Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Armed Forces Flag Day

Web Admin

Web Admin

5 Dariya News

ਚੰਡੀਗੜ੍ਹ , 05 Dec 2024

Last updated on: Dec 05, 2024, 00:00 IST

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ । 

ਪੰਜਾਬ ਸਿਵਲ ਸਕੱਤਰੇਤ ਵਿਖੇ ਹੋਏ ਇਸ ਸਮਾਗਮ ਵਿੱਚ ਸੀਨੀਅਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਸ਼ਿਰਕਤ ਕੀਤੀ। ਸ੍ਰੀ ਮਹਿੰਦਰ ਭਗਤ ਨੇ ਹਥਿਆਰਬੰਦ ਸੈਨਾਵਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਹਿਯੋਗ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ, “ਹਥਿਆਰਬੰਦ ਸੈਨਾ ਝੰਡਾ ਦਿਵਸ ਸਾਡੇ ਲਈ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਈਏ ਅਤੇ ਸਾਰਥਕ ਤਰੀਕਿਆਂ ਨਾਲ ਉਨ੍ਹਾਂ ਪ੍ਰਤੀ ਆਪਣਾ ਸ਼ੁਕਰਾਨਾ ਪ੍ਰਗਟਾਈਏ ।”’’

ਇਸ ਮੌਕੇ ਨਾਗਰਿਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ, ਜੋ ਕਿ ਵਿਧਵਾਵਾਂ ਅਤੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਲਈ ਵਿੱਤੀ ਸਹਾਇਤਾ, ਗੈਰ-ਪੈਨਸ਼ਨਰਾਂ ਲਈ ਡਾਕਟਰੀ ਸਹਾਇਤਾ, ਅਨਾਥ ਬੱਚਿਆਂ ਲਈ ਗੁਜ਼ਾਰਾ ਭੱਤਾ ਅਤੇ ਉੱਚ ਸਿੱਖਿਆ ਵਰਗੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਵਰਤਿਆ ਜਾਂਦਾ ਹੈ।  

ਸਾਬਕਾ ਸੈਨਿਕਾਂ ਦੇ ਬੱਚਿਆਂ ਲਈ ਇਹ ਫੰਡ ਅੰਤਮ ਅਰਦਾਸ ਅਤੇ ਭੋਗ ਸਮਾਗਮਾਂ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਲਈ ਫੌਰੀ ਰਾਹਤ ਪ੍ਰਦਾਨ ਕਰਦਾ ਹੈ। ਇਸ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਬ੍ਰਿਗੇਡੀਅਰ ਬੀ.ਐਸ. ਢਿੱਲੋਂ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਤੋਂ ਇਲਾਵਾ ਬ੍ਰਿਗੇਡੀਅਰ ਬਲਜਿੰਦਰ ਵਿਰਕ ਡਿਪਟੀ ਡਾਇਰੈਕਟਰ ਮੁੱਖ ਦਫ਼ਤਰ, ਕਰਨਲ ਜਰਨੈਲ ਸਿੰਘ ਅਫ਼ਸਰ ਆਨ ਸਪੈਸ਼ਲ ਡਿਊਟੀ ਅਤੇ ਮਨਜੀਤ ਸਿੰਘ ਸੁਪਰਡੈਂਟ ਗ੍ਰੇਡ 2 ਸਮਾਗਮ ਵਿੱਚ ਹਾਜ਼ਰ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD