Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਵੀਰ ਕੌਰ ਜੀ ਦੀ ਸਲਾਨਾ ਦੂਜੀ ਬਰਸੀ ਮੌਕੇ 'ਮਹਾਨ ਯਾਦਗਾਰੀ ਸਮਾਗਮ ਆਯੋਜਿਤ

Baljit Singh Daduwal, Chairman Dharam Prachar Haryana Sikh Gurdwara Management Committee,Haryana

Web Admin

Web Admin

5 Dariya News

ਸਿਰਸਾ , 04 Dec 2024

Last updated on: Dec 04, 2024, 00:00 IST

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਸੰਤਸਰੂਪ ਮਾਤਾ ਬਲਵੀਰ ਕੌਰ ਜੀ ਦੀ ਸਲਾਨਾ ਦੂਜੀ ਬਰਸੀ ਮੌਕੇ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਹਰਿਆਣਾ ਵਿਖੇ 'ਮਹਾਨ ਯਾਦਗਾਰੀ ਸਮਾਗਮ' ਕਰਵਾਇਆ ਗਿਆ।ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਕਥਾ ਕੀਰਤਨ ਕੀਤੇ ਗਏ। 

ਇਸ ਮੌਕੇ ਵੱਡੀ ਗਿਣਤੀ ਪੰਥਕ ਸੰਤ ਮਹਾਂਪੁਰਸ਼, ਧਾਰਮਿਕ ਰਾਜਨੀਤਿਕ ਆਗੂ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ,ਸੀਨੀਅਰ ਮੀਤ ਪ੍ਰਧਾਨ,ਜਰਨਲ ਸਕੱਤਰ,ਅੰਤ੍ਰਿੰਗ ਮੈਂਬਰ,ਸੀਨੀਅਰ ਮੈਂਬਰ ਸਾਹਿਬਾਨ, ਸਾਬਕਾ ਮੈਂਬਰ ਸਾਹਿਬਾਨ ਅਤੇ ਸੰਗਤਾਂ ਦੇ ਵੱਡੇ ਇਕੱਠ ਵਿੱਚ ਜਥੇਦਾਰ ਦਾਦੂਵਾਲ ਵਲੋਂ ਪੰਥਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ, ਸਿੱਖ ਸੰਗਤ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਤੇ ਇਕੋ ਪਲੈਟਫਾਰਮ ਤੇ ਇਕੱਠੇ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਆਜ਼ਾਦ) ਦਾ ਐਲਾਨ ਕੀਤਾ ਗਿਆ। 

ਜਿਸ ਵਿੱਚ ਸੰਗਤਾਂ ਵਿੱਚੋਂ ਪੰਜ ਪਿਆਰਿਆਂ ਦੀ ਚੋਣ ਕੀਤੀ ਗਈ ਜੋ 15 ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਦਾ ਐਲਾਨ ਕਰਨਗੇ। ਇਸ ਮੌਕੇ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਵੱਲੋਂ ਜਥੇਦਾਰ ਦਾਦੂਵਾਲ ਨੂੰ ਯਾਦਗਾਰੀ ਸਿੱਕਾ ਭੇਂਟ ਕੀਤਾ ਗਿਆ। ਜਥੇਦਾਰ ਦਾਦੂਵਾਲ ਵਲੋਂ ਸਤਿਕਾਰਯੋਗ ਮਾਤਾ ਜੀ ਦੀ ਯਾਦ ਵਿੱਚ ਇੱਕ ਸ਼ਹੀਦ ਪਰਿਵਾਰ ਦੀ ਬੇਟੀ ਨੂੰ ਘਰ ਦੇ ਵਰਤੋਂ ਵਿਹਾਰ ਦਾ ਸਮਾਨ  ਭੇਂਟ ਕੀਤਾ ਗਿਆ।

ਪੰਥ ਪ੍ਰਸਿੱਧ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੀ ਯਾਦ ਵਿੱਚ ਉਨਾਂ ਦੇ ਨਗਰ ਨੰਦਪੁਰ ਕਲੌੜ ਵਿਖੇ ਬਣ ਰਹੀ ਲਾਇਬ੍ਰੇਰੀ ਨੂੰ 2 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਪੰਥਕ ਬੁਲਾਰੇ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਪ੍ਰਸਿੱਧ ਵਿਦਵਾਨ ਡਾ. ਸੁਰਿੰਦਰ ਸਿੰਘ ਗਿੱਲ ਯੂਐੱਸਏ ਨੇ ਮਾਤਾ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ। 

ਯਾਦਗਾਰੀ ਪੰਥਕ ਇਕੱਠ ਵਿੱਚ ਸੰਤ ਰਜਿੰਦਰ ਸਿੰਘ ਇਸਰਾਣਾ ਸਾਹਿਬ, ਸੰਤ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ, ਸੰਤ ਦਿਲਬਾਗ ਸਿੰਘ ਕਾਰ ਸੇਵਾ ਸ੍ਰੀ ਅਨੰਦਪੁਰ ਸਾਹਿਬ, ਸੰਤ ਪਵਿੱਤਰ ਸਿੰਘ ਖਨੌਰੀ, ਸੰਤ ਬਰਿੰਦਰ ਸਿੰਘ ਜਗਮਾਲਵਾਲੀ, ਸੰਤ ਕਾਹਨ ਸਿੰਘ ਸੇਵਾਪੰਥੀ ਗੋਨਿਆਣਾ ਮੰਡੀ ਅਤੇ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ ਪੰਥਕ ਸੇਵਾ ਲਹਿਰ ਦਾਦੂ ਸਾਹਿਬ ਆਦਿ ਤੋਂ ਇਲਾਵਾ ਹਰਿਆਣਾ ਅਤੇ ਪੰਜਾਬ ਤੋਂ ਵੱਡੀ ਗਿਣਤੀ ਚ ਪੰਥ ਦਰਦੀ ਸ਼ਖਸ਼ੀਅਤਾਂ ਅਤੇ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ‌।ਜਥੇਦਾਰ ਦਾਦੂਵਾਲ ਜੀ ਵੱਲੋਂ ਆਈਆਂ ਸ਼ਖਸੀਅਤਾਂ ਸੰਤ ਮਹਾਂਪੁਰਸ਼ਾਂ ਪੰਥਕ ਧਾਰਮਿਕ ਰਾਜਨੀਤਿਕ ਆਗੂ ਸ਼ਖਸ਼ੀਅਤਾਂ ਨੂੰ ਸਿਰਪਾਓ ਭੇਂਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

 

Tags: Baljit Singh Daduwal , Chairman Dharam Prachar Haryana Sikh Gurdwara Management Committee , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD