Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

8 ਦਸੰਬਰ ਤੋ 10 ਦਸੰਬਰ ਤੱਕ ਚਲਾਈ ਜਾਵੇਗੀ ਪੱਲਸ ਪੋਲੀਓ ਮੁਹਿੰਮ : ਡਾ: ਪ੍ਰੀਤੀ ਯਾਦਵ

0 ਤੋ 5 ਸਾਲ ਤੱਕ ਦੇ 1,75,671 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 04 Dec 2024

Last updated on: Dec 04, 2024, 00:00 IST

ਪਟਿਆਲਾ ਜ਼ਿਲ੍ਹੇ ਵਿੱਚ 08 ਤੋ 10 ਦਸੰਬਰ ਤੱਕ ਪੱਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ । ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੇ 1,75,671  ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕਰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਦੀ ਲੋੜ ਹੈ । 

ਇਸ ਲਈ ਹਰੇਕ ਵਿਭਾਗ ਇਸ ਕੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਯਕੀਨੀ ਬਨਾਉਣ । ਉਹਨਾ ਇਸ ਮੌਕੇ ਪੋਲੀਓ ਜਾਗਰੂਕਤਾ ਦਾ ਇਕ ਪੋਸਟਰ ਵੀ ਜਾਰੀ ਕੀਤਾ। ਡਾ: ਪ੍ਰੀਤੀ ਯਾਦਵ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ 0-5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਾ ਯਕੀਨੀ ਬਣਾਇਆ ਜਾਵੇ । 

ਕੋਈ ਵੀ ਬੱਚਾ ਪੋਲੀਓ ਬੂੰਦਾ ਤੋ ਵਾਂਝਾਂ ਨਾ ਰਹਿ ਜਾਵੇ । ਉਹਨਾਂ ਕਿਹਾ ਕਿ ਪੰਚਾਇਤ ਵਿਭਾਗ ਪਿੰਡਾਂ ਵਿੱਚ ਪੱਲਸ ਪੋਲੀਓ ਸਬੰਧੀ ਪਿੰਡ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੇ ਸਪੀਕਰਾਂ ਰਾਹੀਂ ਅਨਾਂਊਂਸਮੈਂਟ ਕਰਵਾਉਣਾ ਯਕੀਨੀ ਬਣਾਉਣ । ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਵੀ ਕਿਹਾ ਕਿ ਉਹ ਬੂਥਾਂ ‘ਤੇ  ਆਪਣੇ ਪੁਲਿਸ ਕਰਮੀ ਤਾਇਨਾਤ ਕਰਨ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆ ਸਕੇ । 

ਉਹਨਾਂ ਪੀ.ਆਰ.ਟੀ.ਸੀ. ਦਫਤਰ ਨੂੰ ਵੀ ਹਦਾਇਤ ਕੀਤੀ ਕਿ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਦੇ ਡਰਾਈਵਰ 08 ਤੋ 10 ਦਸੰਬਰ ਨੂੰ ਪੋਲੀਓ ਟਰਾਂਜ਼ਿਟ ਬੂਥਾਂ ਤੇ ਹਰੇਕ ਬੱਸ ਰੋਕਣ ਅਤੇ ਬੱਸਾਂ ਵਿੱਚ ਸਫ਼ਰ ਕਰਦੀਆਂ ਸਵਾਰੀਆਂ ਜਿਹਨਾਂ ਪਾਸ ਛੋਟੇ ਬੱਚੇ ਹੋਣ, ਉਹਨਾਂ ਨੂੰ ਪੋਲੀਓ ਬੂੰਦਾਂ ਪਿਲਾਉਣ ਵਿੱਚ ਸਵਾਰੀਆਂ ਦੀ ਮਦਦ ਕਰਨ ।  

ਉਹਨਾ  ਏ.ਐਫ.ਐਸ.ਓਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਸਾਰੇ ਭੱਠਾ/ਸ਼ੈਲਰ ਤੇ ਪੋਲਟਰੀ ਫਾਰਮ ਮਾਲਕਾਂ ਨੂੰ  ਲਿਖਣ ਕਿ ਉਹ ਲੇਬਰ ਦੇ 0-5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂਥਾਂ ਤੇ ਲਜਾ ਕੇ ਦਵਾਈ ਪਿਲਵਾਉਣ। ਮੀਟਿੰਗ  ਦੌਰਾਨ ਸਿਵਲ ਸਰਜਨ ਡਾ: ਜਤਿੰਦਰ ਕਾਂਸਲ ਨੇ ਦੱਸਿਆ ਕਿ ਪੱਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਕੁੱਲ 922 ਬੂਥ ਸਥਾਪਿਤ ਕੀਤੇ ਜਾਣਗੇ ਅਤੇ 1844 ਟੀਮਾਂ ਵੱਲੋਂ 1,75,671 ਬੱਚਿਆਂ ਨੂੰ ਪੱਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ । 

ਉਹਨਾਂ ਅੱਗੋਂ ਦੱਸਿਆ ਕਿ ਬੱਚਿਆਂ ਨੂੰ ਪੱਲਸ ਪੋਲੀਓ ਬੂੰਦਾਂ ਪਿਲਾਉਣ ਲਈ 25 ਮੋਬਾਇਲ ਟੀਮਾਂ ਅਤੇ 32 ਟਰਾਂਜ਼ਿਟ ਟੀਮਾਂ ਤਿਆਰ ਕੀਤੀ ਗਈਆਂ ਹਨ ।  ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ 193 ਸੁਪਰਵਾਈਜ਼ਰ ਵੀ ਨਿਯੂਕਤ ਕੀਤੇ ਗਏ ਹਨ । ਜ਼ਿਲ੍ਹਾ ਟੀਕਾਕਰਨ ਅਫ਼ਸਰ ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਜਿਹੜੇ ਬੱਚੇ ਕਿਸੇ ਕਾਰਨ ਦਵਾਈ ਪੀਣ ਤੋਂ ਵਾਂਝੇ ਰਹਿ ਜਾਣਗੇ ਉਹਨਾਂ ਨੂੰ 09 ਅਤੇ 10 ਦਸੰਬਰ ਨੂੰ ਸਿਹਤ ਵਿਭਾਗਾਂ ਦੀਆਂ ਟੀਮਾਂ ਵੱਲੋਂ ਘਰਾਂ ਵਿੱਚ ਜਾ ਕੇ ਪੋਲੀਓ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ।

ਮੀਟਿੰਗ ਵਿੱਚ ਏ.ਡੀ.ਸੀ. ਇਸ਼ਾ ਸਿੰਗਲ,  ਜ਼ਿਲ੍ਹਾ ਟੀਕਾਕਰਣ ਅਫਸਰ ਕੁਸ਼ਲਦੀਪ ਗਿੱਲ, ਜ਼ਿਲ੍ਹਾ ਹੈਲਥ ਅਫਸਰ ਗੁਰਪ੍ਰੀਤ ਕੌਰ, ਮੈਡੀਕਲ ਸੁਪਰਡੰਟ ਮਾਤਾ ਕੁਸ਼ਲਿਆ ਡਾ: ਜਗਵਿੰਦਰ ਪਾਲ ਸਿੰਘ , ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼ਵਿੰਦਰ ਸਿੰਘ ਤੋ ਇਲਾਵਾ ਸਿਖਿਆ ਵਿਭਾਗ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਸਨ ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD