Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦੇਸ਼ ਦੀ ਅਖੰਡਤਾ ਤੇ ਏਕਤਾ ਨੂੰ ਬਰਕਰਾਰ ਰੱਖਣ ਲਈ ਜਾਨਾਂ ਵਾਰਣ ਵਾਲੇ ਸ਼ੂਰਵੀਰਾਂ ਅੱਗੇ ਸਿਰ ਨਤਮਸਤਕ ਹੁੰਦਾ ਹੈ - ਕਾਲਾ ਰਾਮ ਕਾਂਸਲ

3 ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਸੌਂਪੇ ਚੈਕ

Kala Ram Kansal, Sub Divisional Magistrate, SDM Mansa, Mansa, Armed Forces Flag Day

Web Admin

Web Admin

5 Dariya News

ਮਾਨਸਾ , 05 Dec 2024

Last updated on: Dec 05, 2024, 00:00 IST

7 ਦਸੰਬਰ ਨੂੰ ਮਨਾਏ ਜਾਂਦੇ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੇ ਗੌਰਵਮਈ ਦਿਹਾੜੇ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੰਡਾ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਐਸ.ਡੀ.ਐਮ ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। 

ਝੰਡਾ ਦਿਵਸ ਦੀ ਸ਼ੁਰੂਆਤ ਐਸ.ਡੀ.ਐਮ ਮਾਨਸਾ ਦੇ ਫਲੈਗ ਡੇਅ ਲੇਪਲ ਬੈਜ ਲਗਾਕੇ ਕੀਤੀ ਗਈ। ਇਸ ਮੌਕੇ 03 ਲੋੜਵੰਦ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ ਝੰਡਾ ਦਿਵਸ ਫੰਡ ਵਿੱਚੋਂ 30,000/— ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਵੰਡੇ ਗਏ। ਐਸ.ਡੀ.ਐਮ. ਸ਼੍ਰੀ ਕਾਲਾ ਰਾਮ ਕਾਂਸਲ ਨੇ ਕਿਹਾ ਕਿ ਦੇਸ਼ ਦੀ ਅਖੰਡਤਾ ਤੇ ਏਕਤਾ ਨੂੰ ਬਰਕਰਾਰ ਰੱਖਣ ਲਈ ਸਾਡੇ ਸ਼ੂਰਵੀਰ ਸੈਨਿਕਾਂ ਨੇ ਕਾਫੀ ਸ਼ਹਾਦਤਾਂ ਪਾਈਆਂ ਹਨ ਅਤੇ ਕਈ ਸੈਨਿਕਾਂ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਹ ਸਦਾ ਲਈ ਨਕਾਰਾ ਹੋ ਕੇ ਗਏ ਹਨ। 

ਇਨ੍ਹਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦੇ ਸਦਕੇ ਹੀ ਅਸੀਂ ਅਜ਼ਾਦੀ ਦਾ ਆਨੰਦ ਮਾਣ ਰਹੇਂ ਹਾਂ।  ਉਨਾਂ ਕਿਹਾ ਕਿ ਹਥਿਆਰਬੰਦ ਸੈਨਾਂ ਝੰਡਾ ਦਿਵਸ ਸਾਨੂੰ ਸਭ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਪ੍ਰਤੀ ਸਤਿਕਾਰ ਪ੍ਰਗਟ ਕਰਨ ਦਾ ਇੱਕ ਸੁਨਿਹਰਾ ਮੌਕਾ ਪ੍ਰਦਾਨ ਕਰਦਾ ਹੈ। ਇਸ ਮੌਕੇ ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਮੁਖਿਆ ਨੂੰ ਅਪੀਲ ਕੀਤੀ ਕਿ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਕਾਰਜ਼ ਲਈ ਅੱਗੇ ਆਈਏ ਅਤੇ ਵੱਧ ਤੋਂ ਵੱਧ ਰਾਸ਼ੀ ਇਕੱਤਰ ਕਰਕੇ ਇਸ ਨੇਕ ਕਾਰਜ਼ ਵਿੱਚ ਯੋਗਦਾਨ ਪਾਈਏ। 

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਮਾਨਸਾ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:) ਨੇ ਜ਼ਿਲ੍ਹਾ ਮਾਨਸਾ ਅਤੇ ਸਮੂਹ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਕਿਉਂਕਿ ਇਸ ਫੰਡ ਵਿੱਚ ਇਕੱਤਰ ਕੀਤੀ ਗਈ ਰਾਸ਼ੀ ਨਾਲ ਲੋੜਵੰਦ ਹਥਿਆਰਬੰਦ ਸੈਨਾਵਾਂ ਦੇ ਸ਼ਹੀਦ ਸੈਨਿਕਾਂ, ਜਿੰਨ੍ਹਾਂ ਨੇ ਦੇਸ਼ ਦੀ ਖਾਤਰ ਆਪਣਾ-ਆਪ ਕੁਰਬਾਨ ਕਰ ਦਿੱਤਾ, ਦੇ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਵਰਤੀ ਜਾਂਦੀ ਹੈ। ਇਸ ਲਈ ਆਪ ਸਭ ਝੰਡਾ ਫੰਡ (ਫਲੈਗ ਡੇਅ ਫੰਡ) ਵਿੱਚ ਦਿਲ ਖੋਲ੍ਹ ਕੇ ਦਾਨ ਦਿਓ। ਇਹ ਦਾਨ ਆਮਦਨ ਕਰ ਤੋਂ ਵੀ ਮੁਕਤ ਹੈ।

ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ ਦੇ ਸੁਪਰਡੈਂਟ ਸ਼੍ਰੀ ਪਰਮਜੀਤ ਸਿੰਘ, ਸ਼੍ਰੀ ਜਸਕਰਨ ਸਿੰਘ, ਸੂਬੇਦਾਰ ਸੇਵਕ ਸਿੰਘ, ਸੂਬੇਦਾਰ ਦਰਸ਼ਨ ਸਿੰਘ ਅਤੇ ਅਧਿਆਪਕ ਜਗਜੀਵਨ ਸਿੰਘ ਤੋਂ ਇਲਾਵਾ ਸਮੂਹ ਸਟਾਫ ਅਤੇ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਸਾਬਕਾ ਸੈਨਿਕ, ਵਿਧਵਾਵਾਂ ਅਤੇ ਆਸ਼ਰਿਤ ਸ਼ਾਮਿਲ ਹੋਏ।

 

Tags: Kala Ram Kansal , Sub Divisional Magistrate , SDM Mansa , Mansa , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD