Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਸ਼ਹਿਰ ਵਿੱਚ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr. Ravjot Singh, Arun Narang

Web Admin

Web Admin

5 Dariya News

ਅਬੋਹਰ , 05 Dec 2024

Last updated on: Dec 05, 2024, 00:00 IST

ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਮੀਲ ਪੱਥਰ ਸਾਬਤ ਹੋਣਗੇ। 

ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ 119.16 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਸ਼ਹਿਰ ਦੇ 1.5 ਲੱਖ ਤੋਂ ਵੱਧ ਬਸ਼ਿੰਦਿਆਂ ਨੰਾ ਸਾਫ ਪਾਣੀ ਦੀ ਨਿਰੰਤਰ ਸਪਲਾਈ ਮਿਲੇਗੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ 3.50 ਐਮ.ਜੀ.ਡੀ. ਦੀ ਸਮਰੱਥਾ ਵਾਲਾ ਆਟੋਮੈਟਿਕ ਜਲ ਸਪਲਾਈ ਪ੍ਰਾਜੈਕਟ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕਰੇਗਾ। ਮੁੱਖ ਮੰਤਰੀ ਨੇ ਅਬੋਹਰ ਵਾਸੀਆਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਇਆ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਸ਼ਹਿਰ ਦੇ ਨਾਗਰਿਕਾਂ ਨੂੰ ਮੁਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ 27.06 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਅਬੋਹਰ ਸ਼ਹਿਰ ਦੀ 100 ਫੀਸਦੀ ਵਸੋਂ ਦੀ ਪਾਣੀ ਦੀ ਜ਼ਰੂਰਤ ਪੂਰੀ ਕਰੇਗਾ। 

ਉਨ੍ਹਾਂ ਕਿਹਾ ਕਿ 92.10 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਪ੍ਰਜੈਕਟ 100 ਫੀਸਦੀ ਆਬਾਦੀ ਨੂੰ ਸਹੂਲਤ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰਾਜੈਕਟ ਸਮੁੱਚੇ ਸਰਹੱਦੀ ਇਲਾਕੇ ਖਾਸ ਕਰਕੇ ਅਬੋਹਰ ਵਿੱਚ ਤਰੱਕੀ ਤੇ ਖੁਸ਼ਹਾਲੀ ਲਿਆਉਣ ਵਿੱਚ ਸਹਾਈ ਹੋਵੇਗਾ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਹਲਕਾ ਇੰਚਾਰਜ ਸ੍ਰੀ ਅਰੁਣ ਨਾਰੰਗ ਸਾਬਕਾ ਵਿਧਾਇਕ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੂੰ ਇੱਥੇ ਪਹੁੰਚਣ ਤੇ ਇਸ ਮੌਕੇ ਨਿੱਘੀ ਜੀ ਆਇਆਂ ਨੂੰ ਆਖੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr. Ravjot Singh , Arun Narang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD