Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ' ਮਗਨਰੇਗਾ ਯੋਜਨਾ '

ਸਾਲ 2024-25 ਦੌਰਾਨ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ, 6.95 ਲੱਖ ਦਿਹਾੜੀਆਂ ਦਾ ਕੰਮ ਮੁਹਈਆ ਕਰਵਾਇਆ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 04 Dec 2024

Last updated on: Dec 04, 2024, 00:00 IST

ਕੇਂਦਰੀ ਯੋਜਨਾ ' ਮਗਨਰੇਗਾ ' ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ ਦਾ ਕੰਮ ਮੁਹਈਆ ਵੀ ਕਰਵਾਇਆ ਜਾ ਚੁੱਕਾ ਹੈ। 

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਟੀਚੇ ਮੁਤਾਬਿਕ 67.87 ਫੀਸਦੀ ਕੰਮ ਮੁਹਈਆ ਕਰਵਾਇਆ ਜਾ ਚੁੱਕਾ ਹੈ। ਪਰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਪ੍ਰਗਤੀ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਗ੍ਰਾਮ ਰੋਜ਼ਗਾਰ ਸਹਾਇਕਾਂ ਨੂੰ

ਇਸ ਦਰ ਨੂੰ 100 ਫੀਸਦੀ ਤੱਕ ਲਿਜਾਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜੋ ਵੀ ਗ੍ਰਾਮ ਰੋਜ਼ਗਾਰ ਸਹਾਇਕ ਦਿੱਤੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਨਹੀਂ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਹਨਾਂ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੂੰ ਕਿਹਾ ਜੋ ਗ੍ਰਾਮ ਰੋਜ਼ਗਾਰ ਸਹਾਇਕ ਕੰਮ ਵਿੱਚ ਲਾਪਰਵਾਹੀ ਕਰਦੇ ਹਨ ਉਹਨਾਂ ਦੀ ਇੰਕਰੀਮੈਂਟ ਰੋਕ ਦਿੱਤੀ ਜਾਵੇ ਅਤੇ ਜੋ ਬਿਲਕੁਲ ਵੀ ਕੰਮ ਨਹੀਂ ਕਰਦੇ ਉਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਨਵੀਂ ਭਰਤੀ ਕਰ ਲਈ ਜਾਵੇ। ਉਹਨਾਂ ਗ੍ਰਾਮ ਰੋਜ਼ਗਾਰ ਸਹਾਇਕ ਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਜੋ ਵੀ ਵਰਕਰਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ ਉਹਨਾਂ ਦੀ ਅਦਾਇਗੀ ਤੈਅ ਸਮਾਂ ਸੀਮਾ ਵਿੱਚ ਕਰਨੀ ਯਕੀਨੀ ਬਣਾਈ ਜਾਵੇ। ਇਸ ਯੋਜਨਾ ਤਹਿਤ ਜਿਹੜੇ ਵੀ ਕੰਮ ਪ੍ਰਗਤੀ ਅਧੀਨ ਹਨ ਉਹਨਾਂ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕਰਵਾਇਆ ਜਾਵੇ। ਜਿਹੜੇ ਕੰਮ ਪਿਛਲੇ ਲੰਮੇ ਸਮੇਂ ਤੋਂ ਅਧੂਰੇ ਪਏ ਹਨ ਉਹਨਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਮੰਗੀ ਗਈ। 

ਡਿਪਟੀ ਕਮਿਸ਼ਨਰ ਨੇ ਮਗਨਰੇਗਾ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਐਕਟ ਪੇਂਡੂ ਪਰਿਵਾਰ ਦੇ ਬਾਲਗ ਮੈਂਬਰਾਂ ਨੂੰ ਇੱਕ ਵਿੱਤੀ ਸਾਲ ਵਿੱਚ ਸੌ ਦਿਨਾਂ ਦੀ ਉਜਰਤ ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਦਿੰਦਾ ਹੈ ਜੋ ਰੁਜ਼ਗਾਰ ਦੀ ਮੰਗ ਕਰਦੇ ਹਨ ਅਤੇ ਅਕੁਸ਼ਲ ਹੱਥੀਂ ਕੰਮ ਕਰਨ ਲਈ ਤਿਆਰ ਹਨ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD