Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ

5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 05 Dec 2024

Last updated on: Dec 05, 2024, 00:00 IST

ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।  

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ। 

ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੀ ਹੌਂਡਾ ਐਕਟਿਵਾ (ਪੀਬੀ 02 ਡੀ ਕੇ 8780) ਅਤੇ ਹੀਰੋ ਡੀਲਕਸ ਐਚ.ਐਫ. (ਪੀਬੀ 02 ਈ 5854) ਵੀ ਜ਼ਬਤ ਕੀਤਾ ਹੈ, ਜਿਸ ਉੱਤੇ ਉਹ ਸਵਾਰ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਉਨ੍ਹਾਂ ਨੇ ਅੱਗੇ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਨੂੰ ਸਪਲਾਈ ਕਰਨੀ ਸੀ।

ਇਤਲਾਹ ਤੋਂ ਇਹ ਵੀ ਪਤਾ ਲੱਗਾ ਕਿ ਦੋਵੇਂ ਦੋਸ਼ੀ ਚਿੱਟੇ ਰੰਗ ਦੀ ਹੌਂਡਾ ਐਕਟਿਵਾ ’ਤੇ ਪੰਜਾਬੀ ਬਾਗ ਪੈਲੇਸ ਨੇੜੇ ਅੰਮ੍ਰਿਤਸਰ-ਅਟਾਰੀ ਰੋਡ ’ਤੇ ਨਸ਼ੇ ਦੀ ਖੇਪ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਤੱਕ ਪਹੁੰਚਾਉਣ ਲਈ ਆ ਰਹੇ ਹਨ ਅਤੇ ਹੁਸਨਪ੍ਰੀਤ ਸਿੰਘ ਆਪਣੇ ਕਾਲੇ ਰੰਗ ਦੇ ਮੋਟਰਸਾਈਕਲ ਹੀਰੋ ਡੀਲਕਸ ਐਚ.ਐਫ. ’ਤੇ ਖੇਪ ਹਾਸਲ ਕਰਨ ਲਈ ਉੱਥੇ ਪਹੁੰਚ ਰਿਹਾ ਹੈ।

ਡੀਜੀਪੀ ਨੇ ਦੱਸਿਆ ਕਿ ਸੀ.ਆਈ.ਅੰਮ੍ਰਿਤਸਰ ਦੀਆਂ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਅਟਾਰੀ ਰੋਡ ਸਥਿਤ ਪੰਜਾਬੀ ਬਾਗ ਰਿਜ਼ੋਰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ  ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਪਾਕਿ-ਅਧਾਰਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 67 ਮਿਤੀ 04.12.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ  ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇਸ ਕੇਸ ਵਿੱਚ ਡਰੱਗ ਮਨੀ ਬਰਾਮਦ ਹੋਣ ਕਾਰਨ ਜੁਰਮ ਦੀ ਗੰਭੀਰਤਾ ਦੇ ਮੱਦੇਨਜ਼ਰ ਐਫਆਈਆਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 27-ਏ ਸ਼ਾਮਲ ਕੀਤੀ ਗਈ  ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD