Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੁਸ਼ਿਆਰਪੁਰ ਦੇ ਵਿਕਾਸ ਲਈ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਾ.ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਨੂੰ 1.76 ਕਰੋੜ ਰੁਪਏ ਦੀ ਸੁਪਰ ਸਕਰ ਮਸ਼ੀਨ ਕੀਤੀ ਸਮਰਪਿਤ

Dr. Ravjot Singh,AAP,Aam Aadmi Party,Aam Aadmi Party Punjab,AAP Punjab,Government of Punjab,Punjab Government,Bram Shanker Jimpa,Raj Kumar Chabbewal,Komal Mittal,DC Hoshiarpur,Deputy Commissioner Hoshiarpur,Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 03 Dec 2024

Last updated on: Dec 03, 2024, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨਗਰ ਨਿਗਮ ਹੁਸ਼ਿਆਰਪੁਰ ਵਿਖੇ 1.76 ਕਰੋੜ ਰੁਪਏ ਦੀ ਲਾਗਤ ਵਾਲੀ ਸੁਪਰ ਸਕਰ ਮਸ਼ੀਨ ਨਗਰ ਨਿਗਮ ਨੂੰ ਸਮਰਪਿਤ ਕਰਦੇ ਹੋਏ ਉਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਸਥਾਨਿਕ ਸਰਕਾਰਾਂ ਵਿਭਾਗ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਨਗਰ ਨਿਗਮ ਹੁਸ਼ਿਆਰਪੁਰ ਦੇ ਗਰਾਉਂਡ ਵਿਖੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਸੁਪਰ ਸਕਰ ਮਸ਼ੀਨ ਨੂੰ ਹਰੀ ਝੰਡੀ ਦਿਖਾਉਣ ਦੌਰਾਨ ਦੱਸਿਆ ਕਿ ਇਹ ਮਸ਼ੀਨ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ ਸ਼ਹਿਰ ਲਈ ਪ੍ਰਦਾਨ ਕੀਤੀ ਗਈ ਹੈ, ਜਿਥੇ ਵੀ ਇਸ ਮਸ਼ੀਨ ਦੀ ਜ਼ਰੂਰਤ ਪਵੇਗੀ, ਉਥੇ ਇਸ ਨੂੰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਨਾਲ 2 ਟੈਂਕ ਨਾਲ 9 ਕੁਸ਼ਲ ਕਰਮਚਾਰੀ ਵੀ ਸ਼ਾਮਲ ਹਨ ਜੋ ਕਿ ਇਸ ਮਸ਼ੀਨ ਦਾ ਸੰਚਾਲਨ ਕਰਨਗੇ। 

ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ ਕਿ ਲੋਕਾਂ ਨੂੰ ਵਿਭਾਗ ਨਾਲ ਸਬੰਧਤ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਨੇ ਇਸ ਦੌਰਾਨ ਕਰਮਚਾਰੀ ਸੰਗਠਨਾਂ ਦੀ ਮੰਗ ’ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਭਾਗ ਵਿਚ ਤਾਇਨਾਤ ਕੱਚੇ ਕਰਮਚਾਰੀਆਂ ਜਿਵੇਂ ਕਿ ਸਫ਼ਾਈ ਸੇਵਕ, ਫਾਇਰਮੈਨ ਅਤੇ ਹੋਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹ ਇਸ ਵਿਸ਼ੇ ’ਤੇ ਨਿਜੀ ਤੌਰ ’ਤੇ ਗੱਲ ਕਰਨਗੇ ਅਤੇ ਇਸ ਦਾ ਸਾਰਥਕ ਹੱਲ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਜਲਦ ਹੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਖਰੀ ਉਤਰੇਗੀ। 

ਉਨ੍ਹਾਂ ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਵਿਭਾਗ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਦਿਸ਼ਾ ਵਿਚ ਅੱਗੇ ਵੱਧ ਸਕਦਾ ਹੈ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵਿਚ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਜਲਦ ਹੀ ਸਥਾਈ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੁਣ ਤੱਕ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਦਿਨ ਰਾਤ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਸ਼ਹਿਰ ਨੂੰ ਡੰਪ ਫਰੀ ਕਰਨ ਦੀ ਦਿਸ਼ਾ ਵਿਚ ਹੋਰ ਸਕਰਾਤਮਕ ਕਦਮ ਉਠਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵੀ ਸਥਾਨਕ ਸਰਕਾਰਾਂ ਮੰਤਰੀ ਨਾਲ ਸੀਵਰਮੈਨ, ਫਾਇਰਮੈਨ ਕਰਮਚਾਰੀਆਂ ਨੂੰ ਸਥਾਈ ਕਰਨ ਦੀ ਮੰਗ ’ਤੇ ਜਲਦ ਕਾਰਵਾਈ ਕਰਨ ਲਈ ਕਿਹਾ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਨਗਰ ਨਿਗਮ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰੀ ਕਦਮ ਉਠਾਏ ਜਾਣਗੇ ਤਾਂ ਜੋ ਹੁਸ਼ਿਆਰਪੁਰ ਸ਼ਹਿਰ ਇਕ ਬਿਹਤਰੀਨ ਸ਼ਹਿਰ ਵਜੋਂ ਉਭਰ ਸਕੇ।

ਮੇਅਰ ਸੁਰਿੰਦਰ ਕੁਮਾਰ ਨੇ ਸਥਾਨਕ ਸਰਕਾਰਾਂ ਮੰਤਰੀ ਨੂੰ ਨਗਰ ਨਿਗਮ ਹੁਸ਼ਿਆਰਪੁਰ ਬਾਰੇ ਜਾਣੂ ਕਰਵਾਉਂਦੇ ਹੋਏ ਨਗਰ ਨਿਗਮ ਲਈ ਕਰੀਬ 40 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਮੰਗ ਰੱਖੀ, ਜਿਸ ਨੂੰ ਸਥਾਨਕ ਸਰਕਾਰ ਮੰਤਰੀ ਨੇ ਸਵੀਕਾਰ ਕਰਦੇ ਹੋਏ ਜਲਦ ਜ਼ਰੂਰੀ ਕਦਮ ਉਠਾਉਣ ਨੂੰ ਕਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਮ ਆਦਮੀ ਕਲੀਨਿਕ ਲਈ ਨਿਯੁਕਤ ਹੋਏ 7 ਮੈਡੀਕਲ ਅਧਿਕਾਰੀਆਂ, 3 ਫਾਰਮਾਸਿਸਟਾਂ, 4 ਕਲੀਨਿਕ ਸਹਾਇਕਾਂ ਤੋਂ ਇਲਾਵਾ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੋਸਾਇਟੀ ਲਈ 2 ਕੌਂਸਲਰ, 1 ਸਟਾਫ਼ ਨਰਸ ਅਤੇ 2 ਵਾਰਡ ਅਟੈਂਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ , ਪੱਛੜਾ ਵਰਗ ਭੂਮੀ ਵਿਕਾਸ ਅਤੇ ਵਿੱਤ ਨਿਗਮ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਕਮਿਸ਼ਨਰ ਨਗਰ ਨਿਗਮ ਫਗਵਾੜਾ ਅਨੁਪਮ ਕਲੇਰ, ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਸਿੰਘ ਚੇਚੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਹਰਬੰਸ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa , Raj Kumar Chabbewal , Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD