Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਰੇ ਜ਼ਿਲ੍ਹਿਆਂ ’ਚ ਜਾ ਕੇ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਤੇ ਸਮਾਜਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰ ਰਿਹਾ ਹੈ ਰਾਜ ਮਹਿਲਾ ਕਮਿਸ਼ਨ: ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਸ੍ਰੀ ਗੁਰੂ ਰਾਮ ਦਾਸ ਨਰਸਿੰਗ ਕਾਲਜ ’ਚ ਜਾਗਰੂਕਤਾ ਸੈਮੀਨਾਰ ਨੂੰ ਕੀਤਾ ਸੰਬੋਧਨ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੁਸ਼ਿਆਰਪੁਰ , 04 Dec 2024

Last updated on: Dec 04, 2024, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਸ੍ਰੀ ਗੁਰੂ ਰਾਮ ਦਾਸ ਨਰਸਿੰਗ ਕਾਲਜ ਵਿਚ ਆਯੋਜਿਤ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਰਾਜ ਮਹਿਲਾ ਕਮਿਸ਼ਨ ਸਾਰਿਆਂ ਜ਼ਿਲ੍ਹਿਆਂ ਵਿਚ ਜਾ ਕੇ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਤੇ ਸਮਾਜਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਔਰਤਾਂ ਨੂੰ ਆਪਣੇ ਅਧਿਕਾਰਾਂ ਬਾਰੇ ਨਹੀਂ ਪਤਾ ਅਤੇ ਨਾ ਹੀ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਉਹ ਪ੍ਰੇ਼ਸ਼ਾਨੀ ਆਉਣ ’ਤੇ ਕਿਥੇ ਸ਼ਿਕਾਇਤ ਕਰਨ। ਉਨ੍ਹਾਂ ਦੱਸਿਆ ਕਿ ਰਾਜ ਮਹਿਲਾ ਕਮਿਸ਼ਨ ਦੇ ਕੋਲ ਆਉਣ ਵਾਲੀਆਂ ਸ਼ਿਕਾਇਤਾਂ ਵਿਚ ਸਭ ਤੋਂ ਵੱਧ ਸ਼ਿਕਾਇਤਾਂ ਘਰੇਲੂ ਹਿੰਸਾ ਨਾਲ ਸਬੰਧਤ ਹਨ।

ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਇਸ ਦੌਰਾਨ ਨਰਸਿੰਗ ਦੀਆ ਵਿਦਿਆਰਥਣਾਂ ਨੂੰ ਜਿਥੇ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਇਆ ਉਥੇ ਉਨ੍ਹਾਂ ਨੂੰ ਲਿਵ ਇਨ ਰਿਲੇਸ਼ਨ ਵਰਗੀ ਪੱਛਮੀ ਸੱਭਿਆਚਾਰ ਤੋਂ ਦੂਰ ਰਹਿਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਸੱਭਿਆਚਾਰ ਖੁਸ਼ਹਾਲ ਹੈ ਅਤੇ ਸਾਨੂੰ ਜੀਵਨ ਸ਼ੈਲੀ ਵਿਚ ਇਸ ਨੂੰ ਹੀ ਅਪਣਾਉਣਾ ਚਾਹੀਦਾ ਹੈ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਪ੍ਰਤੀ ਬਹੁਤ ਗੰਭੀਰਤਾ ਨਾਲ ਕਾਰਜ ਕਰ ਰਿਹਾ ਹੈ। ਉਨ੍ਹਾਂ ਉਦਾਹਰਣ ਦੇ ਕੇ ਦੱਸਿਆ ਕਿ ਉਹੀ ਸਮਾਜ ਤਰੱਕੀ ਕਰਦਾ ਹੈ, ਜਿਥੇ ਔਰਤਾਂ ਦਾ ਸਨਮਾਨ ਹੁੰਦਾ ਹੈ। ਇਸ ਦੌਰਾਨ ਐਸ.ਡੀ.ਐਮ ਸੰਜੀਵ ਕੁਮਾਰ ਨੇ ਜਿਥੇ ਮਹਿਲਾ ਅਧਿਕਾਰਾਂ ਦੀ ਗੱਲ ਰੱਖੀ ਉਥੇ ਸਵਾਮੀ ਸਰਵਾਨੰਦਗਿਰੀ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ਤੋਂ ਡਾ. ਸੁਖਬੀਰ ਕੌਰ ਨੇ ਘਰੇਲੂ ਹਿੰਸਾ ਅਤੇ ਭਾਰਤੀ ਨਿਆ ਸੰਘਤਾ ’ਤੇ ਚਾਨਣਾ ਪਾਇਆ। 

ਜ਼ਿਲ੍ਹਾ ਬਾਲ ਭਲਾਈ ਕਮੇਟੀ ਦੀ ਚੇਅਰਪਰਸਨ ਹਰਜੀਤ ਕੌਰ ਨੇ ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਸੈਮੀਨਾਰ ਤੋਂ ਬਾਅਦ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਅਤੇ ਮਹਿਲਾ ਹਵਾਲਾਤੀਆ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ। 

ਦੌਰੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਵਿਚ ਉਨ੍ਹਾਂ ਨੇ ਮਹਿਲਾ ਕੈਂਦੀਆਂ ਅਤੇ ਹਵਾਲਾਤੀਆਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਜਮਾਨਤਾਂ ਅਤੇ ਕਾਨੂੰਨੀ ਸਹਾਇਤਾ ਨਾਲ ਜੁੜੇ ਮਾਮਲਿਆਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੁਝ ਅੰਡਰ ਟਰਾਇਲ ਕੈਦੀਆਂ ਨੇ ਦੱਸਿਆ ਕਿ ਉਹ ਜੇਲ੍ਹ ਵਿਚ ਤਿਨ-ਚਾਰ ਸਾਲ ਤੋਂ ਬੰਦ ਹਨ ਅਤੇ ਉਨ੍ਹਾਂ ਦੇ ਮਾਮਲਿਆਂ ਦੀ ਸੁਣਵਾਈ ਹਾਲੇ ਤੱਕ ਸ਼ੁਰੂ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਇਸ ਮੁੱਦੇ ’ਤੇ ਮਹਿਲਾ ਕਮਿਸ਼ਨ ਅੱਗੇ ਕਾਰਵਾਈ ਕਰੇਗਾ।

ਇਸ ਮੌਕੇ ਐਸ.ਪੀ ਮੇਜਰ ਸਿੰਘ, ਰਾਜ ਮਹਿਲਾ ਕਮਿਸ਼ਨ ਦੀ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ, ਕੇਂਦਰੀ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਘੁੰਮਣ, ਡੀ.ਐਸ.ਪੀ ਮਨਪ੍ਰੀਤ ਸ਼ੀਂਮਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੋਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਸ੍ਰੀ ਗੁਰੂ ਰਾਮਦਾਸ ਨਰਸਿੰਗ ਕਾਲਜ ਦੀ ਐਮ.ਡੀ ਦਵਿੰਦਰ ਕੌਰ ਔਲਖ, ਸੀ.ਡੀ.ਪੀ.ਓ ਦਿਆ ਰਾਣੀ, ਪ੍ਰਿੰਸੀਪਲ ਡਾ. ਡਿੰਪਲ ਕੌਰ ਸੰਧੂ, ਵਾਈਸ ਪ੍ਰਿੰਸੀਪਲ ਪੂਨਮ ਤੂਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD