Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੂਮਨਦੀਪ ਕੌਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਲਗਾਏ ਬੈਜ

ਡਿਪਟੀ ਕਮਿਸ਼ਨਰ ਨੇ 5 ਲੋੜਵੰਦ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਸੌਂਪੇ

PoonamDeep Kaur, DC Barnala, Deputy Commissioner Barnala, Barnala, Armed Forces Flag Day

5 Dariya News

5 Dariya News

5 Dariya News

ਬਰਨਾਲਾ , 05 Dec 2024

Last updated on: Dec 05, 2024, 00:00 IST

ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਦਫ਼ਤਰ ਬਰਨਾਲਾ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਮਨਦੀਪ ਕੌਰ ਆਈ. ਏ. ਐੱਸ. ਦੇ ਬੈਜ ਲਗਾ ਕੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ 5 ਲੋੜਵੰਦ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਪੇਟੀ ਵਿੱਚ ਫੰਡ ਇਕੱਠਾ ਕੀਤਾ ਜਾਵੇ ਤਾਂ ਜੋ ਪਰਿਵਾਰਾਂ ਦੀ ਮਦਦ ਕਰਕੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ। 

ਇਸ ਮੌਕੇ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਬਰਨਾਲਾ ਵੱਲੋਂ ਦੱਸਿਆ ਗਿਆ ਕਿ ਇਸ ਦਿਨ ਸਮੂਹ ਦੇਸ਼ਵਾਸੀ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ 'ਤੇ ਵੱਖ ਵੱਖ ਲੜਾਈਆਂ/ਆਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਦੀ ਮਦਦ ਲਈ ਦਿਲ ਖੋਲ੍ਹ ਕੇ ਦਾਨ ਦਿੰਦੇ ਹਨ। ਇਸ ਦਿਨ 'ਤੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ।

ਇਸ ਮੌਕੇ ਲਤੀਫ ਅਹਿਮਦ ਵਧੀਕ ਡਿਪਟੀ ਕਮਿਸ਼ਨਰ (ਜ), ਸਤਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸ੍ਰੀ ਹਰਕੰਵਲਜੀਤ ਸਿੰਘ ਐਸ.ਡੀ.ਐਮ ਮਹਿਲ ਕਲਾਂ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੇਘਾ ਮਾਨ, ਸਹਾਇਕ ਲੋਕ ਸੰਪਰਕ ਅਫ਼ਸਰ ਜਗਬੀਰ ਕੌਰ ਦੇ ਵੀ ਬੈਜ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸੀ। 

 

Tags: PoonamDeep Kaur , DC Barnala , Deputy Commissioner Barnala , Barnala , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD