Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਸ੍ਰੀ ਕੀਰਤਪੁਰ ਸਾਹਿਬ ਤੋਂ ਨੰਗਲ- ਊਨਾ ਬਾਰਡਰ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਮੰਗ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sanjeev Arora, Nitin Gadkari, Nitin Jairam Gadkari, BJP, Bharatiya Janata Party, Union Minister of Road Transport & Highways

Web Admin

Web Admin

5 Dariya News

ਨਵੀਂ ਦਿੱਲੀ , 04 Dec 2024

Last updated on: Dec 04, 2024, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ। ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਭੂਗੋਲਿਕ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਇਸ ਇਲਾਕੇ ਦੀਆਂ ਸੜਕਾਂ ਸਬੰਧੀ ਜ਼ਰੂਰਤਾਂ ਬਾਰੇ ਗੱਲਬਾਤ ਕੀਤੀ ਗਈ। 

ਸ. ਬੈਂਸ ਨੇ ਇਸ ਮੌਕੇ ਸ੍ਰੀ ਗਡਕਰੀ ਨੂੰ ਦੱਸਿਆ ਕਿ ਸਿੱਖ ਧਰਮ ਦੇ ਇਤਿਹਾਸਕ ਸਥਾਨ ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹਿੰਦੂ ਮੱਤ ਦੇ ਸ਼ਕਤੀ ਪੀਠ ਸ੍ਰੀ ਨੈਨਾ ਦੇਵੀ ਨੂੰ ਜੋੜਨ ਵਾਲੀਆਂ ਸੜਕਾਂ ਨੂੰ ਤੁਰੰਤ ਚਹੁੰ-ਮਾਰਗੀ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਹਨਾਂ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ। 

ਉਹਨਾਂ ਕਿਹਾ ਕਿ ਇਸ ਚਹੁੰ-ਮਾਰਗੀ ਸੜਕ ਸਬੰਧੀ  ਵਿਸਥਾਰਤ ਪ੍ਰੋਜੈਕਟ ਰਿਪਰੋਟ (ਡੀ.ਪੀ.ਆਰ.) ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਸਮੇਂ ਵਿੱਚ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਸ੍ਰੀ ਕੀਰਤਪੁਰ ਸਾਹਿਬ ਤੋਂ ਊਨਾ ਜ਼ਿਲ੍ਹੇ ਦਾ ਹਿਮਾਚਲ ਬਾਰਡਰ ਮਹਿਤਪੁਰ ਤੱਕ ਮਾਰਗ ਨੂੰ ਚਹੁੰ ਮਾਰਗੀ ਕਰਨ ਦੀ ਅਤਿਅੰਤ ਲੋੜ ਹੈ। 

ਉਹਨਾ ਕਿਹਾ ਕਿ ਇਸ ਤੋਂ ਇਲਾਵਾ ਮਾਂਝੇ, ਦੁਆਬੇ ਅਤੇ ਮਾਲਵੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਨਾ ਦੇਵੀ ਦੀ ਯਾਤਰਾ ਕਰਨ ਲਈ ਬੰਗਾ-ਸ੍ਰੀ ਅਨੰਦਪੁਰ ਸਾਹਿਬ ਮਾਰਗ ਦੀ ਵਰਤੋਂ ਕਰਦੇ ਹਨ, ਜੋ ਕਿ ਲਿੰਕ ਰੋਡ ਹੈ, ਜਿਸ ‘ਤੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। 

ਉਹਨਾਂ ਇਸ ਮਾਰਗ ਨੂੰ ਵੀ ਚਹੁੰ-ਮਾਰਗੀ ਬਣਾਉਂਦਿਆਂ ਕੌਮੀ ਮਾਰਗ ਦਾ ਦਰਜਾ ਦੇਣ ਦੀ ਮੰਗ ਕੀਤੀ। ਸ. ਬੈਂਸ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਨਾਲ ਹਿਮਾਚਲ ਨੂੰ ਜੋੜਨ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਇੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ ਬਣਾਇਆ ਜਾਵੇ। 

ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਇਹ 50 ਕਿਲੋਮੀਟਰ ਲੰਬਾ ਐਕਸਪ੍ਰੈਸਵੇਅ ਬਣ ਜਾਂਦਾ ਹੈ ਤਾਂ ਇਸ ਨਾਲ ਰੋਪੜ-ਲੁਧਿਆਣਾ ਹਾਈਵੇਅ ਅਤੇ ਕੀਰਤਪੁਰ-ਮਨਾਲੀ ਹਾਈਵੇਅ ਨੂੰ ਜੋੜੇਗਾ। ਸ. ਬੈਂਸ ਨੇ ਇਸ ਮਾਰਗ ਦਾ ਨਾਮ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇਅ” ਰੱਖਣ ਦਾ ਸੁਝਾਅ ਵੀ ਦਿੱਤਾ।

ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਤੋਂ ਹਿਮਾਚਲ ਬਾਰਡਰ ਮਹਿਤਪੁਰ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ, ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇ” ਬਣਾਉਣ ਸਬੰਧੀ ਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਿੱਤਾ ਕਿ ਇਹਨਾਂ ਪ੍ਰੋਜੈਕਟਾਂ ‘ਤੇ ਜਲਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। 

ਸ੍ਰੀ ਗਡਕਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕੀਰਤਪੁਰ-ਨੰਗਲ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਜਦਕਿ ਬੰਗਾ-ਸ੍ਰੀ ਆਨੰਦਪੁਰ ਸਾਹਿਬ ਰੋਡ ਸਬੰਧੀ ਫਾਈਲ ਪੇਸ਼ ਕਰਨ ਅਤੇ ਨਵੇਂ ਐਕਸਪ੍ਰੈਸਵੇ ਦੇ ਅਧਿਐਨ ਦੇ ਵੀ ਹੁਕਮ ਦਿੱਤੇ। ਇਥੇ ਦੱਸਣਯੋਗ ਹੈ ਕਿ ਹਰਜੋਤ ਸਿੰਘ ਬੈਂਸ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਬੀਤੇ ਢਾਈ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਈ ਵਿਕਾਸ ਪ੍ਰੋਜੈਕਟ ਪੂਰੇ ਹੋ ਰਹੇ ਹਨ

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sanjeev Arora , Nitin Gadkari , Nitin Jairam Gadkari , BJP , Bharatiya Janata Party , Union Minister of Road Transport & Highways

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD