Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੀ.ਆਈ.ਜੀ ਰੋਪੜ ਰੇਂਜ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ

Punjab Admin,Harcharan Singh Bhullar, DIG Ropar Range, Police, Punjab Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 04 Dec 2024

Last updated on: Dec 04, 2024, 00:00 IST

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਡੀ.ਆਈ.ਜੀ ਰੋਪੜ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਐਸ.ਪੀ (ਜਾਂਚ) ਸ਼੍ਰੀ ਰਕੇਸ਼ ਯਾਦਵ ਅਤੇ ਹੋਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।  ਮੀਟਿੰਗ ਵਿੱਚ ਸ. ਭੁੱਲਰ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਮਾੜੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। 

ਉਹਨਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਇਸ ਮੰਦਭਾਗੀ ਘਟਨਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਗੈਰਕਾਨੂੰਨੀ ਕਰਵਾਈਆਂ ਕਰਨ ਤੋਂ ਰੋਕਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਡੀ.ਆਈ.ਜੀ. ਰੋਪੜ ਰੇਂਜ ਸ. ਹਰਚਰਨ ਸਿੰਘ ਭੁੱਲਰ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਕਿਸੇ ਵੀ ਮਾੜੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

Tags: Punjab Admin , Harcharan Singh Bhullar , DIG Ropar Range , Police , Punjab Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD