Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਵਿੱਤੀ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਬੇਮਿਸਾਲ ਸੇਵਾਵਾਂ ਲਈ ਸਨਮਾਨਿਤ ਕੀਤਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Krishan Kumar

Web Admin

Web Admin

5 Dariya News

ਚੰਡੀਗੜ੍ਹ , 05 Dec 2024

Last updated on: Dec 05, 2024, 00:00 IST

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰਣਨੀਤਕ ਕਦਮ ਚੁੱਕਣੇ ਸਮੇਂ ਦੀ ਲੋੜ ਹੈ। ਇੱਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਆਈ.ਏ.ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਤੀ ਕਮਿਸ਼ਨਰ ਕਰ ਵਜੋਂ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਅੰਦਰ ਪੂੰਜੀ ਸਿਰਜਣ ਲਈ ਸੰਭਾਵੀ ਖੇਤਰਾਂ ਦੀ ਸ਼ਨਾਖਤ ਕਰਨ। ਉਨ੍ਹਾਂ ਅਜਿਹੇ ਅਣਗੌਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜਿੱਥੋਂ ਸੂਬਾ ਸਰਕਾਰ ਮਾਲੀਆ ਪੈਦਾ ਕਰ ਸਕਦੀ ਹੈ। 

ਫੰਡਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਅਲਾਟ ਕੀਤੇ ਫੰਡਾਂ ਦੀ ਸਮੇਂ ਸਿਰ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੇਈ ਵੀ ਫੰਡ ਲੈਪਸ ਨਾ ਹੋ ਸਕੇ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਪ੍ਰਬੰਧਕੀ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਖੇਤਰਾਂ ਬਾਰੇ ਚਰਚਾ ਕੀਤੀ, ਜਿੱਥੇ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਕੀਤੇ ਜਾ ਸਕਦੇ ਹਨ। 

ਉਨ੍ਹਾਂ ਖ਼ਾਸ ਕਰਕੇ ਸਿੱਖਿਆ ਅਤੇ ਸੜਕੀ ਨੈੱਟਵਰਕ ਦੇ ਖੇਤਰਾਂ ਸਣੇ ਹੋਰਨਾਂ ਵਿਕਾਸ ਫੰਡਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਲਈ ਉਪਰਾਲੇ ਕਰਨ ਦਾ ਸੁਝਾਅ ਵੀ ਦਿੱਤਾ। ਵਿੱਤ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਨਮਾਨ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਗਨ ਅਤੇ ਮਿਹਨਤ ਦਾ ਪ੍ਰਮਾਣ ਹੈ। 

ਵਿੱਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਜੀ.ਐਸ.ਟੀ ਕੁਲੈਕਸ਼ਨ ਵਿੱਚ 62.93 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਿਲ ਕਰਨ ਦਾ ਸਿਹਰਾ ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦੇ ਨਤੀਜੇ ਵਜੋਂ ਇਸ ਸਾਲ ਨਵੰਬਰ ਵਿੱਚ 2,477.37 ਕਰੋੜ ਰੁਪਏ ਦਾ ਰਿਕਾਰਡ ਸ਼ੁੱਧ ਜੀਐਸਟੀ ਕੁਲੈਕਸ਼ਨ ਹੋਇਆ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Krishan Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD