Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੁਰਬਾਨੀਆਂ ਦੇਣ ਵਾਲੇ ਸੈਨਿਕਾਂ ਤੇ ਸਾਨੂੰ ਮਾਣ : ਡਾ. ਸੋਨਾ ਥਿੰਦ

ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਜ਼ਿਲ੍ਹਾ ਨਿਵਾਸੀ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Armed Forces Flag Day

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Dec 2024

Last updated on: Dec 05, 2024, 00:00 IST

ਦੇਸ਼ ਦੀ ਸੁਰੱਖਿਆ ਲਈ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਜਿ਼ਲ੍ਹਾ ਪੱਧਰ ’ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ, ਇਸ ਦੀ ਸ਼ੁਰੂਆਤ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਫਲੈਗ ਲਾ ਕੇ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫੰਡ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਇਸ ਰਾਸ਼ੀ ਵਿੱਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ. ਸੋਨਾ ਥਿੰਦ ਨੇ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਸੈਨਿਕ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਾਡੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਦਿਨ ਰਾਤ ਆਪਣੇ ਫਰਜ਼ ਨਿਭਾ ਰਹੇ ਹਨ ਉਸ ਤਰ੍ਹਾਂ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਆਪਣੇ ਸੈਨਿਕਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਧ ਤੋਂ ਵੱਧ ਯੋਗਦਾਨ ਪਾਈਏ।

ਇਸ ਮੌਕੇ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ, ਸ਼ੌਰਿਆ ਚੱਕਰ ਵਿਜੇਤਾ ਕੈਪਟਨ ਸ਼ੇਰ ਸਿੰਘ, ਸੂਬੇਦਾਰ ਗੁਰਦੀਪ ਸਿੰਘ, ਸੂਬੇਦਾਰ ਸੁਖਵੀਰ ਸਿੰਘ ਰਾਠੌਰ, ਸੁਪਰਡੈਂਟ ਰਾਜ ਕੌਰ, ਸੂਬੇਦਾਰ ਜਰਨੈਲ ਸਿੰਘ, ਹਰਮਨਪ੍ਰੀਤ ਸਿੰਘ, ਸੂਬੇਦਾਰ ਅਜੈਬ ਸਿੰਘ, ਨਾਇਕ ਹਰਭਜਨ ਸਿੰਘ ਵੀ ਮੌਜੂਦ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD