Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਦੇ ਲੋਕ ਝੰਡਾ ਦਿਵਸ ਫ਼ੰਡ 'ਚ ਦਿਲ ਖੋਲ੍ਹ ਕੇ ਯੋਗਦਾਨ ਦੇਣ : ਇਸ਼ਾ ਸਿੰਗਲ

ਝੰਡਾ ਦਿਵਸ ਫ਼ੰਡ ਦੀ ਵਰਤੋਂ ਸਾਬਕਾ ਸੈਨਿਕਾਂ/ਪਰਿਵਾਰਾਂ ਦੀ ਆਰਥਿਕ ਮੱਦਦ ਲਈ ਕੀਤੀ ਜਾਂਦੀ ਹੈ

Isha Singal, Additional Deputy Commissioner, ADC Patiala, Patiala, Armed Forces Flag Day

Web Admin

Web Admin

5 Dariya News

ਪਟਿਆਲਾ , 05 Dec 2024

Last updated on: Dec 05, 2024, 00:00 IST

ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ 'ਤੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵਲੋਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੂੰ ਟੋਕਨ ਫਲੈਗ ਲਗਾਕੇ ਇਸ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਉਨ੍ਹਾਂ ਇਸ ਮੌਕੇ ਦੇਸ਼ ਦੇ ਸੈਨਿਕਾਂ ਨਾਲ ਇਕੱਜੁਟਤਾ ਦਾ ਪ੍ਰਗਟਾਵਾ ਕਰਦਿਆਂ, ਝੰਡਾ ਦਿਵਸ ਲਈ ਵਿੱਤੀ ਯੋਗਦਾਨ ਵੀ ਦਿੱਤਾ।

ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਵੇਂ ਸਮੁੱਚੇ ਦੇਸ਼ ਵਾਸੀ ਮਾਣ ਅਤੇ ਸਨਮਾਨ ਨਾਲ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਦੇ ਕੇ, ਦੇਸ਼ ਦੀ ਆਨ ਅਤੇ ਸ਼ਾਨ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਸੈਨਿਕਾਂ ਦੀਆਂ ਕੁਰਬਾਨੀਆਂ ਪ੍ਰਤੀ ਫ਼ੰਡ ਦੇ ਕੇ ਸਤਿਕਾਰ ਪ੍ਰਗਟ ਕਰਦੇ ਹਨ, ਉਸੇ ਤਰ੍ਹਾਂ ਅਸੀਂ ਜ਼ਿਲ੍ਹਾ ਵਾਸੀ ਵੀ ਇਸ ਮੌਕੇ 'ਤੇ ਆਪਣੇ ਜਵਾਨਾਂ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਦੇਈਏ। 

ਉਨ੍ਹਾਂ ਕਿਹਾ ਕਿ ਝੰਡਾ ਦਿਵਸ ਲਈ ਇਕੱਤਰ ਕੀਤੀ ਜਾਂਦੀ ਰਾਸ਼ੀ ਸ਼ਹੀਦ/ਡਿਊਟੀ ਜਾਂ ਸੈਨਿਕ ਅਪਰੇਸ਼ਨ ਦੌਰਾਨ ਅੰਗਹੀਣ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। ਇਸ ਮੌਕੇ 9 ਸਾਬਕਾ ਸੈਨਿਕਾਂ/ਪਰਿਵਾਰਾਂ ਨੂੰ ਮਾਲੀ ਸਹਾਇਤਾ ਵੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਸੈਨਿਕ ਬੋਰਡ ਦੇ ਵਾਈਸ ਪ੍ਰਧਾਨ ਕਰਨਲ ਜਸਬੀਰ ਸਿੰਘ ਨੇ ਦੱਸਿਆ ਕਿ ਇਹ ਦਿਨ ਦੇਸ਼ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਨੂੰ ਸਤਿਕਾਰ ਮਾਣ, ਸਨਮਾਨ ਅਤੇ ਸੁਰੱਖਿਆ ਸੈਨਾਵਾਂ ਨਾਲ ਆਪਣੀ ਇੱਕਮੁਠਤਾ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ। 

ਇਸ ਦੌਰਾਨ ਪੂਰਾ ਦੇਸ਼ ਪੂਰੇ ਜ਼ੋਸ਼ ਅਤੇ ਮਾਣ ਨਾਲ ਝੰਡਾ ਦਿਵਸ ਫੰਡ ਵਿੱਚ ਹਿੱਸਾ ਪਾਉਂਦਾ ਹੈ ਅਤੇ ਸਮੂਹ ਦੇਸ਼ ਵਾਸੀ, ਬੱਚੇ ਤੇ ਬਜ਼ੁਰਗ ਟੋਕਨ ਫਲੈਗ ਲਗਾਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਪ੍ਰਤੀ ਦਾਨ ਦੇ ਕੇ ਧੰਨਵਾਦ ਪ੍ਰਗਟ ਕਰਦੇ ਹਨ। ਸਮਾਗਮ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਸੁਪਰਡੈਂਟ ਸੁਖਵੰਤ ਸਿੰਘ ਸਮੇਤ ਸਾਬਕਾ ਸੈਨਿਕ, ਸੈਨਿਕਾਂ ਦੇ ਪਰਿਵਾਰ ਅਤੇ ਦਫ਼ਤਰ ਦਾ ਸਮੂਹ ਸਟਾਫ਼ ਮੌਜੂਦ ਸੀ।

 

Tags: Isha Singal , Additional Deputy Commissioner , ADC Patiala , Patiala , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD