Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਕੀਤੀ ਜ਼ੋਰਦਾਰ ਨਿਖੇਧੀ

ਕਾਂਗਰਸ ਪਾਰਟੀ ਤੇ ਇਸਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੁਲਜ਼ਮ ਦੀ ਪੁਸ਼ਤਪਨਾਹੀ ਕੀਤੀ ਅਤੇ ਆਪ ਸਰਕਾਰ ਨੇ ਇਹ ਹਮਲਾ ਹੋਣ ਦਿੱਤਾ

Bikram Singh Majithia, Shiromani Akali Dal, SAD, Akali Dal, Amritsar

Web Admin

Web Admin

5 Dariya News

ਅੰਮ੍ਰਿਤਸਰ , 04 Dec 2024

Last updated on: Dec 04, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹੋਏ ਕਾਤਲਾਨਾ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਪਾਰਟੀ ਨੇ ਕਾਂਗਰਸ ਪਾਰਟੀ ਤੇ ਇਸਦੇ ਸੀਨੀਅਰ ਆਗੂ ਸਰਦਾਰ ਸੁਖਜਿੰਦਰਸਿੰਘ  ਰੰਧਾਵਾ ’ਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅਤਿਵਾਦੀ ਨਰਾਇਣ ਦੇ ਚੌੜਾ ਦੀ ਪੁਸ਼ਨ ਪਨਾਹੀ ਕਰਨ ਅਤੇ ਆਮ ਆਦਮੀ ਪਾਰਟੀ (ਆਪ) ’ਤੇ ਇਹ ਹਮਲਾ ਹੋਣ ਦੇਣ ਦੇ ਦੋਸ਼ ਲਗਾਏ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਕਾਤਲਾਨਾ ਹਮਲੇ ਦਾ ਮਕਸਦ ਪੰਜਾਬ ਵਿਚ ਆਧੁਨਿਕ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕਰਨਾ ਅਤੇ ਸਰਹੱਦੀ ਸੂਬੇ ਵਿਚ ਫਿਰਕੂ ਵੱਖਰੇਵੇਂ ਪਾ ਕੇ ਸਰਹੱਦੀ ਸੂਬੇ ਦੀ ਸ਼ਾਂਤੀ ਭੰਗ ਕਰਨਾ ਸੀ। 

ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਸ ਸਾਰੀ ਕਾਰਵਾਈ ਪਿੱਛੇ ਸਾਜ਼ਿਸ਼ ਬੇਨਕਾਬ ਕਰਨ ਲਈ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ। ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਰਾਮਦਾਸ ਦੀ ਅਪਾਰ ਬਖਸ਼ਿਸ਼ ਨਾਲ ਸਰਦਾਰ ਸੁਖਬੀਰ ਸਿੰਘ ਬਾਦਲ ਬਚ ਗਏ ਹਨ ਤੇ ਉਹ ਗੋਲੀ ਚੱਲਣ ਦੇ ਬਾਵਜੂਦ ਆਪਣੀ ਸੇਵਾ ਸੰਪੂਰਨ ਕਰ ਰਹੇ ਹਨ। 

ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਇਹ ਸੇਵਾ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਅਸੀਂ ਇਹਨਾਂ ਬੁਜ਼ਦਿਲ ਹਮਲਿਆਂ ਨਾਲ ਡਰਨ ਵਾਲੇ ਨਹੀਂ ਹਾਂ। ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਤੇ ਮੁਲਜ਼ਮ ਨੂੰ ਫੜਨ ਦੇ ਝੂਠੇ ਦਾਅਵੇ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਮਜੀਠੀਆ ਨੇ ਵੀਡੀਓ ਸਬੂਤ ਵੀ ਪੇਸ਼ ਕੀਤੇ ਕਿ ਸੂਬਾ ਪੁਲਿਸ ਤਾਂ ਅਪਰਾਧ ਵਾਲੀ ਥਾਂ ਦੇ ਨੇੜੇ ਤੇੜੇ ਵੀ ਨਹੀਂ ਸੀ ਤੇ ਅਤਿਵਾਦੀ ਨੂੰ ਅਕਾਲੀ ਆਗੂ ਦੇ ਨੇੜੇ ਢੁਕਣ ਦਿੱਤਾ ਗਿਆ ਹਾਲਾਂਕਿ ਪੰਜਾਬ ਪੁਲਿਸ ਦਾਅਵੇ ਕਰ ਰਹੀ ਹੈ ਕਿ ਹਮਲਾਵਰ ਪੁਲਿਸ ਦੀ ਨਿਗਰਾਨੀ ਹੇਠ ਸੀ।  

ਉਹਨਾਂ ਕਿਹਾ ਕਿ ਇਸ ਸਭ ਤੋਂ ਸੰਕੇਤ ਮਿਲਦੇ ਹਨ ਕਿ ਇਹ ਹਮਲਾ ਗਿਣੀ ਮਿਥੀ ਯੋਜਨਾ ਦਾ ਹਿੱਸਾ ਸੀ ਤੇ ਹਮਲਾਵਰ ਆਈ ਐਸ ਆਈ ਤੇ ਏਜੰਸੀਆਂ ਦਾ ਬੰਦਾ ਹੈ ਜੋ ਸੁਖਜਿੰਦਰ ਸਿੰਘ ਰੰਧਾਵਾ ਦਾ ਨਜ਼ਦੀਕੀ ਹੈ। ਉਹਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸੁਰੱਖਿਆ ਅਫਸਰ ਜਸਬੀਰ ਸਿੰਘ ਵੱਲੋਂ ਹਮਲੇ ਨੂੰ ਅਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਦਾਰ ਜਸਬੀਰ ਸਿੰਘ ਪਿਛਲੇ 20 ਸਾਲਾਂ ਤੋਂ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਦਸਤੇ ਦਾ ਹਿੱਸਾ ਹਨ ਤੇ ਬਾਦਲ ਪਰਿਵਾਰ ਦੇ ਮੈਂਬਰ ਹਨ।

ਹਮਲਾਵਰ ਨਰਾਇਣ ਸਿੰਘ ਚੌੜਾ ਦੇ ਵੇਰਵੇ ਸਾਂਝੇ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਚੌੜਾ ਇਕ ਖ਼ਤਰਨਾਕ ਅਤਿਵਾਦੀ ਹੈ ਜਿਸ ਕੋਲੋਂ ਬੰਬ, ਐਮ ਪੀ 5 ਮਸ਼ੀਨ ਗੰਨ ਤੇ ਏ ਕੇ 47 ਰਾਈਫਲਾਂ ਬਰਾਮਦ ਕੀਤੀਆਂ ਗਈਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਨਰਾਇਣ ਸਿੰਘ ਚੌੜਾ ਜੋ ਨਰਿੰਦਰ ਸਿੰਘ ਚੌੜਾ ਦਾ ਭਰਾ ਹੈ। 

ਉਹਨਾਂ ਕਿਹਾ ਕਿ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਨਰਿੰਦਰ ਨੂੰ ਸਰਬਸੰਮਤੀ ਨਾਲ ਪੰਚਾਇਤ ਸੰਮਤੀ ਦਾ ਚੇਅਰਮੈਨ ਬਣਵਾਇਆ ਸੀ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜਕਾਲ ਵੇਲੇ ਨਰਾਇਣ ਚੌੜਾ ਦੇ ਖਿਲਾਫ ਦੋ ਕੇਸ ਰੱਦ ਕੀਤੇ ਗਏ ਸਨ ਤੇ ਉਸਨੂੰ 2018 ਵਿਚ ਉਦੋਂ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਸੀ ਜਦੋਂ ਰੰਧਾਵਾ ਕਾਂਗਰਸ ਪਾਰਟੀ ਦੇ ਮੰਤਰੀ ਸਨ। 

ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਰੰਧਾਵਾ ਨੇ ਸਿੱਖਸ ਫਾਰ ਜਸਟਿਸ (ਐਸ ਐਫ ਜੇ) ਦੇ ਨਜ਼ਦੀਕੀਆਂ ਨੂੰ ਉਤਸ਼ਾਹਿਤ ਕੀਤਾ। ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਗ੍ਰਹਿ ਮੰਤਰੀ ਵਜੋਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਸੂਬੇ ਦੇ ਡੀਜੀ  ਪੀ ਤੇ ਅੰਮ੍ਰਿਤਸਰ ਦੇ ਪੁਲਿਸ ਮੁਖੀ ਨੂੰ ਕਈ ਸਵਾਲਾਂ ਦੇ ਜਵਾਬ ਦੇਣੇ ਪੈਣਗੇ। 

ਉਹਨਾਂ ਕਿਹਾ ਕਿ ਪੁਲਿਸ ਇਸ ਗੱਲ ਦਾ ਜਵਾਬ ਦੇਵੇ ਕਿ ਇਕ ਖ਼ਤਰਨਾਕ ਅਤਿਵਾਦੀ ਨੂੰ ਦੋ ਦਿਨਾਂ ਤੱਕ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਕਿਵੇਂ ਘੁੰਮਣ ਦਿੱਤਾ ਗਿਆ ਅਤੇ ਉਸਨੂੰ ਪਹਿਲਾਂ ਕਿਉਂ ਨਹੀਂ ਫੜਿਆ ਗਿਆ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇਹ ਵੀ ਦੱਸੇ ਕਿ ਉਸਨੇ ਹਮਲਾਵਰ ਨੂੰ ਸਰਦਰ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕ ਆ ਕੇ ਨੇੜਿਓਂ ਗੋਲੀ ਮਾਰਨ ਲਈ ਮੌਕਾ ਕਿਉਂ ਦਿੱਤਾ ? 

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰ ਸਕੀ ਸੀ ਤੇ ਇਸ ਵੱਲੋਂ ਇੰਟੈਲੀਜੈਂਸ ਹੈਡਕੁਆਰਟਰ ’ਤੇ ਹਮਲੇ ਦੇ ਨਾਲ-ਨਾਲ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿਚ ਇੰਟਰ‌ਵਿਊ ਦੇ ਮਾਮਲੇ ਵਿਚ ਵੀ ਕਿਉਂ ਕਾਰਵਾਈ ਨਹੀਂ ਕੀਤੀ ਜਾ ਸਕੀ। 

ਉਹਨਾਂ ਕਿਹਾ ਕਿ ਹੁਣ ਹਾਲਾਤ ਇਹ ਹੈ ਕਿ ਅੱਜ ’ਗੁਰੂ ਦੇ ਸਿੱਖ’  ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਮੁਤਾਬਕ ਗੁਰੂ ਘਰ ਦੀ ਸੇਵਾ ਕਰ ਰਹੇ ਹਨ, ਨੂੰ ਇਹ ਸੇਵਾ ਕਰਨ ਨਹੀਂ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਫਿਰ ਅਜਿਹੇ ਹਾਲਾਤ ਪੰਜਾਬੀ ਕਿਵੇਂ ਸੁਰੱਖਿਅਤ ਹੋਣਗੇ ? ਸਰਦਾਰ ਮਜੀਠੀਆ ਨੇ ਇਹ ਵੀ ਸਪਸ਼ਟ ਕੀਤਾ ਕਿ ਸ੍ਰੀ ਹਰਿਮੰਦਿਰ ਸਾਹਿਬ ਵਿਚ ਅਜਿਹਾ ਹਮਲਾ ਕਰਨ ਵਾਲੇ ਨੂੰ ਸਿੱਖ ਨਹੀਂ ਆਖਿਆ ਜਾ ਸਕਦਾ। ਉਹਨਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਮੁੜ ਸਿਰ ਚੁੱਕਣ ਦੀ ਆਗਿਆ ਦੇਣ ਨਾਲ ਸਾਡੇ ਸਰਹੱਦੀ ਸੂਬੇ ਲਈ ਖ਼ਤਰਨਾਕ ਹਾਲਾਤ ਸਾਬਤ ਹੋਣਗੇ।

 

Tags: Bikram Singh Majithia , Shiromani Akali Dal , SAD , Akali Dal , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD