Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਵਲੋਂ ਡਾ. ਭੀਮ ਰਾਉ ਅੰਬੇਡਕਰ ਦੇ ਮਹਾਂ ਪ੍ਰੀਨਿਰਵਾਣ ਦਿਵਸ ਮੌਕੇ ਨਾਭਾ ਵਿਖੇ ਸ਼ਰਧਾਂਜਲੀ ਭੇਟ

ਡਾ. ਅੰਬੇਡਕਰ ਵਲੋਂ ਸੰਵਿਧਾਨ ਰਾਹੀਂ ਆਜ਼ਾਦੀ ਦੇ ਦਿੱਤੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ ਕੇਂਦਰ ਸਰਕਾਰ : ਅਮਨ ਅਰੋੜਾ, ਹਰਪਾਲ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aman Arora

Web Admin

Web Admin

5 Dariya News

ਨਾਭਾ , 06 Dec 2024

Last updated on: Dec 06, 2024, 00:00 IST

ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ ਤੇ ਸ਼ਿਕਾਇਤ ਨਿਵਾਰਣ ਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗਾਂ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਦੇ ਮਹਾਂ ਪ੍ਰੀਨਿਰਵਾਣ ਦਿਵਸ ਮੌਕੇ ਨਾਭਾ ਦੇ ਪਟਿਆਲਾ ਗੇਟ ਵਿਖੇ ਸਥਿਤ ਡਾ. ਅੰਬੇਡਕਰ ਦੇ ਸਮਾਰਕ 'ਤੇ ਸ਼ਰਧਾਂਜਲੀ ਭੇਟ ਕੀਤੀ।

ਦੋਵੇਂ ਆਗੂਆਂ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸੰਵਿਧਾਨਕ ਹੱਕਾਂ ਨਾਲ ਦੱਬੇ ਕੁਚਲੇ ਲੋਕਾਂ ਨੂੰ ਆਰਥਿਕ ਤੇ ਸਮਾਜਿਕ ਤੌਰ 'ਤੇ ਉੱਪਰ ਚੁੱਕਿਆ, ਜਿਸ ਲਈ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ ਉਪਰ ਚੱਲਣਾ ਚਾਹੀਦਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਪ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਕੇਂਦਰ ਸਰਕਾਰ ਡਾ. ਭੀਮ ਰਾਉ ਅੰਬੇਡਕਰ ਵਲੋਂ ਦਿੱਤੀ ਅਜ਼ਾਦੀ ਖੋਹਣ ਦੇ ਕੋਝੇ ਯਤਨ ਕਰ ਰਹੀ ਹੈ, ਜਿਸ ਨੂੰ ਪੰਜਾਬ ਸਰਕਾਰ ਤੇ ਆਪ ਪਾਰਟੀ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੀ ਰਾਜਧਾਨੀ ਦਿੱਲੀ ਵਿਖੇ ਜਾਣ ਤੋਂ ਰੋਕਣ ਲਈ ਅੜਿੱਕੇ ਡਾਹ ਕੇ ਹਰਿਆਣਾ ਪੁਲਿਸ ਰਾਹੀਂ ਜਬਰ ਢਾਹਿਆ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਵੀ ਇਸ ਦੇਸ਼ ਦਾ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਇਸ ਲਈ ਕੇਂਦਰ ਨੂੰ ਕਿਸਾਨਾਂ ਨਾਲ ਬੈਠਕ ਕਰਕੇ ਇਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਹ ਮੰਗਾਂ ਕੇਂਦਰ ਸਰਕਾਰ ਨਾਲ ਹੀ ਸਬੰਧਤ ਹਨ। 

ਉਨ੍ਹਾਂ ਨੇ ਕਿਸਾਨਾਂ ਉੱਪਰ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਜਬਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਜਾਣ ਤੋਂ ਰੋਕਣਾ ਗ਼ੈਰਕਾਨੂੰਨੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਮੰਦਭਾਗਾ ਹੈ ਪ੍ਰੰਤੂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਗੱਲੋਂ ਵਚਨਬੱਧ ਹੈ ਕਿ ਕਿਸੇ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬੀ ਇਸ ਗੱਲੋਂ ਬੇਫ਼ਿਕਰ ਹੋ ਜਾਣ ਕਿਉਂਕਿ ਪੰਜਾਬ ਸੁਰੱਖਿਅਤ ਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਕਿਸੇ ਵੀ ਘਿਨੌਣੀ ਹਰਕਤ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਣ ਦੀਆਂ ਕੋਸ਼ਿਸ਼ਾਂ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇੱਕ ਵੱਖਰੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਮਜ਼ਬੂਤ ਹੈ ਤੇ ਪੰਜਾਬ ਸਰਕਾਰ ਨੇ ਕਰਜ਼ਾ ਲੈਣ ਦੀ ਦਰ ਨੂੰ ਘਟਾਇਆ ਹੈ ਅਤੇ ਸੂਬਾ ਸਰਕਾਰ ਨੇ ਪ੍ਰਾਈਵੇਟ ਤਾਪ ਬਿਜਲੀ ਪਲਾਂਟ ਵੀ ਖ਼ਰੀਦ ਕੇ ਨਵਾਂ ਰਿਕਾਰਡ ਬਣਾਇਆ ਹੈ। 

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਦਿੱਤੀਆਂ ਪੰਜ ਗਰੰਟੀਆਂ ਵਿੱਚੋਂ ਚਾਰ ਪੂਰੀਆਂ ਕਰ ਦਿੱਤੀਆਂ ਹਨ ਅਤੇ ਬਾਕੀ ਰਹਿੰਦੀ ਇੱਕ ਗਰੰਟੀ ਵੀ ਜਲਦ ਪੂਰੀ ਕਰ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਹਰ ਪਾਸੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸੂਬੇ ਵਿੱਚ ਅਮਨ ਸ਼ਾਂਤੀ ਹੈ, ਸਿੱਟੇ ਵਜੋਂ ਰਾਜ ਵਿੱਚ ਇੰਡਸਟਰੀ ਖੇਤਰ ਵਿੱਚ ਢਾਈ ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਐਸ.ਡੀ.ਐਮ ਡਾ ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD