾ ਰਹੇ ਇਸ ਪ੍ਰੋਜੈਕਟ ਨੇ ਸੂਬੇ ਦੇ ਵਿਕਾਸ ਵੱਲ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਵੀਰ ਸਿੰਘ, ਹਲਕਾ ਇੰਚਾਰਜ ਜੀਤ ਲਾਲ ਭੱਟੀ, ਪ੍ਰਧਾਨ ਨਗਰ ਕੌਂਸਲ ਨੀਲਮ ਰਾਣੀ, ਮੁੱਖ ਇੰਜੀਨੀਅਰ ਸਤਨਾਮ ਸਿੰਘ, ਸੁਪਰਡੈਂਟ ਇੰਜੀਨੀਅਰ ਅਸ਼ੀਸ ਰਾਏ, ਕਾਰਜਕਾਰੀ ਇੰਜੀਨੀਅਰ ਜਤਿਨ ਵਾਸੂਦੇਵਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਅਲਾਵਲਪੁਰ ਰਾਮਜੀਤ ਸਿੰਘ ਵੀ ਮੌਜੂਦ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD