Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਹਰਭਜਨ ਸਿੰਘ ਈ.ਟੀ.ਓ

ਬਿਨਾਂ ਕਿਸੇ ਮੱਤਭੇਦ ਤੋਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਜਾਣਗੇ : ਰਜਨੀਸ਼ ਦਹੀਯਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajneesh Kumar Dahiya, Rajneesh Dahiya, Firozpur

Web Admin

Web Admin

5 Dariya News

ਮਮਦੋਟ (ਫ਼ਿਰੋਜ਼ਪੁਰ) , 05 Dec 2024

Last updated on: Dec 05, 2024, 00:00 IST

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਵੱਲੋਂ ਮਮਦੋਟ ਵਿਖੇ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਦੇ ਚੁਣੇ ਗਏ ਸਰਪੰਚਾਂ ਤੇ ਪੰਚਾਂ ਨਾਲ ਵਿਸ਼ੇਸ਼ ਸਮਾਗਮ ਦੌਰਾਨ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ, ਸਮੁੱਚੀ ਆਪ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸਾਡੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਹਲਕਾ ਦਿਹਾਤੀ ਵਿਖੇ ਪੰਚਾਇਤੀ ਚੋਣਾਂ ਵਿੱਚ 234' ਚੋਂ 222 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ ਜੋ ਕਿ ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਮੁਕਤ ਲੋਕ ਪੱਖੀ ਨੀਤੀਆਂ ਦਾ ਹੀ ਨਤੀਜਾ ਹੈ। ਵਿਧਾਇਕ ਨੇ ਮੰਤਰੀ ਸਾਹਿਬ ਨੂੰ ਮਮਦੋਟ ਵਿਖੇ ਬਿਜਲੀ ਘਰ 66 ਕੇਵੀ ਤੋਂ 132 ਕੇਵੀ ਨਵੀਨੀਕਰਨ ਕਰਨ ਦੀ ਮੰਗ ਕੀਤੀ ਜਿਸ ਦਾ ਕੈਬਨਿਟ ਮੰਤਰੀ ਵੱਲੋਂ ਮੌਕੇ ਤੇ ਹੀ ਛੇਤੀ ਤੋਂ ਛੇਤੀ ਪੂਰਾ ਕਰਨ ਦਾ ਭਰੋਸਾ ਦਿੱਤਾ। 

ਇਸ ਤੋਂ ਇਲਾਵਾ ਵਿਧਾਇਕ ਸ਼੍ਰੀ ਦਹੀਯਾ ਵੱਲੋਂ ਹੋਰ ਵਿਕਾਸ ਕਾਰਜਾਂ ਬਾਰੇ ਵੀ ਮੰਗ ਰੱਖੀ ਗਈ ਜੋ ਕੈਬਨਿਟ ਮੰਤਰੀ ਵੱਲੋ ਪ੍ਰਵਾਨ ਕੀਤੀਆਂ ਗਈਆਂ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਭ ਤੋਂ ਪਹਿਲਾਂ ਮੁਬਾਰਕਬਾਦ ਦਿੱਤੀ। ਆਪਣੇ-ਆਪਣੇ ਪਿੰਡਾਂ ਵਿੱਚ ਬਿਨਾਂ ਕਿਸੇ ਮੱਤਭੇਦ ਤੋਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ ਦੇ ਕੰਮ ਕਰਵਾਉਣ ਅਤੇ ਸਾਰੇ ਪਿੰਡ ਦੇ ਵਾਸੀਆਂ ਨੂੰ ਨਾਲ ਲੈ ਕੇ ਚੱਲਣ ਦਾ ਸੱਦਾ ਦਿੱਤਾ। 

ਉਨ੍ਹਾਂ ਬਿਨਾਂ ਵਿਤਕਰੇ ਅਤੇ ਭੇਦਭਾਵ ਦੇ ਪਿੰਡ ਦਾ ਵਿਕਾਸ ਅਤੇ ਪਿੰਡ ਦੇ ਲੋਕਾਂ ਦੀ ਸੇਵਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਕੰਮਾਂ ਲਈ ਗ੍ਰਾਂਟਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਜੋ ਕੋਈ ਵੀ ਪ੍ਰੋਗਰਾਮ ਕਰਵਾਉਣਾ ਹੋਵੇਗਾ ਉਸ ਪਿੰਡ ਦੇ ਲੋਕ ਸਾਰੇ ਇਕੱਠੇ ਹੋ ਕੇ ਕਰਵਾਉਣਗੇ। 

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਪਿੰਡ ਵਾਸੀਆਂ ਬਿਨਾਂ ਕਿਸੇ ਮੱਤਭੇਦ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਕੰਮ ਕਰੋ ਅਤੇ ਕਿਸੇ ਨੇ ਵੀ ਆਪਣੇ ਮਨਾਂ ਵਿੱਚ ਕਿਸੇ ਲਈ ਮਤਭੇਦ ਨਹੀਂ ਰੱਖਣਾ ਅਤੇ ਹਰ ਇੱਕ ਨੂੰ ਨਾਲ ਲੈਕੇ ਚੱਲਣਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਸਾਰੇ ਪਰਿਵਾਰ ਇਕੱਠੇ ਹੋ ਗਏ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਏ ਗਏ ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਦੇ ਕੰਮ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਸ਼੍ਰੀ ਮਤੀ ਭੁਪਿੰਦਰ ਕੌਰ ਜ਼ਿਲ੍ਹਾ ਹੈਡ ਆਮ ਆਦਮੀ ਪਾਰਟੀ, ਰੌਬੀ ਸੰਧੂ, ਨਿਰਵੈਰ ਸਿੰਘ ਸਿੰਧੀ, ਵੱਡੀ ਗਿਣਤੀ ਵਿਚ ਸਰਪੰਚ, ਪੰਚ ਅਤੇ ਆਪ ਵਰਕਰ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajneesh Kumar Dahiya , Rajneesh Dahiya , Firozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD