Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਜੇਸ਼ ਤ੍ਰਿਪਾਠੀ ਨੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 05 Dec 2024

Last updated on: Dec 05, 2024, 00:00 IST

ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ  ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ  ਹੋਈ, ਇਸ ਮੌਕੇ ਸ੍ਰੀ ਦੇਸਰਾਜ ਜੁਆਇੰਟ ਡਾਇਰੈਕਟਰ ਸਟੇਟ ਰੋਡ ਸੈਫਟੀ ਕੌਂਸਲ (ਲੀਗਲ ਏਜੰਸੀ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ,ਡੀ.ਐਸ.ਪੀ.ਅਮਨਦੀਪ ਸਿੰਘ, ਡਾ.ਨਰੇਸ਼ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ, ਸ੍ਰੀ ਜਸਪ੍ਰੀਤ ਸਿੰਘ ਛਾਬੜਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਸੜਕਾਂ 'ਤੇ ਦੁਰਘਟਨਾਵਾਂ ਦੇ ਪੱਖ ਤੋਂ ਸੰਵੇਦਨਸ਼ੀਲ ਥਾਂਵਾਂ ਦੀ ਪਹਿਚਾਣ ਕਰਨ ਦੀ ਹਦਾਇਤ ਵੀ ਕੀਤੀ। ਇਸੇ ਮੌਕੇ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਲਈ ਜ਼ਿਆਦਾ ਤੋਂ ਜਿਆਦਾ ਸੈਮੀਨਾਰ ਲਗਾਏ ਜਾਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲ ਮੁੱਖ ਸੜਕਾਂ ਦੇ ਨਜ਼ਦੀਕ ਹਨ, ਉਥੇ ਸਾਈਨ ਬੋਰਡ ਅਤੇ ਸਪੀਡ ਬਰੈਕਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਪਹੁੰਚੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਗਰ ਕੌਸਲਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਅਵਾਰਾਂ ਪਸੂਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਨਜਾਇਜ ਕਬਜੇ ਹਟਾਉਣ ਲਈ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਆਵਾਜਾਈ ਦੌਰਾਨ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਹਨਾਂ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਕਿਨਾਰੇ ਉਗੀਆਂ ਝਾੜੀਆਂ ਅਤੇ ਵਧੀਆਂ ਦਰਖਤਾਂ ਦੇ ਟਾਹਣੀਆਂ ਦੀ ਕਟਾਈ ਕਰਵਾਈ ਜਾਵੇ ਤਾਂ ਜੋ ਸਰਦੀ ਦੀਆਂ ਧੁੰਦਾਂ ਦੌਰਾਨ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਜੁਆਇੰਟ ਡਾਇਰੈਕਟਰ ਸ੍ਰੀ ਦੇਸਰਾਜ ਨੇ ਦੱਸਿਆ ਕਿ ਅਣਪਛਾਤੇ ਵਾਹਨ ਵੱਲੋਂ ਹਾਦਸੇ ਦਾ ਸ਼ਿਕਾਰ ਲੋਕਾਂ ਨੂੰ ਸਰਕਾਰ ਵਲੋਂ ਆਰਥਿਕ ਮੱਦਦ ਦਿੱਤੀ ਜਾਂਦੀ ਹੈ। 

ਇਸ ਸਕੀਮ ਤਹਿਤ ਜਖਮੀ ਨੂੰ 50 ਹਜ਼ਾਰ ਅਤੇ ਮ੍ਰਿਤਕ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਪੀੜ੍ਹਤ ਆਪਣੀਆਂ ਅਰਜ਼ੀਆਂ ਆਪਣੇ ਇਲਾਕੇ ਦੇ ਐਸ ਐਚ ਓ ਜਾਂ ਐਸ ਡੀ ਐਮ ਦਫ਼ਤਰ ਨੂੰ ਦੇ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ  ਦੁਰਘਟਨਾਂ ਦੇ ਸਮੇਂ ਨੁਕਸਾਨੇ  ਵਹੀਕਲਾਂ  ਨੂੰ ਮੌਕੇ ਤੇ ਹਟਾਉਣ ਲਈ ਪੰਜਾਬ ਸਰਕਾਰ ਵਲੋਂ ਜਲਦੀ 23 ਰਿਕਵਰੀ ਵੈਨਾਂ ਦੀ ਖਰੀਦ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਸੜਕ ਹਾਦਸੇ ਵਿਚ ਕੋਈ ਜਖਮੀ ਹੋਵੇ ਤਾਂ ਉਸ ਨੂੰ ਜਲਦ ਤੋਂ ਜਲਦ ਹਸਪਤਾਲ ਪਹੁੰਚਾਉਣ ਵਿਚ ਮੱਦਦ ਕੀਤੀ ਜਾਵੇ ਅਤੇ ਅਜਿਹਾ ਨੇਕ ਕਾਰਜ ਕਰਨ ਵਾਲਿਆਂ ਨੂੰ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਤਹਿਤ ਸਨਮਾਨਿਤ ਵੀ ਕੀਤਾ ਜਾਂਦਾ ਹੈ। ਸੜਕ ਦੁਰਘਟਨਾਂਵਾਂ ਨੂੰ ਘੱਟ ਕਰਨ ਅਤੇ ਪੀੜਤਾਂ ਦੀ ਜਲਦ ਮੱਦਦ ਲਈ ਪੰਜਾਬ ਸਰਕਾਰ ਵਲੋਂ ਸੜਕ ਸੁਰੱਖਿਆ ਫੋਰਸ ਦਾ ਵੀ ਗਠਨ ਕੀਤਾ ਹੈ।

ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਪੂਰੀ ਸਾਵਧਾਨੀ ਵਰਤੀ ਜਾਵੇ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD