Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਵਲਾਦੀਮੀਰ ਪੁਤਿਨ ਨੇ ਵੀਟੀਬੀ ਫੋਰਮ 'ਤੇ ਨਰਿੰਦਰ ਮੋਦੀ ਦੀ 'ਭਾਰਤ-ਪਹਿਲੀ' ਨੀਤੀ ਅਤੇ 'ਮੇਕ ਇਨ ਇੰਡੀਆ' ਪਹਿਲਕਦਮੀ ਦੀ ਸ਼ਲਾਘਾ ਕੀਤੀ

ਵਲਾਦੀਮੀਰ ਪੁਤਿਨ ਨੇ ਭਾਰਤ ਵਿੱਚ ਮੈਨੂਫੈਕਚਰਿੰਗ ਪਲਾਂਟ ਸਥਾਪਿਤ ਕਰਨ ਲਈ ਰੂਸ ਦੀ ਇੱਛਾ ਨੂੰ ਉਜਾਗਰ ਕੀਤਾ

5 Dariya News

5 Dariya News

5 Dariya News

ਮਾਸਕੋ , 05 Dec 2024

Last updated on: Dec 05, 2024, 00:00 IST

ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 15ਵੀਂ 'ਵੀਟੀਬੀ ਰਸ਼ੀਆ ਕਾਲਿੰਗ ਇਨਵੈਸਟਮੈਂਟ ਫੋਰਮ' ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ "ਭਾਰਤ-ਪਹਿਲਾਂ" ਨੀਤੀ ਅਤੇ "ਮੇਕ ਇਨ ਇੰਡੀਆ" ਪਹਿਲਕਦਮੀ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਪੁਤਿਨ ਨੇ ਵਿਕਾਸ ਲਈ ਸਥਿਰ ਮਾਹੌਲ ਨੂੰ ਪ੍ਰਫੁੱਲਤ ਕਰਨ ਲਈ ਭਾਰਤ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਵੇਂ ਇਨ੍ਹਾਂ ਨੀਤੀਆਂ ਨੇ ਭਾਰਤ ਦੇ ਵਿਕਾਸ ਵਿੱਚ ਯੋਗਦਾਨ ਦਿੱਤਾ ਹੈ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੈਨੂਫੈਕਚਰਿੰਗ ਨੂੰ ਉਤਸ਼ਾਹਿਤ ਕਰਨ ਅਤੇ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ "ਮੇਕ ਇਨ ਇੰਡੀਆ" ਪਹਿਲਕਦਮੀ ਨੇ ਆਲਮੀ ਅਰਥਵਿਵਸਥਾ ਵਿੱਚ ਭਾਰਤ ਦੀ ਸਥਿਤੀ ਨੂੰ ਮਜ਼ਬੂਤ ​​ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਰਾਸ਼ਟਰਪਤੀ ਪੁਤਿਨ ਦੀ ਟਿੱਪਣੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਦੀ ਆਰਥਿਕ ਤਰੱਕੀ ਨੂੰ ਦਰਸਾਉਂਦੀ ਹੈ। 

ਉਨ੍ਹਾਂ ਨੇ ਭਾਰਤ ਸਰਕਾਰ ਅਤੇ ਛੋਟੇ ਅਤੇ ਮੱਧ ਅਕਾਰ ਦੇ ਉਦਯੋਗਾਂ (ਐੱਸਐੱਮਈਜ਼) ਲਈ "ਸਥਿਰ ਸਥਿਤੀਆਂ" ਬਣਾਉਣ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ, ਖਾਸ ਤੌਰ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਸ਼ੁਰੂ ਕੀਤੀਆਂ ਆਰਥਿਕ ਪਹਿਲਕਦਮੀਆਂ ਨੂੰ ਉਜਾਗਰ ਕੀਤਾ, ਜਿਸ ਵਿੱਚ "ਮੇਕ ਇਨ ਇੰਡੀਆ" ਪ੍ਰੋਗਰਾਮ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

ਰਾਸ਼ਟਰਪਤੀ ਪੁਤਿਨ ਨੇ ਭਾਰਤ ਵਿੱਚ ਮੈਨੂਫੈਕਚਰਿੰਗ ਆਪ੍ਰੇਸ਼ਨ ਸਥਾਪਿਤ ਕਰਨ ਲਈ ਰੂਸ ਦੀ ਇੱਛਾ ਪ੍ਰਗਟ ਕਰਦਿਆਂ ਰੂਸ ਦੇ ਆਯਾਤ ਘਟਾਉਣ ਦੇ ਪ੍ਰੋਗਰਾਮ ਅਤੇ ਭਾਰਤ ਦੀ "ਮੇਕ ਇਨ ਇੰਡੀਆ" ਪਹਿਲਕਦਮੀ ਦੇ ਦਰਮਿਆਨ ਸਮਾਨਤਾਵਾਂ ਨੂੰ ਦਰਸਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਨਿਵੇਸ਼ ਲਾਭਦਾਇਕ ਹੈ। 

ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਭਾਰਤ ਦੀ ਲੀਡਰਸ਼ਿਪ ਨੇ ਆਪਣੇ ਰਾਸ਼ਟਰੀ ਹਿਤਾਂ ਨੂੰ ਪਹਿਲ ਦੇਣ 'ਤੇ ਧਿਆਨ ਕੇਂਦ੍ਰਿਤ ਕੀਤਾ ਹੈ। ਉਨ੍ਹਾਂ ਨੇ ਕਿਹਾ, ''ਪ੍ਰਧਾਨ ਮੰਤਰੀ ਮੋਦੀ ਦਾ ਵੀ 'ਮੇਕ ਇਨ ਇੰਡੀਆ' ਨਾਮਕ ਇੱਕ ਅਜਿਹਾ ਹੀ ਪ੍ਰੋਗਰਾਮ ਹੈ। ਅਸੀਂ ਭਾਰਤ ਵਿੱਚ ਆਪਣੇ ਮੈਨੂਫੈਕਚਰਿੰਗ ਪਲਾਂਟ ਨੂੰ ਸਥਾਪਤ ਕਰਨ ਲਈ ਵੀ ਤਿਆਰ ਹਾਂ। 

ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਭਾਰਤ ਸਰਕਾਰ, ਭਾਰਤ ਨੂੰ ਪਹਿਲ ਦੇਣ ਦੀ ਨੀਤੀ ਦੇ ਤਹਿਤ, ਸਥਿਰ ਹਾਲਾਤ ਪੈਦਾ ਕਰ ਰਹੀ ਹੈ। ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਭਾਰਤ ਵਿੱਚ ਨਿਵੇਸ਼ ਕਰਨਾ ਲਾਭਦਾਇਕ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰੂਸੀ ਕੰਪਨੀ ਰੋਜ਼ਨੈਫਟ ਨੇ ਹਾਲ ਹੀ ਵਿੱਚ ਦੇਸ਼ ਵਿੱਚ $20 ਬਿਲੀਅਨ ਦਾ ਨਿਵੇਸ਼ ਕੀਤਾ ਹੈ। 

ਰਾਸ਼ਟਰਪਤੀ ਪੁਤਿਨ ਨੇ ਬ੍ਰਿਕਸ ਦੇ ਵਿਕਾਸ ਦੇ ਸਬੰਧ ਵਿੱਚ ਰੂਸ ਦੇ ਆਯਾਤ ਘਟਾਉਣ ਦੇ ਪ੍ਰੋਗਰਾਮ ਦੀ ਮਹੱਤਤਾ 'ਤੇ ਚਾਨਣਾ ਪਾਇਆ, ਜਿਸ ਵਿੱਚ ਐੱਸਐੱਮਈਜ਼ ਦੇ ਵਿਕਾਸ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਅਤੇ ਬ੍ਰਿਕਸ + ਦੇਸ਼ਾਂ ਵਿੱਚ ਐੱਸਐੱਮਈਜ਼ ਲਈ ਸੁਚਾਰੂ ਵਪਾਰਕ ਲੈਣ-ਦੇਣ ਦੀ ਸਹੂਲਤ ਲਈ ਤੇਜ਼ੀ ਨਾਲ ਵਿਵਾਦ ਹੱਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਗਿਆ।

ਉਨ੍ਹਾਂ ਨੇ ਨਵੇਂ ਰੂਸੀ ਬ੍ਰਾਂਡਾਂ ਦੇ ਉਭਾਰ ਵੱਲ ਧਿਆਨ ਦਿਵਾਇਆ ਜੋ ਬਾਜ਼ਾਰ ਤੋਂ ਬਾਹਰ ਹੋ ਚੁੱਕੇ ਪੱਛਮੀ ਬ੍ਰਾਂਡਾਂ ਦੀ ਥਾਂ ਲੈ ਰਹੇ ਹਨ ਅਤੇ ਖਪਤਕਾਰ ਵਸਤੂਆਂ, ਆਈਟੀ, ਉੱਚ-ਤਕਨੀਕ ਅਤੇ ਖੇਤੀਬਾੜੀ ਵਰਗੇ ਖੇਤਰਾਂ ਵਿੱਚ ਸਥਾਨਕ ਰੂਸੀ ਨਿਰਮਾਤਾਵਾਂ ਦੀ ਸਫ਼ਲਤਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, "ਸਾਡੇ ਲਈ, ਇਹ ਸਾਡੇ ਆਯਾਤ ਘਟਾਉਣ ਦੇ ਪ੍ਰੋਗਰਾਮ ਦੇ ਹਿੱਸੇ ਵਜੋਂ ਖਾਸ ਤੌਰ 'ਤੇ ਮਹੱਤਵਪੂਰਨ ਹੈ। 

ਨਵੇਂ ਰੂਸੀ ਬ੍ਰਾਂਡਾਂ ਦਾ ਉਭਾਰ ਨਾਲ ਉਨ੍ਹਾਂ ਪੱਛਮੀ ਕੰਪਨੀਆਂ ਦੇ ਬਦਲ ਵਜੋਂ ਮਦਦ ਕਰ ਰਿਹਾ ਹੈ, ਜਿਨ੍ਹਾਂ ਨੇ ਸਵੈ-ਇੱਛਾ ਨਾਲ ਸਾਡੇ ਬਜ਼ਾਰ ਨੂੰ ਛੱਡ ਦਿੱਤਾ ਹੈ। ਉਨ੍ਹਾਂ ਕਿਹਾ, "ਸਾਡੇ ਸਥਾਨਕ ਨਿਰਮਾਤਾਵਾਂ ਨੇ ਨਾ ਸਿਰਫ਼ ਖਪਤਕਾਰ ਵਸਤੂਆਂ ਵਿੱਚ, ਸਗੋਂ ਆਈਟੀ ਅਤੇ ਉੱਚ ਤਕਨੀਕ ਉਦਯੋਗਾਂ ਵਿੱਚ ਮਹੱਤਵਪੂਰਨ ਸਫ਼ਲਤਾ ਪ੍ਰਾਪਤ ਕੀਤੀ ਹੈ।"

ਰਾਸ਼ਟਰਪਤੀ ਪੁਤਿਨ ਨੇ ਐੱਸਐੱਮਈਜ਼ ਦੇ ਵਾਧੇ ਨੂੰ ਸਮਰਥਨ ਦੇਣ ਲਈ ਬ੍ਰਿਕਸ ਦੇਸ਼ਾਂ ਦਰਮਿਆਨ ਹੋਰ ਜ਼ਿਆਦਾ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਅਤੇ ਮੈਂਬਰ ਦੇਸ਼ਾਂ ਨੂੰ ਅਗਲੇ ਸਾਲ ਬ੍ਰਾਜ਼ੀਲ ਵਿੱਚ ਹੋਣ ਵਾਲੇ ਸਮਿਟ ਵਿੱਚ ਸਹਿਯੋਗ ਲਈ ਮੁੱਖ ਖੇਤਰਾਂ ਦੀ ਪਹਿਚਾਣ ਕਰਨ ਲਈ ਉਤਸ਼ਾਹਿਤ ਕੀਤਾ। 

ਬ੍ਰਿਕਸ ਦੇ ਨਾਲ ਰੂਸ ਦੇ ਨਿਵੇਸ਼ ਪਲੈਟਫਾਰਮ ਦਾ ਜ਼ਿਕਰ ਕਰਦੇ ਹੋਏ, ਰਾਸ਼ਟਰਪਤੀ ਪੁਤਿਨ ਨੇ ਕਿਹਾ ਕਿ ਇਸ ਵਿੱਚ ਸਾਰੇ ਭਾਈਵਾਲ ਦੇਸ਼ਾਂ ਨੂੰ ਲਾਭ ਪਹੁੰਚਾਉਣ ਦੀ ਸਮਰੱਥਾ ਹੈ ਅਤੇ ਉਮੀਦ ਹੈ ਕਿ ਇਹ ਸਾਡੀਆਂ ਅਰਥਵਿਵਸਥਾਵਾਂ ਨੂੰ ਸਮਰਥਨ ਦੇਣ ਅਤੇ ਗਲੋਬਲ ਸਾਊਥ ਅਤੇ ਪੂਰਬ ਦੇ ਦੇਸ਼ਾਂ ਨੂੰ ਵਿੱਤੀ ਸਰੋਤ ਪ੍ਰਦਾਨ ਕਰਨ ਲਈ ਇੱਕ ਮਹੱਤਵਪੂਰਨ ਸਾਧਨ ਬਣ ਜਾਵੇਗਾ।

ਉਨ੍ਹਾਂ ਨੇ ਅੱਗੇ ਕਿਹਾ, "ਮੈਂ ਆਪਣੇ ਬ੍ਰਿਕਸ ਦੇ ਭਾਗੀਦਾਰ ਦੇਸ਼ਾਂ ਤੋਂ ਸਹਿਯੋਗ ਦੇ ਮੁੱਖ ਖੇਤਰਾਂ ਵਿੱਚ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਦੀ ਅਪੀਲ ਕਰਦਾ ਹਾਂ ਅਤੇ ਅਸੀਂ ਯਕੀਨੀ ਤੌਰ 'ਤੇ ਇਸ ਨੂੰ ਆਪਣੇ ਬ੍ਰਾਜ਼ੀਲਿਆਈ ਹਮਰੁਤਬਾ ਦੇ ਧਿਆਨ ਵਿੱਚ ਲਿਆਵਾਂਗੇ, ਜੋ ਅਗਲੇ ਸਾਲ ਬ੍ਰਿਕਸ ਦੀ ਅਗਵਾਈ ਕਰਨਗੇ।"

 

Tags: Vladimir Putin , President , Moscow , Russian , Russia , World News , Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Make in India , VTB Russia Calling Investment Forum

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD