ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਡੀ.ਆਈ.ਜੀ ਰੋਪੜ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਐਸ.ਪੀ (ਜਾਂਚ) ਸ਼੍ਰੀ ਰਕੇਸ਼ ਯਾਦਵ ਅਤੇ ਹੋਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਸ. ਭੁੱਲਰ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਮਾੜੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਉਹਨਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਇਸ ਮੰਦਭਾਗੀ ਘਟਨਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਗੈਰਕਾਨੂੰਨੀ ਕਰਵਾਈਆਂ ਕਰਨ ਤੋਂ ਰੋਕਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਡੀ.ਆਈ.ਜੀ. ਰੋਪੜ ਰੇਂਜ ਸ. ਹਰਚਰਨ ਸਿੰਘ ਭੁੱਲਰ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਕਿਸੇ ਵੀ ਮਾੜੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।