Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਨੇ ਹਿਮਾਂਸੂ ਜੈਨ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ

ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੇ ਵੀ ਕੀਤਾ ਵਿਚਾਰ-ਵਟਾਂਦਰਾ

Himanshu Jain, DC Ropar, Deputy Commissioner Ropar, Rupnagar, Ropar, Armed Forces Flag Day

Web Admin

Web Admin

5 Dariya News

ਰੂਪਨਗਰ , 05 Dec 2024

Last updated on: Dec 05, 2024, 00:00 IST

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸੂ ਜੈਨ ਅਤੇ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ ਸੁਕਆਅਡਰਨ ਲੀਡਰ ਹਾਕਮ ਸਿੰਘ ਰਾਹੀ ਨੇ ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤੀ ਥਲ ਸੈਨਾ, ਜਲ ਸੈਨਾ, ਅਤੇ ਹਵਾਈ ਸੈਨਾ ਦੇ ਸੂਰਵੀਰ ਸੈਨਿਕਾਂ ਦੀ ਕੁਰਬਾਨੀ ਅਤੇ ਬਹਾਦਰੀ ਵਜੋਂ ਮਨਾਇਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਅਵਸਰ ਤੇ ਦੇਸ਼ ਵਾਸੀ ਝੰਡਾ ਚਿੰਨ੍ਹ ਲਗਾ ਕੇ ਅਤੇ ਖੁੱਲ੍ਹੇ ਦਿਲ ਨਾਲ ਦਾਨ ਕਰਕੇ ਸੈਨਿਕਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕਰਦੇ ਹਨ। ਇਸ ਦਿਨ ਇਕੱਤਰ ਕੀਤਾ ਗਿਆ ਫੰਡ ਸ਼ਹੀਦਾ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੈਨਿਕ ਬੋਰਡ ਰੂਪਨਗਰ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਜਿਸ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ/ਔਕੜਾਂ ਵਰਗੇ ਕਈ ਮੁੱਦਿਆਂ ਉੱਤੇ ਵਿਚਾਰ-ਵਟਾਂਦਰਾ ਕੀਤਾ ਗਿਆ। 

ਇਸ ਮੌਕੇ ਤੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ, ਡੀ.ਐਸ.ਪੀ. ਮੋਹਿਤ ਕੁਮਾਰ ਸਿੰਗਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਨਵੰਤ ਸਿੰਘ ਰੰਧਾਵਾ, ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਡਾ. ਅਜੇ ਕੁਮਾਰ ਜਿੰਦਲ, ਕੈਪਟਨ ਹਰਪਾਲ ਸਿੰਘ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: Himanshu Jain , DC Ropar , Deputy Commissioner Ropar , Rupnagar , Ropar , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD