Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਹਥਿਆਰਬੰਦ ਸੈਨਾਵਾਂ ਦਾ ਹਮੇਸ਼ਾ ਰਿਣੀ ਰਹੇਗਾ ਦੇਸ਼ : ਕੋਮਲ ਮਿੱਤਲ

ਹਥਿਆਰਬੰਦ ਸੈਨਾ ਝੰਡਾ ਦਿਵਸ ’ਤੇ ਜ਼ਿਲ੍ਹਾ ਵਾਸੀਆਂ ਨੂੰ ਫਰਾਖਦਿਲੀ ਨਾਲ ਵਿੱਤੀ ਮਦਦ ਕਰਨ ਦੀ ਕੀਤੀ ਅਪੀਲ

Komal Mittal, DC Hoshiarpur, Deputy Commissioner Hoshiarpur, Hoshiarpur, Armed Forces Flag Day

5 Dariya News

5 Dariya News

5 Dariya News

ਹੁਸ਼ਿਆਰਪੁਰ , 05 Dec 2024

Last updated on: Dec 05, 2024, 00:00 IST

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਅਤੇ ਮਜ਼ਬੂਤ ਰੱਖਣ ਲਈ ਪੂਰਾ ਇਨ੍ਹਾਂ ਸੈਨਾਵਾਂ ਦਾ ਹਮੇਸ਼ਾ ਰਿਣੀ ਰਹੇਗਾ ਜੋ ਕਿ ਦੇਸ਼ ਵਾਸੀਆਂ ਦੀ ਰੱਖਿਆ ਲਈ ਹਮੇਸ਼ਾ ਤਿਆਰ-ਬਰ-ਤਿਆਰ ਰਹਿੰਦੀਆਂ ਹਨ। ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਝੰਡਾ ਦਿਵਸ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਅਤੇ ਸਿੱਖਿਅਤ ਕਰਨ ਅਤੇ ਝੰਡੇ ਦੇ ਸਨਮਾਨ ਵਿਚ ਵਿੱਤੀ ਅੰਸ਼ਦਾਨ ਇਕੱਠਾ ਕਰਨ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਉਨ੍ਹਾਂ ਦੱਸਿਆ ਕਿ 7 ਦਸੰਬਰ ਨੂੰ ਪੂਰੇ ਦੇਸ਼ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ ਪਰ 6 ਅਤੇ 7 ਦਸੰਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਇਸ ਵਾਰ ਝੰਡਾ ਦਿਵਸ 5 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬਹਾਦਰ ਸੈਨਿਕਾਂ ’ਤੇ ਮਾਣ ਹੋਣਾ ਚਾਹੀਦਾ ਹੈ ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਿਵਾਸੀ ਹੋਣ ਦੇ ਨਾਲ-ਨਾਲ ਵੱਖ-ਵੱਖ ਭਾਸ਼ਾਵਾਂ ਬੋਲਦ ਦੇ ਬਾਵਜੂਦ ਇਕੱਠੇ ਹੋ ਕੇ ਦੇਸ਼ ਦੀ ਰੱਖਿਆ ਲਈ ਮਰ ਮਿਟਣ ਨੂੰ ਤਿਅਰ ਰਹਿੰਦੇ ਹਨ। 

ਉਨ੍ਹਾਂ ਕਿਹਾ ਕਿ ਇਸ ਦਿਨ ਸਾਰੇ ਸੁਰੱਖਿਆ ਸੈਨਿਕਾਂ ਨਾਲ ਆਪਣੀ ਸਾਂਝ ਦਾ ਪ੍ਰਗਟਾਵਾਂ ਕਰਦੇ ਹਾਂ ਅਤੇ ਆਪਣੇ ਕਾਲਰ ’ਤੇ ਝੰਡੇ ਦਾ ਪ੍ਰਤੀਕ ਲਾ ਕੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪੇਸ਼ ਕਰਦੇ ਹਾਂ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਲਈ ਦਿਲ ਖੋਲ੍ਹ ਕੇ ਆਰਥਿਕ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਜ਼ਰੂਰਤ ਦੇ ਸਮੇਂ ਫੌਜੀਆਂ, ਸਾਬਕਾ ਫੌਜੀਆਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਧ ਤੋਂ ਵੱਧ ਆਰਥਿਕ ਮਦਦ ਮੁਹੱਈਆ ਕਰਵਾਈ ਜਾ ਸਕੇ। 

ਉਨ੍ਹਾਂ ਕਿਹਾ ਕਿ ਸਾਡੇ ਲਈ ਮਾਣ ਦਾ ਵਿਸ਼ਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਦੇਸ਼ ਵਿਚ ਕੁਰਬਾਨੀਆਂ ਦੇਣ ਵਿਚ ਮੋਹਰੀ  ਹੈ। ਇਸ ਮੌਕੇ ਸੈਨਿਕ ਸੇਵਾਵਾ ਭਲਾਈ ਅਫ਼ਸਰ ਵਿੰਗ ਕਮਾਂਡਰ (ਰਿਟਾ:) ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਕੱਠੀ ਕੀਤੀ ਗਈ ਰਾਸ਼ੀ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਭਲਾਈ ਸਕੀਮਾਂ ਅਤੇ ਸੇਵਾ ਕਰ ਰਹੇ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ, ਦਿਵਿਆਂਗ ਸੈਨਿਕਾਂ ਲਈ ਖਰਚ ਕੀਤੀ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਦੇ ਮੁਤਾਬਿਕ ਹਥਿਆਰਬੰਦ ਸੈਨਾ ਝੰਡਾ ਦਿਵਸ ਲਈ ਦਾਨ ਕੀਤੀ ਗਈ ਰਾਸ਼ੀ ਟੈਕਸ ਤੋਂ ਮੁਕਤ ਹੈ। ਇਸ ਮੌਕੇ ਸੁਪਰਡੈਂਟ ਬਲਜੀਤ ਕੌਰ, ਸਤੀਸ਼ ਸਿੰਘ ਬੱਗਾ, ਬਲਦੇਵ ਸਿੰਘ, ਨਰੇਸ਼ ਕੁਮਾਰ ਅਤੇ ਸੈਨਿਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦੇ ਸਿਖਿਆਰਥੀ ਵੀ ਸ਼ਾਮਿਲ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD