Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦੀਪਸ਼ਿਖਾ ਸ਼ਰਮਾ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ

Deepshikha Sharma, DC Ferozepur, Deputy Commissioner Ferozepur, Ferozepur, Armed Forces Flag Day

Web Admin

Web Admin

5 Dariya News

ਫਿਰੋਜ਼ਪੁਰ , 05 Dec 2024

Last updated on: Dec 05, 2024, 00:00 IST

ਹਰ ਸਾਲ ਦੀ ਤਰ੍ਹਾਂ ਜਿਲ੍ਹਾ ਫਿਰੋਜ਼ਪੁਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ  07 ਦਸੰਬਰ 2024 ਨੂੰ ਮਨਾਇਆ ਜਾਂਦਾ ਹੈ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਸਬੰਧ ਵਿੱਚ ਕਾਰਜਵਾਹਕ ਸੁਪਰਡੰਟ, ਜਿਲ੍ਹਾ ਰੱਖਿਆ ਸੇਵਾਵਾਂ ਫਿਰੋਜ਼ਪੁਰ ਦੀ ਅਗਵਾਈ ਹੇਠ ਉਹਨਾਂ ਦੇ ਸਟਾਫ਼ ਮੈਬਰਾਂ ਵੱਲੋਂ ਮਾਣਯੋਗ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਦੀਪਸ਼ਿਖਾ, ਆਈ.ਏ.ਐਸ ਨੂੰ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ ਗਈ। ਮਾਣਯੋਗ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ੍ਹ ਵਾਸਤੇ ਕੁਰਬਾਨ ਕੀਤਾ ਹੈ। 

ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ ਜਿਸ ਨਾਲ ਸੈਨਿਕਾਂ ਦੇ ਪਰਿਵਾਰਾਂ ਨੂੰ ਹੌਸਲਾ ਮਿਲਦਾ ਹੈ ਅਤੇ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਹਨਾਂ ਦੇ ਨਾਲ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ, ਜ਼ੋ ਕਿ ਸ਼ਲਾਘਾਯੋਗ ਹਨ। ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ। 

ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜਿੰਮੇਵਾਰੀ ਬਣ ਜਾਂਦੀ ਹੈ। ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ^ਸਮੇਂ ਤੇ ਕਈ ਪ੍ਰਕਾਰ ਦੀ ਮੱਦਦ ਕਰਦੀ ਹੈ, ਪ੍ਰੰਤੂ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਸਹਾਨੂਭੂਤੀ ਪ੍ਰਗਟ ਕਰਨ ਲਈ ਇੱਕ ਸੁਨਿਹਰੀ ਮੌਕਾ ਪ੍ਰਦਾਨ ਕਰਦਾ ਹੈ। 

ਇਸ ਲਈ ਭਾਰਤ ਦੇਸ਼ ਦਾ ਹਰ ਨਾਗਰਿਕ ਝੰਡਾ ਦਿਵਸ ਮਨਾ ਕੇ ਦਿਲ ਖੋਲ ਕੇ ਦਾਨ ਕਰਦਾ ਹੈ। ਦਾਨ ਵੱਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸ਼ਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜ਼ੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਹੋਰ ਲੋੜਵੰਦ ਸਾਬਕਾ ਸੈFਨਿਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਲਈ ਵਰਤਿਆਂ ਜਾਂਦਾ ਹੈ। ਇਸ ਲਈ ਮਾਣਯੋਗ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਇਸ ਝੰਡਾ ਦਿਵਸ ਤੇ ਸਾਰੇ ਫਿਰੋਜ਼ਪੁਰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ, ਕਾਲਜ਼ਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ੳਹਨਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਲਾਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪਰਵਾਹ ਨਾਂ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ਅਤੇ ਸਾਡੇ ਕੱਲ ਲਈ ਆਪਣਾ ਅੱਜ ਕੁਰਬਾਨ ਕੀਤਾ। 

ਇਹਨਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਹੀ ਅਸੀਂ ਦੇਸ਼ ਦੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਲਈ ਸਾਡਾ ਇਹ ਸਮਾਜਿਕ ਫਰਜ਼ ਬਣਦਾ ਹੈ ਕਿ ਅਸੀਂ ਵੀ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਈਏ। ਸ਼ਹੀਦ ਸਦਾ ਅਮਰ ਰਹਿੰਦੇ ਹਨ। ਇਸ ਸ਼ੁਭ ਮੌਕੇ ਤੇ ਅਸੀ ਆਪਣੀ ਸਮਰੱਥਾ ਅਨੁਸਾਰ ਵੱਧ ਚੜ੍ਹ ਕੇ ਦਾਨ ਕਰੀਏ। ਮਾਣਯੋਗ ਡਿਪਟੀ ਕਮਿਸ਼ਨਰ ਨੇ ਇਹ ਵੀ ਜਾਣੂ ਕਰਵਾਇਆ ਕਿ ਇਸ ਸ਼ੁਭ ਕਾਰਜ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਭਾਰਤ ਸਰਕਾਰ ਵੱਲੋਂ ਕਰ ਮੁੱਕਤ ਹੋਵੇਗੀ। 

ਇਸ ਮੋਕੇ ਤੇ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਦੇ ਸਟਾਫ ਤੋਂ ਇਲਾਵਾ ਹੋਰਨਾਂ ਸਮੇਤ ਸ੍ਰੀ ਮਨਜੀਤ ਸਿੰਘ, ਨਿਜੀ ਸਹਾਇਕ ਡਿਪਟੀ ਕਮਿਸ਼ਨਰ, ਫਿਰੋਜ਼ਪਰ ਵੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD