Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਖੇਤੀ ਵਿਭਿੰਨਤਾ ਤੇ ਕਿਸਾਨਾਂ ਦਾ ਆਮਦਨ ਵਧਾਉਣ ਲਈ ਵਚਨਬੱਧ - ਕੁਲਤਾਰ ਸਿੰਘ ਸੰਧਵਾਂ

ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਅਧਾਰਿਤ ਸਹਾਇਕ ਧੰਦਿਆਂ, ਉਦਯੋਗਾਂ, ਮਾਰਕਟਿੰਗ ਪ੍ਰਤੀ ਜਾਗਰੂਕ ਕੀਤਾ ਜਾਵੇਗਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਕੋਟਕਪੂਰਾ , 05 Dec 2024

Last updated on: Dec 05, 2024, 00:00 IST

ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵਿੱਚੋਂ ਕੱਢਣ, ਉਨ੍ਹਾਂ ਨੂੰ ਬਾਗਬਾਨੀ, ਸਬਜੀਆਂ ਦੀ ਕਾਸ਼ਤ ਤੇ ਖੇਤੀ ਅਧਾਰਿਤ ਹੋਰ ਧੰਦੇ ਜਿਵੇਂ ਡੇਅਰੀ ਫਾਰਮਿੰਗ, ਮੱਖੀ ਪਾਲਣ ਆਦਿ ਪ੍ਰਤੀ ਉਤਸ਼ਾਹਿਤ ਕਰਨ ਅਤੇ ਵੱਖ ਵੱਖ ਨਵੀਨਤਮ ਫਸਲਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਖੇਤੀ ਅਧਾਰਿਤ ਮਾਈਕ੍ਰੋ ਉਦਯੋਗ ਲਗਾਉਣ ਲਈ ਉਤਸ਼ਾਹਿਤ ਕਰਨ ਲਈ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬਰਗਾੜੀ ਦੇ ਅਗਾਂਹਵਧੂ ਕਿਸਾਨ ਸ. ਅਮਰਜੀਤ ਸਿੰਘ ਢਿੱਲੋਂ ਦੇ ਖੇਤ ਵਿਖੇ ਅਗਾਂਹਵਧੂ ਕਿਸਾਨਾਂ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। 

ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਜਿਵੇਂ ਖੇਤੀਬਾੜੀ ਵਿਭਾਗ, ਉਦਯੋਗ, ਸਹਿਕਾਰਤਾ ਸਮੇਤ ਹੋਰ ਵਿਭਾਗਾਂ ਨੇ ਹਿੱਸਾ ਲਿਆ। ਇਸ ਮੌਕੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੂੰ ਸਬੰਧੋਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਫਸਲੀ ਵਿਭਿੰਨਤਾ ਅਤੇ ਖੇਤੀ ਅਧਾਰਿਤ ਹੋਰ ਧੰਦਿਆਂ ਲਈ ਉਤਸ਼ਾਹਿਤ ਕਰਨ ਲਈ ਛੇਤੀ ਹੀ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਖੇਤੀ ਅਧਾਰਿਤ ਛੋਟੇ ਉਦਯੋਗ ਲਗਾ ਕੇ ਕਿਸਾਨਾਂ ਨੂੰ ਖੁਦ ਮਾਰਕਟਿੰਗ ਕਰਨ ਵੱਲ ਵੀ ਤੋਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਬਹੁਤ ਹੀ ਵਧੀਆ ਸਕੀਮਾਂ ਹਨ, ਜਿੰਨਾ ਪ੍ਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਉਣ ਅਤੇ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ, ਛੋਟੇ ਉਦਯੋਗਾ ਅਤੇ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਸਹਾਇਕ ਧੰਦਿਆਂ ਲਈ ਦਿੱਤੀ ਜਾਂਦੀ ਸਬਸਿਡੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ। 

ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਵੱਧ ਤੋਂ ਵੱਧ ਸਮੂਹ ਬਣਾਏ ਜਾਣ ਅਤੇ ਇਸ ਲਈ ਸਰਕਾਰ ਵੱਲੋਂ ਉਦਯੋਗ ਸਥਾਪਿਤ ਕਰਨ ਲਈ ਇਨ੍ਹਾਂ ਸਮੂਹਾਂ ਨੂੰ 90 ਪ੍ਰਤੀਸ਼ਤ ਤੱਕ ਸਬਸਿਡੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਅਤੇ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਦੇ ਆਦੇਸ਼ਾਂ ਅਨੁਸਾਰ ਵੱਖ ਵੱਖ ਵਿਭਾਗਾਂ ਵੱਲੋਂ ਕਿਸਾਨਾ ਭਲਾਈ ਸਕੀਮਾਂ, ਸਹਾਇਕ ਧੰਦੇ ਅਪਣਾਉਣ ਅਤੇ ਉਦਯੋਗ ਲਗਾਉਣ ਲਈ ਦਿੱਤੀ ਜਾਂਦੀ ਸਬਸਿਡੀ ਬਾਰੇ ਪਿੰਡਾਂ ਵਿੱਚ ਵੱਡੀ ਪੱਧਰ ਤੇ ਕੈਂਪ ਲਗਾਏ ਜਾਣਗੇ ਅਤੇ ਕਿਸਾਨਾਂ ਨੂੰ ਇਸ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। 

ਇਸ ਮੌਕੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੇ ਵੀ ਲਘੂ, ਮਾਧਿਅਮ ਉਦਯੋਗ ਸਥਾਪਿਤ ਕਰਨ ਲਈ ਕਿਸਾਨਾਂ ਜਾ ਕਿਸਾਨ ਸਮੂਹਾਂ ਨੂੰ ਦਿੱਤੀ ਜਾਂਦੀ ਸਬਸਿਡੀ ਆਦਿ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਬਾਗਬਾਨੀ, ਸਬਜੀਆਂ ਦੀ ਕਾਸ਼ਤ ਸਮੇਤ ਕਰੀਬ 15 ਤਰ੍ਹਾਂ ਦੀਆਂ ਫਲਾਂ, ਫੁੱਲਾਂ ਆਦਿ ਦੀ ਖੇਤੀ ਕਰਦਾ ਹੈ ਅਤੇ ਕਿਸਾਨ ਗਰੁੱਪ ਬਣਾ ਕੇ ਉਨ੍ਹਾਂ ਨੂੰ ਫਲਾਂ ਅਤੇ ਸਬਜੀਆਂ ਦੀ ਕਾਸ਼ਤ ਸਬੰਧੀ ਵੀ ਜਾਣਕਾਰੀ ਦਿੱਤੀ ਜਾਂਦੀ ਹੈ। 

ਉਨ੍ਹਾਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸੁਝਾਅ ਦਿੱਤਾ ਕਿ ਵੱਖ ਵੱਖ ਕਿਸਾਨਾਂ ਦੇ ਸਮੂਹ ਬਣਾ ਕੇ ਉਨ੍ਹਾਂ ਦੇ ਉਤਪਾਦ ਵੇਚਣ ਲਈ ਵੱਖ ਵੱਖ ਥਾਵਾਂ ਤੇ ਆਉਟਲੈੱਟ ਸਥਾਪਿਤ ਕੀਤੇ ਜਾਣ। ਇਸ ਮੌਕੇ ਕਿਸਾਨ ਸ. ਮਨਜੀਤ ਸਿੰਘ ਨੇ ਦੱਸਿਆ ਕਿ ਉਹ ਮਿਰਚ, ਲੱਸਣ , ਪਿਆਜ ਆਦਿ ਦੀ ਖੇਤੀ ਕਰਦਾ ਹੈ ਅਤੇ ਖੁਦ ਹੀ ਇਸ ਦੀ ਮਾਰਕਟਿੰਗ ਕਰਦਾ ਹੈ ਅਤੇ ਵਧੀਆ ਮੁਨਾਫਾ ਕਮਾ ਰਿਹਾ ਹੈ। ਕਿਸਾਨ ਬਲਦੇਵ ਸਿੰਘ ਪਿੰਡ ਪੁਰਾਣਾ ਨੇ ਜੋ, ਗੰਨਾ, ਸਬਜੀਆਂ ਆਦਿ ਦੀ ਕਾਸ਼ਤ ਕਰਦੇ ਹਨ ਅਤੇ ਗੰਨੇ ਤੋਂ ਗੁੜ, ਸ਼ੱਕਰ ਬਣਾਉਣਦੇ ਹਨ, ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਅਮਨਦੀਪ ਸਿੰਘ ਬਾਬਾ, ਜਨਰਲ ਮੈਨੇਜਰ ਉਦਯੇਗ ਕੇਂਦਰ ਸ. ਸੁਖਮੰਦਰ ਸਿੰਘ ਰੇਖੀ, ਖੇਤੀਬਾੜੀ ਅਫਸਰ ਸ. ਕੁਲਦੀਪ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD