Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

6 ਦਸੰਬਰ ਨੂੰ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ

ਭਗਵੰਤ ਮਾਨ ਸਹਿਕਾਰੀ ਖੰਡ ਮਿੱਲ, ਬਟਾਲਾ ਵਿੱਚ 300 ਕਰੋੜ ਰੁਪਏ ਦੀ ਲਾਗਤ ਵਾਲੇ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਕਰਨਗੇ ਉਦਘਾਟਨ - ਸ਼ੈਰੀ ਕਲਸੀ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ/ਗੁਰਦਾਸਪੁਰ , 05 Dec 2024

Last updated on: Dec 05, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਟਾਲਾ ਇਲਾਕੇ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸ. ਭਗਵੰਤ ਸਿੰਘ ਮਾਨ 6 ਦਸੰਬਰ ਨੂੰ ਸਹਿਕਾਰੀ ਖੰਡ ਮਿੱਲ, ਬਟਾਲਾ ਵਿੱਚ 300 ਕਰੋੜ ਰੁਪਏ ਦੀ ਲਾਗਤ ਵਾਲੇ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 300 ਕਰੋੜ ਰੁਪਏ ਖ਼ਰਚ ਕਰਕੇ ਸੂਬੇ ਦੀ ਦੂਸਰੀ ਸਭ ਤੋਂ ਪੁਰਾਣੀ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ 1500 ਟੀਸੀਡੀ ਤੋਂ ਵਧਾ ਕੇ 3500 ਟੀਸੀਡੀ (ਜੋ ਭਵਿੱਖ ਵਿੱਚ 5000 ਟੀਸੀਡੀ ਤੱਕ ਵੱਧਣਯੋਗ ਹੈ) ਕੀਤੀ ਗਈ ਹੈ। 

ਇਸਦੇ ਨਾਲ ਹੀ ਇੱਥੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਵੀ ਲਗਾਇਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ੂਗਰ ਮਿੱਲ ਦੇ ਇਸ ਨਵੇਂ ਪ੍ਰੋਜੈਕਟ ਰਾਹੀਂ ਹੁਣ ਫਾਰਮਾ ਗਰੇਡ ਦੀ ਖੰਡ ਦਾ ਉਤਪਾਦਨ ਵੀ ਕੀਤਾ ਜਾਵੇਗਾ ਜੋ ਕਿ ਮਾਰਕਿਟ ਵਿੱਚ ਮੌਜੂਦਾ ਖੰਡ ਦੇ ਰੇਟਾਂ ਦੇ ਮੁਕਾਬਲੇ ਲਗਭਗ ਦੁੱਗਣੇ ਰੇਟਾਂ (70-100 ਰੁਪਏ ਪ੍ਰਤੀ ਕਿੱਲੋਗਰਾਮ) ’ਤੇ ਵਿਕੇਗੀ। ਇਸ ਤੋਂ ਇਲਾਵਾ ਕੋ-ਜਨਰੇਸ਼ਨ ਪ੍ਰੋਜੈਕਟ ਤੋਂ ਪੈਦਾ ਹੋਣ ਵਾਲੀ 14 ਮੈਗਾਵਾਟ ਬਿਜਲੀ ਵਿਚੋਂ 5 ਮੈਗਾਵਾਟ ਬਿਜਲੀ ਮਿੱਲ ਵੱਲੋਂ ਵਰਤੀ ਜਾਵੇਗੀ ਅਤੇ 9 ਮੈਗਾਵਾਟ ਸਰਕਾਰੀ ਗਰਿੱਡ ਨੂੰ ਵੇਚੀ ਜਾਵੇਗੀ ਜਿਸ ਨਾਲ ਮਿੱਲ ਨੂੰ ਵਾਧੂ ਵਿੱਤੀ ਲਾਭ ਹੋਵੇਗਾ ਅਤੇ ਮਿੱਲ ਆਪਣੇ ਪੱਧਰ ’ਤੇ ਕਿਸਾਨਾਂ ਨੂੰ ਗੰਨੇ ਦੀ ਕੀਮਤ ਦੀ ਅਦਾਇਗੀ ਕਰਨ ਦੇ ਸਮਰੱਥ ਹੋ ਸਕੇਗੀ। 

ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਖੰਡ ਮਿੱਲ ਦੀ ਸਮਰੱਥਾ ਵਧਣ ਅਤੇ ਕੋ-ਜਨਰੇਸ਼ਨ ਪਲਾਂਟ ਲੱਗਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ ਵਧਣ ਨਾਲ ਹੁਣ ਇਲਾਕੇ ਦੇ ਕਿਸਾਨਾਂ ਨੂੰ ਆਪਣਾ ਗੰਨਾਂ ਦੂਰ ਦੀਆਂ ਮਿੱਲਾਂ ਵਿੱਚ ਨਹੀਂ ਲਿਜਾਣਾ ਪਵੇਗਾ। 

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗੰਨੇ ਦੀ ਕਾਸ਼ਤ ਨੂੰ ਹੁੰਗਾਰਾ ਮਿਲੇਗਾ ਅਤੇ  ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ। ਸ੍ਰੀ ਕਲਸੀ ਨੇ ਕਿਹਾ ਕਿ ਸ਼ੂਗਰ ਮਿੱਲ ਬਟਾਲਾ ਦਾ ਨਵਾਂ ਪਲਾਂਟ ਸ਼ੁਰੂ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਉਨ੍ਹਾਂ ਕਿਹਾ ਕਿ 6 ਦਸੰਬਰ ਦਾ ਦਿਨ ਬਟਾਲਾ ਸ਼ੂਗਰ ਮਿੱਲ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖਿਆ ਜਾਵੇਗਾ।

ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ, ਡੀ.ਆਈ.ਜੀ. ਸ੍ਰੀ ਸਤਿੰਦਰ ਸਿੰਘ, ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ, ਏ.ਡੀ.ਸੀ. ਸ੍ਰੀ ਸੁਰਿੰਦਰ ਸਿੰਘ, ਐੱਸ.ਡੀ.ਐੱਮ. ਸ੍ਰੀ ਵਿਕਰਮਜੀਤ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਜਸਪ੍ਰੀਤ ਸਿੰਘ, ਜਨਰਲ ਮੈਨੇਜਰ ਸ਼ੂਗਰ ਮਿੱਲ ਬਟਾਲਾ ਸ. ਅਮਰਦੀਪ ਸਿੰਘ ਸੰਧੂ, ਸੁਪਰਡੈਂਟ ਸਲਵਿੰਦਰ ਸਿੰਘ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨਾਲ ਭਲਕੇ ਹੋਣ ਵਾਲੇ ਉਦਘਾਟਨੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। 

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਲਕੀਤ ਸਿੰਘ ਵੈਰੋਨੰਗਲ, ਬੰਟੀ ਟਰੈਂਡ, ਗਗਨਦੀਪ ਸਿੰਘ ਬਟਾਲਾ, ਮਹਿਕਪ੍ਰੀਤ ਸਿੰਘ ਬਾਜਵਾ ਕਲਾਨੌਰ ਸਮੇਤ ਹੋਰ ਵੀ ਆਗੂ ਹਾਜ਼ਰ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD