Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ : ਰਿਟ. ਕਰਨਲ ਲੈਫਟੀਨੈਂਟ ਡਾ. ਸੁਖਮੀਤ ਮਿਨਹਾਂਸ ਨੇ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੇ ਸੀਨੇ 'ਤੇ ਲਗਾਇਆ ਝੰਡਾ

Vishesh Sarangal, DC Moga, Deputy Commissioner Moga, Moga, Armed Forces Flag Day

5 Dariya News

5 Dariya News

5 Dariya News

ਮੋਗਾ , 05 Dec 2024

Last updated on: Dec 05, 2024, 00:00 IST

ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਮੋਗਾ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮਨਾਇਆ ਗਿਆ। ਇਸ ਸਮੇਂ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਤਰਫ਼ੋਂ ਰਿਟ. ਕਰਨਲ ਲੈਫਟੀਨੈਂਟ ਡਾ. ਸੁਖਮੀਤ ਮਿਨਹਾਂਸ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੇ ਸੀਨੇ 'ਤੇ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ। 

ਇਸ ਉਪਰੰਤ ਉਨ੍ਹਾਂ ਵੱਲੋਂ ਲਗਭਗ 26 ਨਾਨ ਪੈਨਸ਼ਨਰ/ਸਾਬਕਾ ਸੈਨਿਕ ਅਤੇ ਵਿਧਵਾਵਾਂ ਨੂੰ 20-20 ਹਜ਼ਾਰ ਦੇ ਚੈੱਕ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿੰਨ੍ਹਾਂ ਨੇ ਆਪਣਾ ਅੱਜ ਸਾਡੇ ਸਭਨਾਂ ਦੇ ਕੱਲ੍ਹ ਵਾਸਤੇ ਕੁਰਬਾਨ ਕੀਤਾ ।

ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। ਜਿਸ ਨਾਲ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲਦਾ ਹੈ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਹੌਂਸਲੇ ਬੁਲੰਦ ਰੱਖਣ ਲਈ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ਼ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ, ਜੋ ਕਿ ਨਾ ਭੁੱਲਣ ਯੋਗ ਹਨ। ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ। ਉਨ੍ਹਾ ਕਿਹਾ ਕਿ ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜਿੰਮੇਵਾਰੀ ਬਣ ਜਾਂਦੀ ਹੈ।

ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ-ਸਮੇਂ ਤੇ ਕਈ ਪ੍ਰਕਾਰ ਦੀ ਮਦਦ ਕਰਦੀ ਹੈ, ਪ੍ਰੰਤੂ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਹਮਦਰਦੀ ਪ੍ਰਗਟ ਕਰਨ ਲਈ ਇੱਕ ਸੁਨਿਹਰੀ ਮੌਕਾ ਪ੍ਰਦਾਨ ਕਰਦਾ ਹੈ। 

ਦਾਨ ਵਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸਜ਼ ਫਲੈਗ ਡੇਅ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਲਈ ਭਲਾਈ ਸਕੀਮਾਂ ਲਈ ਵਰਤਿਆ ਜਾਂਦਾ ਹੈ। 

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ  ਨੇ ਇਸ ਝੰਡਾ ਦਿਵਸ ਤੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ/ਕਾਲਜਾਂ, ਹਸਪਤਾਲਾਂ, ਵਿਭਾਗਾਂ ਅਤੇ ਸੰਸਥਾਵਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ਉਨ੍ਹਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਾਲਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ।ਇਸ ਮੌਕੇ ਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਦੇ ਕਰਮਚਾਰੀ ਵੀ ਹਾਜ਼ਰ ਸਨ ।

 

Tags: Vishesh Sarangal , DC Moga , Deputy Commissioner Moga , Moga , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD