Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਚਾਲੂ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਵਾਉਣ ਲਈ ਹਰੇਕ 15 ਦਿਨ ਬਾਅਦ ਰੀਵਿਊ ਕਰਨ ਬਾਰੇ ਕਿਹਾ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 05 Dec 2024

Last updated on: Dec 05, 2024, 00:00 IST

ਜ਼ਿਲ੍ਹਾ ਮੋਗਾ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। 

ਮੀਟਿੰਗ ਦੌਰਾਨ ਹਰੇਕ ਘਰ ਨੂੰ ਪਖਾਨਾ ਸਹੂਲਤ ਮੁਹਈਆ ਕਰਵਾਉਣ, ਜ਼ਿਲ੍ਹਾ ਮੋਗਾ ਵਿੱਚ 47 ਕਮਿਊਨਟੀ ਪਖਾਨੇ ਬਣਵਾਉਣ, ਸੋਲਿਡ ਪਲਾਸਟਿਕ ਅਤੇ ਤਰਲ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਿਆਰ ਕਰਕੇ ਲਾਗੂ ਕਰਨ, ਗੋਬਰਧਨ ਪ੍ਰੋਜੈਕਟ ਨੂੰ ਚਲਾਉਣ ਲਈ ਰੂਪ ਰੇਖਾ ਤਿਆਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। 

ਇਸ ਤੋਂ ਇਲਾਵਾ ਇੰਟਰ ਬਲਾਕ ਵੈਰੀਫਿਕੇਸ਼ਨ ਟੀਮਾਂ, ਸਵੱਛਤਾ ਗਰੀਨ ਲੀਫ਼ ਰੇਟਿੰਗ ਸਿਸਟਮ ਅਤੇ ਹੋਰ ਕਮੇਟੀਆਂ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਘਰ-ਘਰ ਵਿੱਚ ਪਖਾਨਾ ਬਣਾਉਣ ਦੇ ਕਾਰਜ ਨੂੰ ਜਲਦ ਮੁਕੰਮਲ ਕਰਨ ਲਈ ਪ੍ਰਗਤੀ ਰਿਪੋਰਟ ਮੰਗੀ। 

ਜ਼ਿਲ੍ਹਾ ਵਿੱਚ 47 ਕਮਿਊਨਟੀ ਪਖਾਨਿਆਂ ਦੇ ਨਿਰਮਾਣ ਦੀ ਯੋਜਨਾ ਤਿਆਰ ਕਰਕੇ ਇਸ ਦੀਆਂ ਸਮੇਂ ਸੀਮਾਵਾਂ ਤੈਅ ਕੀਤੀਆਂ। ਸੋਲਿਡ ਪਲਾਸਟਿਕ ਅਤੇ ਤਰਲ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਵਿਭਾਗਾਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ। ਗੋਬਰਧਨ ਪ੍ਰੋਜੈਕਟ ਦੇ ਤਹਿਤ ਬਾਇਓਗੈਸ ਪਲਾਂਟ ਅਤੇ ਆਰਗੈਨਿਕ ਖਾਦ ਦੇ ਉਤਪਾਦਨ ਲਈ ਰੂਪ ਰੇਖਾ ਤਿਆਰ ਕਰਨ ਲਈ ਕਿਹਾ ਗਿਆ।

ਡਿਪਟੀ ਕਮਿਸ਼ਨਰ ਨੇ ਸਖ਼ਤੀ ਨਾਲ ਕਿਹਾ ਕਿ ਸਾਰੇ ਵਿਕਾਸ ਕਾਰਜ ਤੈਅ ਸਮਾਂ ਸੀਮਾ ਵਿੱਚ ਪੂਰੇ ਕੀਤੇ ਜਾਣ। ਉਨ੍ਹਾਂ ਨੇ ਹਰ 15 ਦਿਨ ਬਾਅਦ ਪ੍ਰਗਤੀ ਰਿਪੋਰਟ ਰੀਵਿਊ ਕਰਨ ਲਈ ਮੀਟਿੰਗ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਗੱਲ ਉੱਤੇ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਜਿਆਦਾਤਰ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਆਪਣੇ ਖੇਤਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਹੀ ਗਿਆਨ ਨਹੀਂ ਹੈ। 

ਉਹਨਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਭਾਰਤ ਸਰਕਾਰ ਦਾ ਇਕ ਵੱਕਾਰੀ ਪ੍ਰੋਗਰਾਮ ਹੈ। ਜਿਸ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਨੂੰ ਸਾਰਿਆਂ ਨੂੰ ਯਤਨ ਕਰਨੇ ਚਾਹੀਦੇ ਹਨ। ਉਹਨਾਂ ਸਫਾਈ ਅਤੇ ਮਜ਼ਬੂਤ ਸਾਧਨ ਬਨਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਜ਼ਿਲ੍ਹਾ ਪੱਧਰ ਤੇ ਸਫਾਈ ਦਾ ਉੱਚ ਮਾਪਦੰਡ ਕਾਇਮ ਕਰਨ ਉੱਤੇ ਜ਼ੋਰ ਦਿੱਤਾ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD